- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਮਆਰਐੱਸਪੀਟੀਯੂ ਦੇ ਹਾਲ ਹੀ ਵਿਚ

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਐੱਮਆਰਐੱਸਪੀਟੀਯੂ ਦੇ ਹਾਲ ਹੀ ਵਿਚ ਘੋਸ਼ਿਤ ਨਤੀਜਿਆਂ ਵਿਚ ਐੱਸਐੱਫਸੀ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਚਮਕਾਇਆ ਹੈ। ਜੇਕਰ ਨਤੀਜਿਆਂ ਦੀ ਗੱਲ ਕਰੀਏ ਤਾਂ ਬੀਏ ਪਹਿਲੇ ਸਮੈਸਟਰ ਵਿਚ ਕਰਨਪ੍ਰੀਤ ਸਿੰਘ ਨੇ ਪਹਿਲਾ, ਖੁਸ਼ਪ੍ਰੀਤ ਕੌਰ ਨੇ ਦੂਜਾ ਅਤੇ ਅਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਬੀਏ ਤੀਜੇ ਸਮੈਸਟਰ ਵਿਚ ਰਵਿੰਦਰ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਪਰਚਾ ਦਿੱਤਾ। ਜਦਕਿ ਆਸ਼ਾ ਰਾਈ ਅਤੇ ਸਿਮਰਨਜੀਤ ਕੌਰ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਅਤੇ ਨਿਸ਼ਾ ਨੇ ਤੀਜਾ ਸਥਾਨ ਹਾਸਲ ਕੀਤਾ। ਬੀਏ ਪੰਜਵੇਂ ਸਮੈਸਟਰ ਵਿਚ ਹਰਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਖੁਸ਼ਪ੍ਰੀਤ ਸੰਧੂ ਅਤੇ ਰਣਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਪੀਜੀਡੀਸੀਏ ਕੋਰਸ ਵਿਚ ਹਰਮਨਦੀਪ ਸਿੰਘ ਨੇ ਪਹਿਲਾ, ਅਰਜਨ ਸਿੰਘ ਨੇ ਦੂਜਾ ਅਤੇ ਸਿਮਰਨਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ। ਐੱਮਕੋਮ ਪਹਿਲੇ ਸਮੈਸਟਰ ਵਿਚ ਚਿਰਾਗ ਸੋਨੀ, ਸੁਖਜਿੰਦਰ ਸਿੰਘ ਅਤੇ ਸੁਪਨਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਦਲੇਰ ਸਿੰਘ ਨੇ ਦੂਜਾ ਅਤੇ ਕਿਰਨਦੀਪ ਕੌਰ ਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਐੱਮਕੋਮ ਤੀਜੇ ਸਮੈਸਟਰ ਵਿਚ ਗੁਰਪ੍ਰੀਤ ਕੌਰ ਨੇ ਪਹਿਲਾ ਸਥਾਨ, ਲਵਪ੍ਰੀਤ ਕੌਰ ਨੇ ਦੂਜਾ ਅਤੇ ਸੰਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਬੀਬੀਏ ਦੇ ਨਤੀਜਿਆਂ ਵਿਚ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਹਿਲੇ ਸਮੈਸਟਰ ਵਿਚ ਪ੍ਰਭਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਮਨਜੋਤ ਕੌਰ ਪਨੇਇਚ ਅਤੇ ਕਿਰਨ ਕੌਰ ਨੇ ਦੂਜਾ ਅਤੇ ਸਿਮਰਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਬੀਬੀਏ ਤੀਜੇ ਸਮੈਸਟਰ ਵਿਚ ਅਰਸ਼ਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਵੰਸ਼ ਗਰੋਵਰ ਅਤੇ ਜਸ਼ਨਦੀਪ ਕੌਰ ਨੇ ਦੂਜਾ ਅਤੇ ਮੋਹਕਪ੍ਰੀਤ ਕੌਰ ਤੇ ਜਸਕਿਰਨ ਸਰਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਬੀਬੀਏ ਪੰਜਵੇਂ ਸਮੈਸਟਰ ਵਿਚ ਕੁਲਜੀਤ ਕੌਰ ਸਿੱਧੂ ਨੇ ਪਹਿਲਾ ਸਥਾਨ, ਦਿਵਿਆ ਰਾਣੀ ਨੇ ਦੂਜਾ ਅਤੇ ਪ੍ਰਭਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸੰਸਥਾ ਦੇ ਸੀਐੱਮਡੀ ਐਡਵੋਕੇਟ ਅਭਿਸ਼ੇਕ ਜਿੰਦਲ ਨੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਮਿਹਨਤ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਹ ਉਪਲਬਧੀ ਸੰਸਥਾ ਲਈ ਮਾਣ ਦੀ ਗੱਲ ਹੈ। ਉਨ੍ਹਾਂ ਨੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸਹੀ ਮਾਰਗਦਰਸ਼ਨ ਦਿੱਤਾ। ਸੁਸ਼ਰੀ ਸ਼ੀਨਮ ਜਿੰਦਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਉਨ੍ਹਾਂ ਦੀ ਲਗਾਤਾਰ ਮਿਹਨਤ ਅਤੇ ਸੰਸਥਾ ਦੀ ਉੱਚ ਸਿੱਖਿਆ ਪ੍ਰਣਾਲੀ ਦਾ ਪ੍ਰਤੀਕ ਹਨ। ਗਰੁੱਪ ਡਾਇਰੈਕਟਰ ਡਾ. ਏਐੱਸ ਬੇਦੀ ਨੇ ਵੀ ਕਿਹਾ ਕਿ ਇਹ ਸਫ਼ਲਤਾ ਅਧਿਆਪਕਾਂ ਦੇ ਸਮਰਪਣ ਅਤੇ ਵਿਦਿਆਰਥੀਆਂ ਦੀ ਲਗਨ ਦਾ ਨਤੀਜਾ ਹੈ। ਪ੍ਰਿੰਸੀਪਲ ਡਾ. ਨੇਹਾ ਮਹਾਜਨ ਨੇ ਵਿਦਿਆਰਥੀਆਂ ਨੂੰ ਹੋਰ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਿਤ ਕੀਤਾ।