ਐੱਸਐੱਫਸੀ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ
Publish Date: Fri, 17 Apr 2026 04:07 PM (IST)
Updated Date: Sat, 18 Apr 2026 04:00 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਐੱਸਐੱਫਸੀ ਪਬਲਿਕ ਸਕੂਲ ਦਾ ਸੀਬੀਐੱਸਈ ਦਸਵੀਂ ਜਮਾਤ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ ਉੱਤਮ ਪ੍ਰਦਰਸ਼ਨ ਕਰਦਿਆਂ ਨਾ ਸਿਰਫ਼ ਸਕੂਲ ਦਾ ਨਾਮ ਰੌਸ਼ਨ ਕੀਤਾ, ਸਗੋਂ ਆਪਣੇ ਮਾਪਿਆਂ ਨੂੰ ਵੀ ਮਾਣ ਮਹਿਸੂਸ ਕਰਵਾਇਆ। ਨਤੀਜਿਆਂ ਅਨੁਸਾਰ ਪਵਨਪ੍ਰੀਤ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜੋਬਨਪ੍ਰੀਤ ਸਿੰਘ ਨੇ 93 ਫ਼ੀਸਦੀ ਅੰਕ ਨਾਲ ਦੂਜਾ ਸਥਾਨ, ਜਪਨੂਰ ਕੌਰ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਜਸਮੀਨ, ਸ਼ਿਵਾਂਗੀ, ਸੁਖਮਨਪ੍ਰੀਤ ਕੌਰ ਅਤੇ ਮੁਸਕਾਨ ਦੀਪ ਨੇ ਕ੍ਰਮਵਾਰ 87 ਫ਼ੀਸਦੀ, 85ਫ਼ੀਸਦੀ, 84 ਫੀਸਦੀ ਅਤੇ 80 ਫ਼ੀਸਦੀ ਅੰਕ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹੋਰ ਵਿਦਿਆਰਥੀਆਂ ਵਿਚ ਅਸਮੀਤ ਕੌਰ ਅਤੇ ਸੁਖਪ੍ਰੀਤ ਕੌਰ ਨੇ 76 ਫ਼ੀਸਦੀ ਅੰਕ ਪ੍ਰਾਪਤ ਕੀਤੇ। ਕਮਲਪ੍ਰੀਤ ਅਤੇ ਸਾਖੀਪ੍ਰੀਤ ਨੇ 72 ਫ਼ੀਸਦੀ ਅਤੇ ਜਸਪ੍ਰੀਤ ਕੌਰ ਨੇ 70 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਦੇ ਸੀਈਓ ਅਭਿਸ਼ੇਕ ਜਿੰਦਲ, ਪ੍ਰਿੰਸੀਪਲ ਸੀਨਮ ਜਿੰਦਲ ਅਤੇ ਐੱਚਐੱਮ ਸਰੀਤਾ ਅਰੋੜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸੀਈਓ ਅਭਿਸ਼ੇਕ ਜਿੰਦਲ ਨੇ ਕਿਹਾ ਕਿ ਸਕੂਲ ਦੇ ਬੱਚਿਆਂ ਨੇ ਸਿਰਫ਼ ਆਪਣੇ ਸਕੂਲ ਦਾ ਹੀ ਨਹੀਂ, ਸਗੋਂ ਆਪਣੇ ਮਾਪਿਆਂ ਦਾ ਵੀ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸੀਨਮ ਜਿੰਦਲ ਨੇ ਵੀ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਲਗਾਤਾਰ ਅਭਿਆਸ ਹੀ ਸਫ਼ਲਤਾ ਦੀ ਕੁੰਜੀ ਹਨ। ਉਨ੍ਹਾਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਉੱਚ ਨਤੀਜੇ ਪ੍ਰਾਪਤ ਕਰਨ ਲਈ ਯਤਨਸ਼ੀਲ ਰਹੇਗਾ। ਇਸ ਮੌਕੇ ਮਾਪਿਆਂ ਨੇ ਵੀ ਸਕੂਲ ਦੇ ਅਧਿਆਪਕਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਕੂਲ ਦੀ ਮਿਹਨਤ ਅਤੇ ਰਹਿਨੁਮਾਈ ਦੇ ਕਾਰਨ ਹੀ ਬੱਚੇ ਇਸ ਮੁਕਾਮ ਤੱਕ ਪਹੁੰਚੇ ਹਨ।