ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੌਜਵਾਨਾਂ ਲਈ ਸਦਾ ਰਹੇਗੀ ਪ੍ਰੇਰਣਾ ਦਾ ਸਰੋਤ : ਡਾ. ਕਮਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ
Publish Date: Tue, 29 Sep 2026 03:34 PM (IST)
Updated Date: Wed, 30 Sep 2026 04:01 AM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ’ਤੇ ਸਿਵਲ ਸੁਸਾਇਟੀ ਵੱਲੋਂ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਗਈ। ਸਮਾਗਮ ਵਿਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਿਰਫ਼ ਇਤਿਹਾਸ ਦਾ ਇਕ ਅਧਿਆਇ ਨਹੀਂ, ਸਗੋਂ ਦੇਸ਼ ਦੇ ਨੌਜਵਾਨਾਂ ਲਈ ਸਾਹਸ, ਸੰਕਲਪ ਅਤੇ ਰਾਸ਼ਟਰਪ੍ਰੇਮ ਦੀ ਜੀਵੰਤ ਪ੍ਰੇਰਣਾ ਹੈ। ਡਾ. ਹਰਜੋਤ ਕਮਲ ਨੇ ਕਿਹਾ ਕਿ ਜਿਸ ਉਮਰ ’ਚ ਅੱਜ ਦੇ ਨੌਜਵਾਨ ਆਪਣੇ ਭਵਿੱਖ ਦੇ ਸੁਪਨੇ ਸਜਾਉਂਦੇ ਹਨ, ਉਸ ਉਮਰ ਵਿਚ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਨੂੰ ਆਪਣਾ ਸਭ ਤੋਂ ਵੱਡਾ ਸੁਪਨਾ ਬਣਾ ਲਿਆ ਸੀ। ਉਨ੍ਹਾਂ ਨੇ ਆਪਣੀ ਖੁਸ਼ੀ, ਪਰਿਵਾਰ ਅਤੇ ਨਿੱਜੀ ਜੀਵਨ ਦੀ ਪਰਵਾਹ ਕੀਤੇ ਬਿਨ੍ਹਾਂ ਮਾਤ ਭੂਮੀ ਲਈ ਆਪਣਾ ਸਭ ਕੁੱਝ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੀ ਸ਼ਹਾਦਤ ਸਾਨੂੰ ਇਹ ਸੰਦੇਸ਼ ਦਿੰਦੀ ਹੈ ਕਿ ਦੇਸ਼ ਪ੍ਰਤੀ ਸਮਰਪਣ ਉਮਰ ਦਾ ਮੁਹਤਾਜ ਨਹੀਂ ਹੁੰਦਾ। ਉਨ੍ਹਾਂ ਦੇ ਵਿਚਾਰਾਂ ’ਚ ਨੌਜਵਾਨਾਂ ਦੀ ਤਾਕਤ, ਅਨਿਆਂ ਖ਼ਿਲਾਫ਼ ਆਵਾਜ਼ ਉਠਾਉਣ ਦਾ ਸਾਹਸ ਅਤੇ ਇਕ ਬਿਹਤਰ ਸਮਾਜ ਦੀ ਸਿਰਜਣਾ ਦਾ ਸੁਪਨਾ ਸਪਸ਼ਟ ਦਿਖਾਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਸਿਰਫ਼ ਭਗਤ ਸਿੰਘ ਨੂੰ ਯਾਦ ਕਰਨ ਦੀ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਦੀ ਹੈ। ਨੌਜਵਾਨਾਂ ਨੂੰ ਸਿੱਖਿਆ, ਇਮਾਨਦਾਰੀ, ਮਿਹਨਤ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਆਪਣਾ ਹਥਿਆਰ ਬਣਾਕੇ ਦੇਸ਼ ਦੇ ਨਿਰਮਾਣ ’ਚ ਯੋਗਦਾਨ ਪਾਉਣਾ ਚਾਹੀਦਾ ਹੈ। ਸਮਾਗਮ ’ਚ ਹਾਜ਼ਰ ਲੋਕਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਇਸ ਮੌਕੇ ’ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ, ਜ਼ਿਲ੍ਹਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ, ਜ਼ਿਲ੍ਹਾ ਜਰਨਲ ਸਕੱਤਰ ਮੁਖਤਿਆਰ ਸਿੰਘ ਰਿਟਾ. ਐਸ.ਪੀ., ਜ਼ਿਲ੍ਹਾ ਜਰਨਲ ਸਕੱਤਰ ਰਾਜਪਾਲ ਸਿੰਘ, ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ, ਜ਼ਿਲ੍ਹਾ ਪ੍ਰਧਾਨ ਐੱਸਸੀ ਮੋਰਚਾ ਸਤਿੰਦਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਮਹਿਲਾ ਮੋਰਚਾ ਕਮਲਜੀਤ ਕੌਰ, ਜ਼ਿਲ੍ਹਾ ਸਕੱਤਰ ਸੁਖਨੰਦਨ ਅਗਰਵਾਲ, ਸਰਕਲ ਪ੍ਰਧਾਨ ਭੁਪਿੰਦਰ ਹੈਪੀ, ਸਰਕਲ ਪ੍ਰਧਾਨ ਦੀਪਕ ਤਲਵਾੜ, ਸਰਕਲ ਪ੍ਰਧਾਨ ਸੋਨੂੰ ਸ਼ਰਮਾ, ਸਰਕਲ ਪ੍ਰਧਾਨ ਸਤਨਾਮ ਸਿੰਘ, ਸਰਕਲ ਪ੍ਰਧਾਨ ਧੀਰਜ ਕੁਮਾਰ, ਸਰਕਲ ਪ੍ਰਧਾਨ ਗੁਰਚਰਨ ਸਿੰਘ, ਸਰਕਲ ਪ੍ਰਧਾਨ ਸਤਵੰਤ ਸਿੰਘ ਬਰਾੜ, ਸਰਕਲ ਪ੍ਰਧਾਨ ਜੱਜ ਸਿੰਘ, ਸਰਕਲ ਪ੍ਰਧਾਨ ਅਜਮੇਰ ਸਿੰਘ, ਸਰਕਲ ਪ੍ਰਧਾਨ ਵਿਨੋਦ ਸ਼ਰਮਾ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ, ਸਰਕਲ ਪ੍ਰਧਾਨ ਸੁਖਚੈਨ ਸਿੰਘ ਦਾਤਾ, ਐੱਸਸੀ ਮੋਰਚਾ ਜ਼ਿਲ੍ਹਾ ਜਰਨਲ ਸਕੱਤਰ ਇਕਬਾਲ ਸਿੰਘ, ਦਵਿੰਦਰ ਸਿੰਘ, ਗਗਨਦੀਪ ਧੁੰਨਾ, ਰਾਜ ਕੌਰ ਕਿਸ਼ਨਪੁਰਾ, ਮਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ’ਚ ਭਾਜਪਾ ਵਰਕਰ ਹਾਜ਼ਰ ਸਨ।