ਭਾਜਪਾ ਦੀ ਰੈਲੀ ਸਬੰਧੀ ਕੀਤਾ ਵਿਚਾਰ ਵਟਾਂਦਰਾ
14 ਮਾਰਚ ਨੂੰ ਮੋਗਾ ਵਿਚ ਹੋਣ ਵਾਲੀ
Publish Date: Sat, 07 Mar 2026 04:53 PM (IST)
Updated Date: Sun, 08 Mar 2026 04:06 AM (IST)

ਗੁਰਦੇਵ ਸਿੰਘ ਮਨੇਸ ਪੰਜਾਬੀ ਜਾਗਰਣ, ਕੋਟ ਈਸੇ ਖਾਂ: 14 ਮਾਰਚ ਨੂੰ ਮੋਗਾ ਵਿਚ ਹੋਣ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਵਿਸ਼ਾਲ ਰੈਲੀ ਨੂੰ ਸਫ਼ਲ ਅਤੇ ਇਤਿਹਾਸਕ ਬਣਾਉਣ ਲਈ ਧਰਮਕੋਟ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਕੈਲਾ ਵੱਲੋਂ ਪਿੰਡ ਪਿੰਡ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਸੰਪਰਕ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਹਰ ਵਰਗ ਦੇ ਲੋਕ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਦਾ ਭਰੋਸਾ ਦੇ ਰਹੇ ਹਨ। ਸ਼ਮਸ਼ੇਰ ਸਿੰਘ ਕੈਲਾ ਨੇ ਕਿਹਾ ਕਿ 14 ਮਾਰਚ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ’ਤੇ ਮੋਗਾ ਪਹੁੰਚ ਰਹੇ ਹਨ ਅਤੇ ਇਹ ਰੈਲੀ ਭਾਰਤੀ ਜਨਤਾ ਪਾਰਟੀ ਲਈ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਇਤਿਹਾਸ ਰਚੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਕਾਰਨ ਲੋਕਾਂ ਵਿਚ ਵੱਡਾ ਭਰੋਸਾ ਬਣਿਆ ਹੈ ਅਤੇ ਇਸ ਰੈਲੀ ਵਿਚ ਲੋਕਾਂ ਦੀ ਭਾਰੀ ਭੀੜ ਇਸ ਗੱਲ ਦਾ ਸਬੂਤ ਦੇਵੇਗੀ। ਉਨ੍ਹਾਂ ਕਿਹਾ ਕਿ ਧਰਮਕੋਟ ਹਲਕੇ ਦੇ ਹਰ ਪਿੰਡ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰ ਪੂਰੀ ਤਾਕਤ ਨਾਲ ਮੈਦਾਨ ਵਿਚ ਉਤਰੇ ਹੋਏ ਹਨ ਅਤੇ ਲੋਕਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਤ ਕਰ ਰਹੇ ਹਨ। ਕੈਲਾ ਨੇ ਦਾਅਵਾ ਕੀਤਾ ਕਿ ਧਰਮਕੋਟ ਹਲਕੇ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਵਰਕਰ ਅਤੇ ਆਮ ਲੋਕ ਮੋਗਾ ਰੈਲੀ ਵਿਚ ਪਹੁੰਚ ਕੇ ਆਪਣੀ ਹਾਜ਼ਰੀ ਦਰਜ ਕਰਵਾਉਣਗੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਦਾ ਮੋਗਾ ਆਉਣਾ ਇਲਾਕੇ ਲਈ ਮਾਣ ਦੀ ਗੱਲ ਹੈ ਅਤੇ ਇਸ ਨਾਲ ਪੰਜਾਬ ਦੀ ਰਾਜਨੀਤੀ ਵਿਚ ਨਵੀਂ ਚਰਚਾ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਵਿਕਾਸ ਅਤੇ ਮਜ਼ਬੂਤ ਨੇਤ੍ਰਿਤਵ ਦੀ ਰਾਜਨੀਤੀ ਚਾਹੁੰਦੇ ਹਨ ਅਤੇ 14 ਮਾਰਚ ਦੀ ਭਾਰਤੀ ਜਨਤਾ ਪਾਰਟੀ ਦੀ ਰੈਲੀ ਇਸ ਬਦਲਾਅ ਦਾ ਸੰਕੇਤ ਦੇਵੇਗੀ। ਸ਼ਮਸ਼ੇਰ ਸਿੰਘ ਕੈਲਾ ਨੇ ਪਾਰਟੀ ਦੇ ਸਾਰੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ 14 ਮਾਰਚ ਨੂੰ ਮੋਗਾ ਪਹੁੰਚ ਕੇ ਭਾਰਤੀ ਜਨਤਾ ਪਾਰਟੀ ਦੀ ਰੈਲੀ ਨੂੰ ਕਾਮਯਾਬ ਬਣਾਉਣ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਮੋੜ ਸਾਬਤ ਹੋਵੇਗੀ ਅਤੇ ਇਸ ਨਾਲ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੰਪਰਕ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਹਰ ਪਿੰਡ ਤੋਂ ਲੋਕਾਂ ਦੀ ਵੱਡੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ ਤਾਂ ਜੋ 14 ਮਾਰਚ ਦੀ ਮੋਗਾ ਵਿਚ ਹੋਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਰੈਲੀ ਇਤਿਹਾਸਕ ਸਾਬਤ ਹੋ ਸਕੇ।