ਅਕਾਲੀ ਦਲ ਬਾਦਲ ਨੇ ਸਦਾ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ : ਰਾਜਵਿੰਦਰ ਸਿੰਘ
ਪਿੰਡ ਰਾਮੂੰਵਾਲਾ ਨਵਾਂ ਵਿਖੇ ਸ਼੍ਰੋਮਣੀ
Publish Date: Wed, 15 Apr 2026 03:56 PM (IST)
Updated Date: Thu, 16 Apr 2026 04:00 AM (IST)

ਕਾਕਾ ਰਾਮੂੰਵਾਲਾ, ਪੰਜਾਬੀ ਜਾਗਰਣ, ਚੜਿੱਕ : ਪਿੰਡ ਰਾਮੂੰਵਾਲਾ ਨਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਹੋਈ । ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੇ ਕਿਹਾ ਕਿ ਅੱਜ ਲੋੜ ਹੈ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਜ਼ਬੂਤ ਕਰਨ ਦੀ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਅਜਿਹੀ ਖੇਤਰੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੇ ਕਿਹਾ ਕਿ ਝੂਠ ਦੇ ਸਹਾਰੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਕੋਈ ਵਿਕਾਸ ਨਹੀਂ ਕੀਤਾ ਹਰ ਪਾਸੇ ਟੁੱਟੀਆਂ ਸੜ੍ਹਕਾਂ ਕਾਰਨ ਅਨੇਕਾਂ ਹਾਦਸੇ ਹਰ ਰੋਜ਼ ਵਾਪਰ ਰਹੇ ਹਨ ਜਿਸ ਕਾਰਨ ਅਨੇਕਾਂ ਕੀਮਤੀ ਜਾਨਾਂ ਚਲੀਆਂ ਗਈਆਂ ਹਨ, ਇਸ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਾਰੇ ਰਲ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਈਏ ਤਾਂ ਜੋ ਪੰਜਾਬ ਦਾ ਸਰਵ-ਪੱਖੀ ਵਿਕਾਸ ਹੋ ਸਕੇ । ਇਸ ਮੌਕੇ ਪ੍ਰਮਿੰਦਰ ਸਿੰਘ ਰਾਣਾ ਵੱਲੋਂ ਪਹੁੰਚੇ ਆਗੂਆਂ ਅਤੇ ਨਗਰ ਵਾਸੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਸਾਬਕਾ ਸਰਪੰਚ ਰਾਮੂੰਵਾਲਾ ਕਲਾਂ, ਪ੍ਰਮਿੰਦਰ ਰਾਣਾ, ਤੇਜੀ ਕਬੱਡੀ ਕੋਚ, ਰਾਮ ਸਿੰਘ ਸਾਬਕਾ ਮੈਂਬਰ ਪੰਚਾਇਤ, ਪਵਿੱਤਰ ਗਿੱਲ ਬਹਿਰੀਨ, ਡਾ. ਭੁਪਿੰਦਰ ਸਿੰਘ ਜਾਝੀ, ਠਾਕਰ ਸਿੰਘ, ਜਗਰੂਪ ਸਿੰਘ ਜੂਪਾ ਆਦਿ ਹਾਜ਼ਰ ਸਨ।