- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਸ ਪ੍ਰਦਰਸ਼ਨ ਦੌਰਾਨ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਧਰਮਕੋਟ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਬਾਘਾਪੁਰਾਣਾ ਤੋਂ ਤੀਰਥ ਸਿੰਘ ਮਾਹਲਾ ਅਤੇ ਨਿਹਾਲ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਆਮ ਲੋਕਾਂ, ਦੁਕਾਨਦਾਰਾਂ, ਵਪਾਰਕ ਅਦਾਰਿਆਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਬਿਜਲੀ ਦੇ ਲੱਗ ਰਹੇ ਅਣਐਲਾਨੇ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਿਜਲੀ ਸਪਲਾਈ ਨੂੰ ਨਿਰਵਿਘਨ ਬਣਾਉਣ ਦੀ ਮੰਗ ਕੀਤੀ।
ਰੋਸ ਪ੍ਰਦਰਸ਼ਨ ਦੌਰਾਨ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਧਰਮਕੋਟ ਤੋਂ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਬਾਘਾਪੁਰਾਣਾ ਤੋਂ ਤੀਰਥ ਸਿੰਘ ਮਾਹਲਾ ਅਤੇ ਨਿਹਾਲ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਆਮ ਲੋਕਾਂ, ਦੁਕਾਨਦਾਰਾਂ, ਵਪਾਰਕ ਅਦਾਰਿਆਂ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਲੋਕਾਂ ਦੀ ਮੁੱਢਲੀ ਲੋੜ ਹੈ ਅਤੇ ਲਗਾਤਾਰ ਕੱਟਾਂ ਕਾਰਨ ਰੋਜ਼ਾਨਾ ਦੇ ਕੰਮਕਾਜ ’ਤੇ ਵੀ ਅਸਰ ਪੈ ਰਿਹਾ ਹੈ। ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਕੀਤੇ ਗਏ ਵਾਅਦੇ ਜ਼ਮੀਨੀ ਪੱਧਰ ’ਤੇ ਪੂਰੇ ਹੁੰਦੇ ਨਜ਼ਰ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਵਿਚ ਵਿਘਨ ਕਾਰਨ ਲੋਕਾਂ ਵਿੱਚ ਰੋਸ ਵਧ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਦੇ ਅਣਐਲਾਨੇ ਕੱਟਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ ਅਤੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ।
ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਣ ਦਾ ਦਾਅਵਾ
ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਸਿਰਫ਼ ਦਾਅਵੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਦੇ ਕੱਟਾਂ ਨਾਲ ਜਿੱਥੇ ਘਰੇਲੂ ਖਪਤਕਾਰ ਪ੍ਰੇਸ਼ਾਨ ਹਨ, ਉੱਥੇ ਉਦਯੋਗ ਅਤੇ ਵਪਾਰਕ ਗਤੀਵਿਧੀਆਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਸਰਕਾਰ ’ਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਦਬਾਅ ਬਣਾਇਆ ਜਾਵੇਗਾ।