22 ਮਾਰਚ ਦੀ ਸੁਖਬੀਰ ਸਿੰਘ ਬਾਦਲ ਦੀ ਰੈਲੀ ਰਚੇਗੀ ਇਤਿਹਾਸ-ਸੰਨੀ ਗਿੱਲ
ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ 22 ਮਾਰਚ
Publish Date: Tue, 10 Mar 2026 04:46 PM (IST)
Updated Date: Wed, 11 Mar 2026 04:03 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ 22 ਮਾਰਚ ਨੂੰ ਸੁਖਬੀਰ ਬਾਦਲ ਦੀ ਅਗਵਾਈ ਵਿਚ ਪੰਜਾਬ ਬਚਾਓ ਰੈਲੀ ਕੀਤੀ ਜਾ ਰਹੀ ਹੈ ਅਤੇ ਉਸੇ ਰੈਲੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਹਲਕਾ ਮੋਗਾ ਵਿਚ ਵੱਖ ਵੱਖ ਪਿੰਡਾਂ ਵਿਚ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਪਿੰਡ ਦਾਰਾਪੁਰ, ਚੋਟੀਆਂ ਕਲਾਂ, ਚੋਟੀਆਂ ਖ਼ੁਰਦ, ਦੌਲਤਪੁਰਾ ਉੱਚਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਰਵਦੀਪ ਸਿੰਘ ਦਾਰਾਪੁਰ ਅਤੇ ਮਾਸਟਰ ਗੁਰਦੀਪ ਸਿੰਘ ਮਹੇਸਰੀ ਅਤੇ ਬੂਟਾ ਸਿੰਘ ਦੌਲਤਪੁਰਾ ਵਿਸ਼ੇਸ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੋ 22 ਮਾਰਚ ਨੂੰ ਮੋਗਾ ਵਿਖੇ ਪੰਜਾਬ ਬਚਾਓ ਰੈਲੀ ਕੀਤੀ ਜਾ ਰਹੀ ਹੈ ਉਸ ਦੇ ਸਬੰਧ ਵਿਚ ਉਹ ਲਗਾਤਾਰ ਮੀਟਿੰਗਾਂ ਕਰ ਰਹੇ ਹਨ ਅਤੇ ਹਲਕਾ ਮੋਗਾ ਤੋਂ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹੁੰਮ ਹੁਮਾ ਕੇ ਪੁੱਜਣਗੇ ਅਤੇ ਰੈਲੀ ਨੂੰ ਸਫ਼ਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਬਚਾਓ ਰੈਲੀ ਆਪ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਉਜਾਗਰ ਕਰੇਗੀ ਅਤੇ ਇਹ ਰੈਲੀ ਇਕ ਇਤਿਹਾਸ ਸਿਰਜੇਗੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਪੰਜਾਬ ਵਿਕਾਸ ਪੱਖੋਂ ਪਛੜ ਗਿਆ ਹੈ ਅਤੇ ਪੰਜਾਬ ਅੱਜ ਤਰਸਯੋਗ ਸਥਿਤੀ ਵਿਚ ਦੀ ਲੰਘ ਰਿਹਾ ਹੈ ਅਤੇ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਬਚਾ ਸਕਦੀ ਹੈ।