ਸ੍ਰੋਮਣੀ ਅਕਾਲੀ ਦਾ ਬਿਜਲੀ ਕੱਟਾਂ ਨੂੰ ਲੈ ਕੇ ਜ਼ਿਲ੍ਹੇ ਭਰ ’ਚ ਰੋਸ ਪ੍ਰਦਰਸ਼ਨ ਸ੍ਰੋਮਣੀ ਅਕਾਲੀ ਦਲ ਵੱਲੋਂ
Publish Date: Wed, 16 Sep 2026 06:06 PM (IST)
Updated Date: Wed, 16 Sep 2026 06:08 PM (IST)
ਪੰਜਾਬ ਸਰਕਾਰ ਦੇ ਪੁਤਲੇ ਫੂਕੇ, ਬਿਜਲੀ ਗਰਿੱਡ ਅੱਗੇ ਕੀਤੀ ਨਾਅਰੇਬਾਜ਼ੀ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੁੱਧਵਾਰ ਨੂੰ ਜ਼ਿਲ੍ਹੇ ਭਰ ਵਿਚ ਬਿਜਲੀ ਦੇ ਕੱਟਾਂ ਨੂੰ ਲੈ ਕੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੋਗਾ ਤੋਂ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿਚ ਮੋਗਾ ਲੁਧਿਆਣਾ ਰੋਡ ਤੇ ਸਥਿਤ ਬਿਜਲੀ ਪਾਵਰ ਗਰਿੱਡ ਦੇ ਸਾਹਮਣੇ ਆਪ ਸਰਕਾਰ ਖਿਲਾਫ ਇਕ ਰੋਸ ਧਰਨਾ ਲਗਾਇਆ। ਇਸ ਮੌਕੇ ਸੀਨੀਅਰ ਆਗੂਆਂ ਵਿਚ ਕੌਂਸਲਰ ਗੋਵਰਧਨ ਪੋਪਲੀ, ਰਾਜਵੰਤ ਸਿੰਘ ਮਾਹਲਾ, ਰਵਦੀਪ ਸਿੰਘ ਸੰਘਾ ਦਾਰਾਪੁਰ, ਬੂਟਾ ਸਿੰਘ ਦੌਲਤਪੁਰਾ, ਦੇਬ ਅਸ਼ੀਸ਼ ਮਲਿਕ ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਗੁਰਬਿੰਦ ਸਿੰਘ ਸਿੰਘਾ ਵਾਲਾ, ਜਗਦੀਸ਼ ਛਾਬੜਾ, ਚਰਨਜੀਤ ਸਿੰਘ ਝੰਡੇਆਣਾ, ਮਾਸਟਰ ਗੁਰਦੀਪ ਸਿੰਘ ਮਹੇਸਰੀ, ਬਿਪਨਪਾਲ ਸਿੰਘ ਖੋਸਾ, ਕੁਲਦੀਪ ਸਿੰਘ ਦੀਪਾ ਸਾਰੇ ਸਰਕਲ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। ਇਸ ਮੌਕੇ ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਬੋਲਦਿਆਂ ਕਿਹਾ ਕਿ ਸੂਬੇ ਦੀ ਆਪ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ ਜਿਹੜਾ ਸੂਬੇ ਦਾ ਮੁੱਖ ਮੰਤਰੀ ਭਗਵੰਤ ਮਾਨ ਇਹ ਕਹਿੰਦਾ ਨਹੀਂ ਸੀ ਥੱਕਦਾ ਕਿ ਬਿਜਲੀ ਝੁਮੱਕਾ ਵੀ ਨਹੀਂ ਮਾਰੂਗੀ ਅਤੇ ਖਾਸ ਕਰਕੇ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ ਉਸੇ ਮੁੱਖ ਮੰਤਰੀ ਦੇ ਝੂਠੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ ਅਤੇ ਸਰਕਾਰ ਬਿਜਲੀ ਦੀ ਸਪਲਾਈ ਦੇ ਮਾਮਲੇ ਵਿਚ ਵੀ ਫੇਲ੍ਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਬਿਜਲੀ ਵਿਭਾਗ ਨਾਲ ਕੋਈ ਤਾਲਮੇਲ ਨਹੀਂ ਬਣਾਇਆ ਅਤੇ ਨਾਂ ਹੀ ਝੋਨੇ ਅਤੇ ਗਰਮੀ ਦੇ ਮੌਸਮ ਨੂੰ ਲੈਕੇ ਪਾਵਰਕੌਮ ਦੇ ਅਧਿਕਾਰੀਆਂ ਨਾਲ ਕੋਈ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਿਸ ਦਾ ਖਮਿਆਜ਼ਾ ਹੁਣ ਆਮ ਲੋਕ ਤੇ ਕਿਸਾਨ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਬਿਜਲੀ ਦੀ ਸਪਲਾਈ ਨਿਰਵਿਘਨ ਕਿਸਾਨਾਂ ਨੂੰ ਅਤੇ ਘਰਾਂ ਨੂੰ ਮਿਲਦੀ ਸੀ ਅਤੇ ਪੰਜਾਬ ਹੀ ਇਕ ਅਜਿਹਾ ਸੂਬਾ ਸੀ ਜਿਹੜਾ ਬਿਜਲੀ ਸਰਪਲੱਸ ਬਣਿਆ ਅਤੇ ਪੰਜਾਬ ਤੋਂ ਗਵਾਂਡੀ ਰਾਜ ਵੀ ਬਿਜਲੀ ਲੈਂਦੇ ਰਹੇ ਅਤੇ ਅੱਜ ਹਾਲਾਤ ਇਹ ਹਨ ਕਿ ਕੋਈ ਵੀ ਗੁਆਂਢੀ ਰਾਜ ਪੰਜਾਬ ਨੂੰ ਬਿਜਲੀ ਨਹੀਂ ਦੇ ਰਿਹਾ ਕਿਉਂਕਿ ਆਪ ਸਰਕਾਰ ਕੋਲ ਬਿਜਲੀ ਲੈਣ ਲਈ ਪੈਸਾ ਹੀ ਨਹੀਂ ਹੈ ਅਤੇ ਪਾਵਰਕੌਮ ਮਹਿਕਮਾ ਵੀ ਡੁੱਬਣ ਕਿਨਾਰੇ ਹੈ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਕੁੱਝ ਮਹੀਨੇ ਰਹਿ ਗਏ ਹਨ ਅਤੇ ਸੂਬੇ ਦੇ ਲੋਕ ਆਪ ਪਾਰਟੀ ਨੂੰ ਸਬਕ ਸਿਖਾਉਣ ਲਈ ਕਾਹਲੇ ਪਏ ਹਨ ਅਤੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ ਅਤੇ ਸੂਬਾ ਇਕ ਵਾਰ ਫਿਰ ਵਿਕਾਸ, ਅਮਨ ਸ਼ਾਂਤੀ ਅਤੇ ਖੁਸ਼ਹਾਲੀ ਵੱਲ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਸਾਲ 2027 ਦਾ ਚੋਣ ਦੰਗਲ ਜਿੱਤਣ ਲਈ ਹੁਣੇ ਤੋਂ ਹੀ ਤਿਆਰੀ ਕੀਤੀ ਜਾਵੇ ਕਿਉਂਕਿ ਵਿਰੋਧੀਆਂ ਦੀ ਨੀਂਦ ਹਰਾਮ ਹੋਈ ਪਈ ਹੈ ਇਸ ਲਈ ਉਹ ਪਾਰਟੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਗਲਤ ਭੰਡੀ ਪ੍ਰਚਾਰ ਕਰ ਰਹੇ ਹਨ ਪਰ ਸੂਬੇ ਦੇ ਲੋਕ ਵਿਰੋਧੀਆਂ ਦੀਆਂ ਸਾਰੀਆਂ ਚਾਲਾਂ ਨੂੰ ਤਾਰ ਤਾਰ ਕਰ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਫਿਰੋਜ ਅਲੀ ਭੁੱਟੋ, ਕੁਲਦੀਪ ਸਿੰਘ ਜੋਗੇਵਾਲਾ, ਲਾਲ ਸਿੰਘ ਸਾਬਕਾ ਸਰਪੰਚ ਘੱਲ ਕਲਾਂ, ਪਵਨਦੀਪ ਸਿੰਘ ਘੱਲ ਕਲਾਂ, ਜਸਵੀਰ ਸਿੰਘ ਸੋਨਾ, ਜੁਆਏਦੀਪ ਸ਼ਰਮਾ, ਸੁਖ ਗਿੱਲ, ਗੁਰਪ੍ਰੀਤ ਸਿੰਘ ਚੜਿੱਕ, ਜਸਵਿੰਦਰ ਸਿੰਘ ਛਿੰਦਾ, ਹਰਜਿੰਦਰ ਸਿੰਘ ਅੰਟੂ, ਗੁਰਚਰਨ ਸਿੰਘ ਕਾਲੀਏ ਵਾਲਾ, ਬੋਹੜ ਸਿੰਘ ਰੱਤੀਆਂ, ਅਵਤਾਰ ਸਿੰਘ ਤਾਰੀ ਮੈਂਬਰ, ਨਸ਼ੀਬ ਸਿੰਘ ਰੱਤੂ, ਬਲਜੀਤ ਸਿੰਘ ਸਰਪੰਚ ਡਰੋਲੀ ਭਾਈ, ਲਖਵੀਰ ਸਿੰਘ ਖੋਖਰ, ਹਰਪਾਲ ਸਿੰਘ ਆਦਿ ਹਾਜ਼ਰ ਸਨ।