ਕੈਪਸ਼ਨ : ਕਿਸ਼ਨਪੁਰਾ ਕਲਾਂ ਵਿਖੇ ਕੱਢੀ ਗਈ ਸ਼ੋਭਾ ਯਾਤਰਾ ਦੌਰਾਨ ਹਾਜ਼ਰ ਸੇਵਾਦਾਰ।

ਨੰਬਰ : 12 ਮੋਗਾ 24 ਪੀ

ਨਛੱਤਰ ਸਿੰਘ ਭੱਟੀ, ਕਿਸ਼ਨਪੁਰਾ ਕਲਾਂ : ਵਾਲਮੀਕਿ ਨੌਜਵਾਨ ਸਭਾ ਕਲੱਬ ਵੱਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸਨਿੱਚਰਵਾਰ ਨੂੰ ਕਸਬਾ ਕਿਸ਼ਨਪੁਰਾ ਕਲਾਂ ਵਿਖੇ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਪਾਲਕੀ ਨੂੰ ਬੜ੍ਹੇ ਹੀ ਸੁਚੱਜੇ ਢੰਗ ਨਾਲ ਸਜਾਇਆ ਗਿਆ, ਜਿਸ ਵਿਚ ਸ਼੍ਰੀ ਰਮਾਇਣ ਸਾਹਿਬ ਦਾ ਸਰੂਪ ਸਸ਼ੋਬਿਤ ਕੀਤਾ ਗਿਆ ਸੀ।

ਇਹ ਸ਼ੋਭਾ ਯਾਤਰਾ ਸਵੇਰੇ ਮਹਾਂਰਿਸ਼ੀ ਵਾਲਮੀਕ ਜੀ ਦੇ ਮੰਦਰ ਤੋਂ ਸ਼ੁਰੂ ਹੋਈ ਅਤੇ ਪਿੰਡ ਵਾਸੀਆਂ ਵੱਲੋਂ ਸ਼ੋਭਾ ਯਾਤਰਾ ਦਾ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਲਈ ਪੜਾਵਾਂ ਵਿਚ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਸਮੇਂ ਗਿਆਨੀ ਮੁਖਤਿਆਰ ਸਿੰਘ ਦੇ ਜੱਥੇ ਵੱਲੋਂ ਮਹਾਂਰਿਸ਼ੀ ਵਾਲਮੀਕਿ ਜੀ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਹੋਰ ਵੀ ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆਂ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ 'ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਹ ਸ਼ੋਭਾ ਯਾਤਰਾ ਪਿੰਡ ਦੇ ਵੱਖ-ਵੱਖ ਪੜਾਵਾਂ ਵਿਚੋਂ ਲੰਘਦੀ ਹੋਈ ਮਹਾਂਰਿਸ਼ੀ ਵਾਲਮੀਕ ਜੀ ਦੇ ਮੰਦਰ ਤੇ ਪਹੁੰਚ ਕੇ ਸਮਾਪਤ ਹੋਈ। ਕਮੇਟੀ ਪ੍ਰਧਾਨ ਧੰਨਾ ਸਿੰਘ ਮਿਸਤਰੀ, ਮਾਸਟਰ ਬਲਦੇਵ ਸਿੰਘ, ਰਣਜੀਤ ਸਿੰਘ ਮੁਨੀਮ ਆਦਿ ਸੇਵਾਦਾਰਾਂ ਨੇ ਦਸਿਆ ਕਿ 13 ਅਕਤੂਬਰ ਐਤਵਾਰ ਨੂੰ 10 ਵਜੇ ਰਮਾਇਣ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਵੀ ਕਰਵਾਇਆ ਜਾਵੇਗਾ। ਜਿਸ ਵਿਚ ਵੀਰ ਰਕੇਸ਼ ਤੇ ਵੀਰ ਮੁਕੇਸ਼ ਤੋਂ ਇਲਾਵਾ ਹੋਰ ਵੀ ਢਾਡੀ ਜੱਥੇ ਭਗਵਾਨ ਵਾਲਮੀਕਿ ਜੀ ਦਾ ਗੁਣਗਾਨ ਕਰਨਗੇ। ਇਸ ਮੌਕੇ ਪ੍ਰਧਾਨ ਧੰਨਾ ਸਿੰਘ ਮਿਸਤਰੀ, ਰਣਜੀਤ ਸਿੰਘ ਮੁਨੀਮ, ਮਾਸਟਰ ਬਲਦੇਵ ਸਿੰਘ, ਗੁਰਪ੍ਰਰੀਤ ਸਿੰਘ ਖਾਲਸਾ, ਕਰਨੈਲ ਸਿੰਘ ਸਾਬਕਾ ਸਰਪੰਚ, ਡਾ.ਚਮਕੌਰ ਸਿੰਘ, ਕੈਪਟਨ ਮਲਕੀਤ ਸਿੰਘ, ਹਰੀ ਸਿੰਘ ਮਿਸਤਰੀ, ਕੇਸਰ ਸਿੰਘ, ਮੇਜਰ ਸਿੰਘ ਮੇਜੀ, ਦੇਵਾ ਜਸਵੀਰ ਕੌਰ, ਸੇਵਕ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਰਾਮਾ, ਸੁਖਜਿੰਦਰ ਸਿੰਘ ਬਿੱਲਾ, ਮਨਜਿੰਦਰ ਸਿੰਘ ਡਿਪਟੀ ਅੌਲਖ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।