- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੀਐੱਲ ਐੱਫ ਸਕੂਲ ਮੋਗਾ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਟੀਐੱਲਐੱਫ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਫਰੀਦਕੋਟ ਵਿਖੇ ਕਰਵਾਈ ਗਈ ਤੀਜੀ ਚਰਤ ਸਿੰਘ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ਵਿੱਚ ਤਮਗੇ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਦੌਰਾਨ ਟੀਐੱਲਐੱਫ ਦੇ ਨਿਸ਼ਾਨੇਬਾਜ਼ਾਂ ਨੇ ਇਕਾਗਰਤਾ, ਸਟੀਕ ਨਿਸ਼ਾਨੇਬਾਜ਼ੀ, ਆਤਮ-ਵਿਸ਼ਵਾਸ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰਾਈਫਲ ਅਤੇ ਪਿਸਤੌਲ ਵਰਗ ਦੇ ਮੁਕਾਬਲਿਆਂ ਵਿਚ ਸਕੂਲ ਦੇ ਨੀਰਮਜੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਈਫਲ ਸ਼ੂਟਿੰਗ ਵਿਚ ਸੋਨ ਤਮਗਾ ਹਾਸਲ ਕੀਤਾ। ਇਸੇ ਤਰ੍ਹਾਂ ਗੁਰਸ਼ਾਨ ਸਿੰਘ ਨੇ ਪਿਸਤੌਲ ਸ਼ੂਟਿੰਗ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਕਾਂਸੀ ਦਾ ਤਮਗਾ ਜਿੱਤਣ ਵਾਲੇ ਗੁਰਸ਼ਾਨ ਸਿੰਘ ਨੂੰ 1100 ਰੁਪਏ ਦਾ ਨਕਦ ਇਨਾਮ ਵੀ ਦਿੱਤਾ ਗਿਆ। ਇਸੇ ਤਰ੍ਹਾਂ ‘ਲਿਟਲ ਚੈਂਪ’ ਰਾਈਫਲ ਸ਼ੂਟਰ ਵਰਗ ਵਿੱਚ ਵੀ ਟੀਐੱਲਐੱਫ ਦੇ ਨੰਨ੍ਹੇ ਨਿਸ਼ਾਨੇਬਾਜ਼ਾਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ। ਉੰਬਰ ਨੇ ਸੋਨ ਤਮਗਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਉਸ ਨੂੰ 1100 ਰੁਪਏ ਦਾ ਨਕਦ ਇਨਾਮ ਮਿਲਿਆ। ਤਵਨੀਤ ਨੇ ਚਾਂਦੀ ਦਾ ਤਮਗਾ ਹਾਸਲ ਕੀਤਾ ਅਤੇ ਉਸ ਨੂੰ ਵੀ 1100 ਰੁਪਏ ਦਾ ਨਕਦ ਇਨਾਮ ਪ੍ਰਦਾਨ ਕੀਤਾ ਗਿਆ। ਜਦਕਿ ਅਮਰੀਨ ਨੇ ਕਾਂਸੀ ਦਾ ਤਮਗਾ ਜਿੱਤ ਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਹੋਰ ਵਾਧਾ ਕੀਤਾ। ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਸਾਰੇ ਤਮਗਾ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਿਸ਼ਾਨੇਬਾਜ਼ੀ ਵਰਗੀਆਂ ਖੇਡਾਂ ਵਿਦਿਆਰਥੀਆਂ ਵਿਚ ਇਕਾਗਰਤਾ, ਸਬਰ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਟੀਐੱਲਐੱਫ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਫਰੀਦਕੋਟ ਵਿੱਚ ਵਿਦਿਆਰਥੀਆਂ ਵੱਲੋਂ ਹਾਸਲ ਕੀਤੇ ਤਮਗੇ ਉਨ੍ਹਾਂ ਦੀ ਸਖ਼ਤ ਮਿਹਨਤ, ਲਗਾਤਾਰ ਅਭਿਆਸ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹਨ। ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਤਮਗਾ ਜੇਤੂ ਵਿਦਿਆਰਥੀਆਂ ਅਤੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਪ੍ਰਬੰਧਕਾਂ ਨੇ ਕੋਚ ਸੁਸ਼੍ਰੀ ਮਰਜ਼ੀਨਾ ਵੱਲੋਂ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਮਾਰਗਦਰਸ਼ਨ ਅਤੇ ਸਿਖਲਾਈ ਦੀ ਵੀ ਪ੍ਰਸ਼ੰਸਾ ਕੀਤੀ।