- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜੇਂਦਰਾ ਪਬਲ ਿਕ ਸੀਨੀਅਰ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਰਾਜੇਂਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ ਦੀ ਸੁੰਦਰ ਵੇਸ਼ਭੂਸ਼ਾ ਧਾਰਨ ਕਰਕੇ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਆਕਰਸ਼ਕ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਭਜਨ, ਨ੍ਰਿਤ ਅਤੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਵੱਲੋਂ ਦਿੱਤੇ ਸੱਚ, ਪਿਆਰ, ਕਰਮ ਅਤੇ ਧਰਮ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਰਾਘਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੀ ਪ੍ਰਿੰਸੀਪਲ ਸਾਕਸ਼ੀ ਸ਼ਰਮਾ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਦਾ ਜੀਵਨ ਪਿਆਰ, ਦਇਆ, ਤਿਆਗ ਅਤੇ ਫਰਜ਼ ਨਿਭਾਉਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਮਾਗਮ ਦੇ ਅੰਤ ਵਿਚ ਸਾਰਿਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।