- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੂਨ ਵਰਲਡ ਸਕੂਲ ਵਿਖੇ ਭਗਵਾਨ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਡੂਨ ਵਰਲਡ ਸਕੂਲ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਭਗਤੀ, ਸੱਭਿਆਚਾਰ ਅਤੇ ਬੱਚਿਆਂ ਦੀ ਰਚਨਾਤਮਕਤਾ ਨਾਲ ਰੰਗਿਆ ਨਜ਼ਰ ਆਇਆ। ਸਮਾਗਮ ਦੀ ਸਭ ਤੋਂ ਖ਼ੂਬਸੂਰਤ ਝਲਕ ਨੰਨੇ-ਮੁੰਨੇ ਬੱਚਿਆਂ ਵੱਲੋਂ ਰਾਧਾ-ਕ੍ਰਿਸ਼ਨ ਦੇ ਮਨਮੋਹਕ ਰੂਪ ਧਾਰਨ ਕਰਕੇ ਸਕੂਲ ਪਹੁੰਚਣਾ ਰਹੀ। ਬੱਚਿਆਂ ਦੀਆਂ ਸੁੰਦਰ ਪੋਸ਼ਾਕਾਂ ਅਤੇ ਮਾਸੂਮ ਅਦਾਵਾਂ ਨੇ ਹਰ ਕਿਸੇ ਦਾ ਮਨ ਮੋਹ ਲਿਆ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆਂ ਨੇ ਸਮੂਹ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਸੱਚਾਈ, ਪਿਆਰ, ਧਰਮ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਹੀਂ, ਬਲਕਿ ਬੱਚਿਆਂ ਵਿਚ ਸੰਸਕਾਰ, ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਸੱਭਿਆਚਾਰ ਪ੍ਰਤੀ ਸਤਿਕਾਰ ਪੈਦਾ ਕਰਨਾ ਵੀ ਹੈ। ਉਨ੍ਹਾਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।