- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਫ਼ਸੀ ਕਾਨਵੈਂਟ ਸਕੂਲ ਜਲਾਲਾਬਾਦ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਐੱਸਐੱਫ਼ਸੀ ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਮੋਗਾ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਬੜੀ ਧੂਮਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜਾਣੂੰ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਾਰਥਨਾ ਸਭਾ ਦੌਰਾਨ ਸ੍ਰੀ ਕ੍ਰਿਸ਼ਨ ਜੀ ਦੇ ਬਾਲ ਰੂਪ ਨੂੰ ਭੋਗ ਲਗਾ ਕੇ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਅਤੇ ਸਟਾਫ਼ ਨੂੰ ਪ੍ਰਸ਼ਾਦ ਵਰਤਾਇਆ ਗਿਆ। ਇਸ ਮੌਕੇ ਬੱਚਿਆਂ ਵੱਲੋਂ ਸ੍ਰੀ ਕ੍ਰਿਸ਼ਨ ਜੀ ਦੀ ਮਹਿਮਾ ਨਾਲ ਸਬੰਧਿਤ ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗਾਰੰਗ ਬਣਾ ਦਿੱਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨੀਸ਼ਾ ਕੌਸ਼ਿਕ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਧਾਰਮਿਕ ਅਤੇ ਇਤਿਹਾਸਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੇ ਅੰਤ ਵਿਚ ਸਕੂਲ ਦੇ ਸੀਐੱਮਡੀ ਸ੍ਰੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਧਾਰਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।