- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਊ ਗ੍ਰੀਨ ਗਰੋਵ ਪਬਲਿਕ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਨਿਊ ਗ੍ਰੀਨ ਗਰੋਵ ਪਬਲਿਕ ਸਕੂਲ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਸਕੂਲ ਦੇ ਛੇ ਹੋਣਹਾਰ ਵਿਦਿਆਰਥੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਸਾਹਿਬ ਜੀ ਦੇ ਲੜ ਲੱਗਣ ਅਤੇ ਗੁਰੂ ਵਾਲੇ ਬਣਨ ਦਾ ਸੁਭਾਗ ਹਾਸਲ ਕੀਤਾ ਹੈ। ਬੱਚਿਆਂ ਵੱਲੋਂ ਚੁੱਕਿਆ ਗਿਆ ਇਹ ਪਵਿੱਤਰ ਕਦਮ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ, ਗੁਰਮਤਿ ਸਿਧਾਂਤਾਂ ਅਤੇ ਗੁਰੂ ਸਾਹਿਬ ਜੀ ਪ੍ਰਤੀ ਅਟੁੱਟ ਸ਼ਰਧਾ ਦਾ ਪ੍ਰਤੀਕ ਹੈ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵੱਲੋਂ ਬੱਚਿਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿਲੋਂ ਵਧਾਈ ਦਿੱਤੀ ਗਈ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਸਾਹਿਬ ਜੀ ਦੇ ਲੜ ਲੱਗਣ ਵਾਲੇ ਇਨ੍ਹਾਂ ਵਿਦਿਆਰਥੀਆਂ ਵਿਚ ਨਵਦੀਪ ਸਿੰਘ, ਖੁਸ਼ਦੀਪ ਕੌਰ, ਗੁਰਧਿਆਨ ਸਿੰਘ, ਅਸੀਸਪ੍ਰੀਤ ਸਿੰਘ, ਰਾਜਵੀਰ ਸਿੰਘ ਅਤੇ ਗੁਰਵੰਸ਼ ਸਿੰਘ ਸ਼ਾਮਲ ਹਨ। ਇੰਨ੍ਹਾਂ ਬੱਚਿਆਂ ਦੇ ਇਸ ਧਾਰਮਿਕ ਉੱਪਰਾਲੇ ਨਾਲ ਸਕੂਲ ਦੇ ਪ੍ਰਬੰਧਕਾਂ, ਅਧਿਆਪਕਾਂ ਅਤੇ ਪਰਿਵਾਰਕ ਮੈਂਬਰਾਂ ਵਿਚ ਖੁਸ਼ੀ ਅਤੇ ਮਾਣ ਦੀ ਭਾਵਨਾ ਪਾਈ ਜਾ ਰਹੀ ਹੈ। ਸਿੱਖ ਧਰਮ ਵਿਚ ਅੰਮ੍ਰਿਤ ਦੀ ਦਾਤ ਦਾ ਵਿਸ਼ੇਸ਼ ਮਹੱਤਵ ਹੈ। ਇਹ ਮਨੁੱਖ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ, ਸੱਚਾਈ, ਨਿਮਰਤਾ, ਸੇਵਾ, ਸਿਮਰਨ ਅਤੇ ਸਿੱਖੀ ਸਿਦਕ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਬੱਚਿਆਂ ਦੀ ਸਿੱਖਿਆ ਅਤੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦੇ ਅੰਦਰ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ, ਧਾਰਮਿਕ ਸਤਿਕਾਰ, ਅਨੁਸ਼ਾਸਨ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਪੈਦਾ ਕਰਨਾ ਵੀ ਬਹੁਤ ਜ਼ਰੂਰੀ ਹੈ। ਨਿਊ ਗ੍ਰੀਨ ਗਰੋਵ ਪਬਲਿਕ ਸਕੂਲ ਵੱਲੋਂ ਇਨ੍ਹਾਂ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ ਗਈ।