ਕੈਪਸ਼ਨ : ਲੋੜਵੰਦਾਂ ਨੂੰ ਰਾਸ਼ਨ ਵੰਡਦੇ ਹੋਏ ਸੁਸਾਇਟੀ ਮੈਂਬਰ।

ਨੰਬਰ : 3 ਮੋਗਾ 21 ਪੀ

ਵਕੀਲ ਮਹਿਰੋਂ, ਮੋਗਾ : ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਐੱਡ ਵੈੱਲਫੇਅਰ ਕਲੱਬ ਸੁਸਾਇਟੀ ਮੋਗਾ ਸਿਟੀ ਵਲੋਂ 70 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਲਈ ਇੱਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਜਸਵੀਰ ਸਿੰਘ ਗਿੱਲ ਹਾਂਗਕਾਂਗ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਨਾਲ ਵਿਜੇ ਖੁਰਾਣਾ, ਦੀਪ ਗਿੱਲ, ਡਾ. ਅਮਨ ਅਰੋੜਾ, ਐੱਸ.ਆਈ. ਬਲਵਿੰਦਰ ਸਿੰਘ, ਹਰਪੀ੍ਤ ਸਿੰਘ ਖੀਵਾ, ਡਾ. ਰਵੀ ਸ਼ਰਮਾ ਆਦਿ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਜਿਨ੍ਹਾਂ ਖੁਦ ਆਪਣੇ ਹੱਥਾਂ ਨਾਲ 70 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ। ਇਸ ਮੌਕੇ ਡਾ. ਰਵੀ ਸ਼ਰਮਾ ਵਲੋਂ ਲੋੜਵੰਦ ਪਰਿਵਾਰਾਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਗੁਰਦੁਆਰਾ ਸੇਵਾਸਰ ਮੰਡੀ ਨਿਹਾਲ ਸਿੰਘ ਵਾਲਾ ਵਲੋਂ ਪ੍ਰਸ਼ਾਦਾ ਤਿਆਰ ਸੰਗਤਾਂ ਲਈ ਲਿਆਂਦਾ ਗਿਆ। ਇਸ ਤੋਂ ਇਲਾਵਾ ਮਨੋਹਰ ਕੌਰ ਸੇਖੋਂ ਕੈਨੇਡਾ ਵਲੋਂ ਰਾਸ਼ਨ ਦੀ ਸੇਵਾ ਕੀਤੀ ਗਈ। ਮੁੱਖ ਸੇਵਾਦਾਰ ਜਸਵੀਰ ਸਿੰਘ ਬਾਵਾ ਪੰਜਾਬ ਪੁਲਸ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਉਥੋਂ ਉਨ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਐੱਡ ਵੈੱਲਫੇਅਰ ਸੁਸਾਇਟੀ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ।