- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉੱਘੇ ਸਮਾਜ ਸੇਵੀ ਅਤੇ ਪੰਜਾਬੀ ਗਾਇਕ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਉੱਘੇ ਸਮਾਜ ਸੇਵੀ ਅਤੇ ਪੰਜਾਬੀ ਗਾਇਕ ਦੀਪ ਕਮਲ ਮਹਿਰਾ ਨੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਦੇਸ਼ ਤੇ ਸਮਾਜ ਦੀ ਭਲਾਈ ਲਈ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦਾ ਪਾਰਟੀ ਵਿਚ ਸ਼ਾਮਲ ਹੋਣਾ ਮੋਗਾ ਦੀ ਸਿਆਸੀ ਅਤੇ ਸਮਾਜਿਕ ਗਤੀਵਿਧੀਆਂ ਵਿਚ ਇਕ ਅਹਿਮ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ। ਦੀਪ ਕਮਲ ਮਹਿਰਾ ਨੂੰ ਭਾਜਪਾ ਮੋਗਾ ਦੇ ਜ਼ਿਲ੍ਹਾ ਦਫ਼ਤਰ ਵਿਖੇ ਕਰਵਾਏ ਗਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਦੀਪ ਕਮਲ ਮਹਿਰਾ ਦਾ ਪਾਰਟੀ ਵਿਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਇਸ ਦੌਰਾਨ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਰਹੇ। ਪਾਰਟੀ ਵਿਚ ਸ਼ਾਮਲ ਹੋਣ ਉਪਰੰਤ ਦੀਪ ਕਮਲ ਮਹਿਰਾ ਨੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ, ਲੋਕ ਭਲਾਈ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਦੇਖਦਿਆਂ ਉਨ੍ਹਾਂ ਨੇ ਭਾਜਪਾ ਨਾਲ ਜੁੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਮੌਜੂਦ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਦੀਪ ਕਮਲ ਮਹਿਰਾ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਆਗੂਆਂ ਨੇ ਆਸ ਪ੍ਰਗਟਾਈ ਕਿ ਦੀਪ ਕਮਲ ਮਹਿਰਾ ਦੇ ਭਾਜਪਾ ਨਾਲ ਜੁੜਨ ਨਾਲ ਮੋਗਾ ਜ਼ਿਲ੍ਹੇ ਵਿਚ ਪਾਰਟੀ ਦੀਆਂ ਸਮਾਜਿਕ ਅਤੇ ਜਨਤਕ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨਾਂ ਸਮੇਤ ਸਮਾਜ ਦੇ ਹੋਰ ਵਰਗਾਂ ਨਾਲ ਪਾਰਟੀ ਦਾ ਸੰਪਰਕ ਹੋਰ ਵਧੇਗਾ। ਇਸ ਮੌਕੇ ਸ਼ਮਸ਼ੇਰ ਸਿੰਘ ਕੈਲਾ, ਲਖਵੰਤ ਸਿੰਘ ਸਾਫੂਵਾਲਾ, ਨਿਰਮਲ ਸਿੰਘ ਮੀਨੀਆਂ ਸਮੇਤ ਹੋਰ ਭਾਜਪਾ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।