- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿਚ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿਚ ਆਪਣੀਆਂ ਰਾਜਨੀਤਿਕ ਸਰਗਰਮੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਵੱਖ-ਵੱਖ ਹਲਕਿਆਂ ਵਿਚ ਲੋਕਾਂ ਅਤੇ ਹੋਰ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਆਗੂਆਂ ਨੂੰ ਪਾਰਟੀ ਨਾਲ ਜੋੜਨ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਵਿਚ ਭਾਜਪਾ ਦੇ ਕਨਵੀਨਰ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਆਪਣੀਆਂ ਰਾਜਨੀਤਿਕ ਸਰਗਰਮੀਆਂ ਤੇਜ਼ ਕਰਦਿਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਆਗੂਆਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਹਰਮਨਜੋਤ ਸਿੰਘ ਮਾਛੀਕੇ, ਸ਼ਿੰਦਰ ਪਾਲ ਸਿੰਘ ਮਾਛੀਕੇ, ਕਵਲ ਸਿੰਘ ਮਾਛੀਕੇ, ਗਗਨਦੀਪ ਸਿੰਘ ਮਾਛੀਕੇ, ਕਿਸ਼ਨ ਸਿੰਘ ਮਾਛੀਕੇ, ਜਸਕੀਰਤ ਸਿੰਘ ਮਾਛੀਕੇ, ਗੁਰਤਾਜ ਸਿੰਘ ਮਾਛੀਕੇ, ਜਸਪ੍ਰੀਤ ਸਿੰਘ ਮਾਛੀਕੇ, ਪੱਪੂ ਸਿੰਘ ਮਾਛੀਕੇ, ਗੁਰਮੀਤ ਸਿੰਘ ਮਾਛੀਕੇ, ਡਾ. ਕੁਲਦੀਪ ਸਿੰਘ ਮਾਛੀਕੇ, ਬਾਥ ਸਿੰਘ ਮਾਛੀਕੇ, ਜਵਦੇਵ ਸਿੰਘ ਮਾਛੀਕੇ, ਕਿਰਨਪਾਲ ਕੌਰ ਮਾਛੀਕੇ, ਗੁਰਮਲ ਕੌਰ ਮਾਛੀਕੇ, ਹਰਪਾਲ ਕੌਰ ਮਾਛੀਕੇ, ਸੰਦੀਪ ਸਿੰਘ ਮਾਛੀਕੇ, ਸਰਦਜੀਤ ਕੌਰ ਮਾਛੀਕੇ, ਜੀਵਨ ਸਿੰਘ ਮਾਛੀਕੇ ਅਤੇ ਕੁਲਦੀਪ ਸਿੰਘ ਦੇ ਨਾਮ ਸ਼ਾਮਲ ਹਨ। ਇਸ ਮੌਕੇ ਐੱਸਪੀ ਮੁਖਤਿਆਰ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਹੈ। ਪਾਰਟੀ ਵਿਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਾਰੇ ਆਗੂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਆਪਣੀ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਐਡਵੋਕੇਟ ਤਰੁਣਜੀਤ ਸਿੰਘ ਖੋਟੇ ਸਰਕਲ ਪ੍ਰਧਾਨ ਰੌਂਤਾ ਸਮੇਤ ਹੋਰ ਪਾਰਟੀ ਆਗੂ ਵੀ ਮੌਜੂਦ ਸਨ।