ਸਪੀਕਰ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ
Publish Date: Fri, 03 Apr 2026 04:52 PM (IST)
Updated Date: Sat, 04 Apr 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ: ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਦਫ਼ਤਰ ਨੇੜੇ ਬੀਡੀਪੀਓ ਦਫ਼ਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਦੌਰਾਨ ਕੋਟਕਪੂਰਾ ਸ਼ਹਿਰ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਬਿਨ੍ਹਾਂ ਕਿਸੇ ਝਿਜਕ ਦੇ ਸਰਕਾਰ ਤੱਕ ਪਹੁੰਚਾਉਣ ਤਾਂ ਜੋ ਉਨ੍ਹਾਂ ਦਾ ਜਲਦੀ ਹੱਲ ਕੀਤਾ ਜਾ ਸਕੇ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਹਲਕਾ ਨਿਵਾਸੀ ਮੌਜੂਦ ਸਨ।