ਜੀਵਨ ਜੋਤ ਮੁਹਿੰਮ ਤਹਿਤ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ
ਪ੍ਰੋਜੈਕਟ ਜੀਵਨ ਜੋਤ 2.0 ਨੂੰ
Publish Date: Thu, 08 Jan 2026 03:56 PM (IST)
Updated Date: Fri, 09 Jan 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਪ੍ਰੋਜੈਕਟ ਜੀਵਨ ਜੋਤ 2.0 ਨੂੰ ਲਾਗੂ ਕਰਨ ਲਈ ਜ਼ਿਲ੍ਹੇ ਵਿਚ ਬਾਲ ਭਿੱਖਿਆ ਖਿਲਾਫ ਮੁਹਿੰਮ ਜਾਰੀ ਹੈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਜੀਤ ਕੌਰ ਦੀ ਅਗਵਾਈ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਪਰਮਜੀਤ ਕੌਰ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਬੱਸ ਸਟੈਂਡ ਅਤੇ ਬਜਾਰ ਵਿਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਟੀਮ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਬਾਲ ਭਲਾਈ ਕਮੇਟੀ, ਪੁਲਿਸ ਵਿਭਾਗ, ਸਿੱਖਿਆ ਵਿਭਾਗ, ਚਾਈਡ ਲਾਈਨ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਸ਼ਾਮਲ ਸਨ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ ‘ਤੇ ਅਪਰਾਧ ਹੈ। ਬਾਲ ਭਿੱਖਿਆ ਨੂੰ ਜੜ ਤੋਂ ਖਤਮ ਕਰਨ ਲਈ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ ਵਿਚ ਪੈਸੇ ਨਾ ਦਿੱਤੇ ਜਾਣ ਸਗੋਂ ਉਨਾਂ ਦੇ ਮਾਂ ਪਿਓ ਦੀ ਕਾਊਂਸਲਿੰਗ ਕੀਤੀ ਜਾਵੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਣ ਦੀ ਬਜਾਏ ਸਕੂਲਾਂ ਵਿਚ ਪੜ੍ਹਨ ਲਈ ਭੇਜਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਭਿਖਿਆ ਵਿਚ ਲੱਗਿਆ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਚਾਇਲਡ ਹੈਲਪਲਾਈਨ ਨੰਬਰ 1098 ਤੇ ਜਾਣਕਾਰੀ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸੜਕਾਂ, ਚੌਰਾਹਿਆਂ ਅਤੇ ਸਰਵਜਨਿਕ ਥਾਵਾਂ ‘ਤੇ ਭੀਖ ਮੰਗਦੇ ਬੱਚਿਆਂ ਨੂੰ ਸੁਰੱਖਿਅਤ ਕਰਕੇ ਉਨ੍ਹਾਂ ਨੂੰ ਸਿੱਖਿਆ ਅਤੇ ਪੁਨਰਵਾਸ ਨਾਲ ਜੋੜਨਾ ਹੈ।