ਹੋਲੀ ਹਾਰਟ ਸਕੂਲ ’ਚ ਸਫ਼ਾਈ ਮੁਹਿੰਮ ਚਲਾਈ
ਇਲਾਕੇ ਦੀ ਪ੍ਰਸਿੱਧ ਵਿੱਦਿਅਕ
Publish Date: Sat, 14 Feb 2026 03:40 PM (IST)
Updated Date: Sun, 15 Feb 2026 04:00 AM (IST)

ਅਵਤਾਰ ਸਿੰਘ ਪੰਜਾਬੀ ਜਾਗਰਣ, ਅਜੀਤਵਾਲ: ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਸਫ਼ਾਈ ਅਤੇ ਸਿਹਤ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸਫ਼ਾਈ ਅਭਿਆਨ ਦਾ ਆਯੋਜਨ ਕੀਤਾ ਗਿਆ। ਇਸ ਅਭਿਆਨ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਸਫ਼ਾਈ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਾਫ਼ ਸੁਥਰੇ ਵਾਤਾਵਰਣ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਣਾ ਸੀ। ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਸਵੇਰੇ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਨੂੰ ਸਫ਼ਾਈ ਦੀ ਲੋੜ ਅਤੇ ਸਿਹਤਮੰਦ ਜੀਵਨ ਵਿਚ ਇਸ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅਭਿਆਨ ਦੀ ਸ਼ੁਰੂਆਤ ਸਕੂਲ ਕੈਂਪਸ ਦੀ ਸਫ਼ਾਈ ਨਾਲ ਕੀਤੀ ਗਈ। ਬੱਚਿਆਂ ਨੇ ਆਪਣੇ ਕਲਾਸਰੂਮ, ਸਕੂਲ ਦੇ ਗਰਾਊਂਡ ਅਤੇ ਆਲੇ ਦੁਆਲੇ ਦੇ ਖ਼ੇਤਰ ਨੂੰ ਸਾਫ਼ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਇਹ ਸੰਦੇਸ਼ ਦਿੱਤਾ ਕਿ ਸਫ਼ਾਈ ਸਿਰਫ਼ ਘਰ ਜਾਂ ਸਕੂਲ ਤੱਕ ਸੀਮਿਤ ਨਹੀਂ, ਸਗੋਂ ਇਹ ਹਰ ਇਕ ਵਿਅਕਤੀ ਦੀ ਸਮਾਜਿਕ ਜ਼ਿੰਮੇਵਾਰੀ ਹੈ। ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼੍ਰੈਆ ਪਲਤਾ ਅਤੇ ਸਕੂਲ ਪ੍ਰਿੰਸੀਪਲ ਸ਼ਾਕਸ਼ੀ ਗੁਲੇਰੀਆ ਵੱਲੋਂ ਬੱਚਿਆਂ ਨੂੰ ਪਲਾਸਟਿਕ ਦੀ ਵਰਤੋਂ ਘੱਟ ਕਰਨ ਅਤੇ ਕੂੜਾ-ਕਰਕਟ ਨੂੰ ਨਿਰਧਾਰਿਤ ਥਾਵਾਂ ਤੇ ਹੀ ਸੁੱਟਣ ਦੀ ਸਿੱਖਿਆ ਦਿੱਤੀ ਗਈ। ਇਸ ਅਭਿਆਨ ਰਾਹੀਂ ਬੱਚਿਆਂ ਵਿਚ ਵਾਤਾਵਰਣ ਪ੍ਰਤੀ ਸੁਚੇਤਨਾ ਵੀ ਪੈਂਦਾ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਾਹਿਬ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਫ਼ਾਈ ਇਕ ਚੰਗੀ ਆਦਤ ਹੈ ਜੋ ਹਰ ਵਿਦਿਆਰਥੀ ਨੂੰ ਆਪਣੇ ਜੀਵਨ ਵਿਚ ਅਪਣਾਉਣੀ ਚਾਹੀਦੀ ਹੈ। ਅਭਿਆਨ ਦੇ ਅੰਤ ਵਿਚ ਸਕੂਲ ਵੱਲੋਂ ਸਾਰੇ ਵਿਦਿਆਰਥੀਆਂ ਦੀ ਸਰਾਹਨਾ ਕੀਤੀ ਗਈ। ਸਕੂਲ ਚੇਅਰਮੈਨ ਸੁਭਾਸ਼ ਪਲਤਾ ਨੇ ਇਹ ਵੀ ਐਲਾਨ ਕੀਤਾ ਕਿ ਅੱਗੇ ਵੀ ਵਿਦਿਆਰਥੀਆਂ ਵਿਚ ਚੰਗੀਆਂ ਆਦਤਾਂ ਅਤੇ ਜਾਗਰੂਕਤਾ ਪੈਦਾ ਕਰਨ ਲਈ ਇਸ ਤਰ੍ਹਾਂ ਦੇ ਹੋਰ ਕਾਰਜਕਰਮ ਕਰਵਾਏ ਜਾਣਗੇ।