- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਮੋਗਾ ਵਿਖੇ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਇਕ ਵਿਸ਼ੇਸ਼ ਗਾਈਡੈਂਸ ਅਤੇ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਰੀਅਰ, ਉੱਚ ਸਿੱਖਿਆ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਸਹੀ ਜਾਣਕਾਰੀ ਅਤੇ ਮਾਰਗਦਰਸ਼ਨ ਪ੍ਰਦਾਨ ਕਰਨਾ ਸੀ। ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤ ਤੋਂ ਬਾਅਦ ਉਪਲਬਧ ਵੱਖ-ਵੱਖ ਵਿਦਿਅਕ ਅਤੇ ਕਰੀਅਰ ਵਿਕਲਪਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਆਪਣੀ ਰੁਚੀ, ਯੋਗਤਾ, ਹੁਨਰ ਅਤੇ ਸਮਰੱਥਾ ਅਨੁਸਾਰ ਸਹੀ ਵਿਸ਼ੇ ਅਤੇ ਕਰੀਅਰ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਮੈਡੀਕਲ, ਇੰਜੀਨੀਅਰਿੰਗ, ਕਾਮਰਸ, ਮੈਨੇਜਮੈਂਟ, ਕਾਨੂੰਨ, ਸਰਕਾਰੀ ਨੌਕਰੀਆਂ, ਰੱਖਿਆ ਸੇਵਾਵਾਂ ਅਤੇ ਹੋਰ ਪੇਸ਼ੇਵਰ ਖੇਤਰਾਂ ਵਿੱਚ ਮੌਜੂਦ ਮੌਕਿਆਂ ਬਾਰੇ ਵੀ ਚਰਚਾ ਕੀਤੀ ਗਈ। ਵਿਦਿਆਰਥੀਆਂ ਨੂੰ ਇਹ ਵੀ ਸਮਝਾਇਆ ਗਿਆ ਕਿ ਸਫਲਤਾ ਪ੍ਰਾਪਤ ਕਰਨ ਲਈ ਸਿਰਫ਼ ਅਕਾਦਮਿਕ ਪ੍ਰਾਪਤੀਆਂ ਹੀ ਕਾਫ਼ੀ ਨਹੀਂ ਹਨ, ਸਗੋਂ ਆਤਮ-ਵਿਸ਼ਵਾਸ, ਅਨੁਸ਼ਾਸਨ, ਸਮੇਂ ਦੀ ਸਹੀ ਵਰਤੋਂ, ਸਕਾਰਾਤਮਕ ਸੋਚ, ਸੰਚਾਰ ਕਲਾ ਅਤੇ ਫੈਸਲੇ ਲੈਣ ਦੀ ਯੋਗਤਾ ਵੀ ਬਹੁਤ ਮਹੱਤਵਪੂਰਨ ਹਨ। ਇਸ ਤੋਂ ਇਲਾਵਾ ਪ੍ਰੀਖਿਆਵਾਂ ਦੇ ਤਣਾਅ ਨਾਲ ਨਜਿੱਠਣ, ਆਪਣੇ ਟੀਚੇ ਨਿਰਧਾਰਤ ਕਰਨ ਅਤੇ ਚੁਣੌਤੀਆਂ ਦਾ ਹੌਂਸਲੇ ਨਾਲ ਸਾਹਮਣਾ ਕਰਨ ਸਬੰਧੀ ਵੀ ਮਹੱਤਵਪੂਰਨ ਸੁਝਾਅ ਦਿੱਤੇ ਗਏ। ਸੈਸ਼ਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਦਿਆਰਥੀਆਂ ਨੂੰ ਆਪਣੇ ਮਨ ਵਿੱਚ ਉੱਠਣ ਵਾਲੇ ਸਵਾਲ ਪੁੱਛਣ ਦਾ ਮੌਕਾ ਦਿੱਤਾ ਗਿਆ। ਵਿਦਿਆਰਥੀਆਂ ਨੇ ਪੂਰੀ ਰੁਚੀ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਕਰੀਅਰ ਅਤੇ ਭਵਿੱਖ ਨਾਲ ਜੁੜੀਆਂ ਕਈ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸਕੂਲ ਪ੍ਰਧਾਨ ਚਰਨ ਸਿੰਘ ਸਕੂਲ ਚੇਅਰਮੈੱਨ ਯੋਗਿੰਦਰ ਪ੍ਰਸਾਦ ਸ਼ਰਮਾ ਤੇ ਪ੍ਰਿੰਸੀਪਲ ਜਸਮੇਲ ਸਿੰਘ ਨੇ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜੀਵਨ ਦੀਆਂ ਚੁਣੌਤੀਆਂ ਲਈ ਤਿਆਰ ਕਰਨਾ ਅਤੇ ਇਕ ਸਫ਼ਲ, ਆਤਮ-ਵਿਸ਼ਵਾਸੀ ਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਸਹੀ ਸਮੇਂ ’ਤੇ ਮਿਲਿਆ ਮਾਰਗਦਰਸ਼ਨ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਦੀ ਪੂਰਤੀ ਲਈ ਸਹੀ ਰਸਤਾ ਚੁਣਨ ਵਿਚ ਮਦਦ ਕਰਦਾ ਹੈ। ਅੰਤ ਵਿਚ ਸਕੂਲ ਪ੍ਰਬੰਧਕਾਂ ਵੱਲੋਂ ਅਜਿਹੇ ਜਾਣਕਾਰੀ ਭਰਪੂਰ ਅਤੇ ਮਾਰਗਦਰਸ਼ਨ ਵਾਲੇ ਸੈਸ਼ਨਾਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਦੱਸਿਆ ਗਿਆ।