- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੋਟਕਪੂਰਾ ਰੋਡ ਸਥਿਤ ਮਾਂ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਕੋਟਕਪੂਰਾ ਰੋਡ ਸਥਿਤ ਮਾਂ ਬਗਲਾਮੁਖੀ ਯੱਗਸ਼ਾਲਾ ਵਿਖੇ ਹਰ ਵੀਰਵਾਰ ਦੀ ਤਰ੍ਹਾਂ ਇਸ ਵੀਰਵਾਰ ਵੀ ਵਿਸ਼ੇਸ਼ ਹਵਨ ਯੱਗ ਦਾ ਆਯੋਜਨ ਪੂਰੀ ਸ਼ਰਧਾ ਅਤੇ ਭਗਤੀ ਭਾਵ ਨਾਲ ਕੀਤਾ ਗਿਆ। ਇਸ ਧਾਰਮਿਕ ਸਮਾਗਮ ਦੀ ਅਗਵਾਈ ਆਚਾਰੀਆ ਨੰਦਲਾਲ ਸ਼ਰਮਾ ਨੇ ਕੀਤੀ। ਇਸ ਮੌਕੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਯੱਗਸ਼ਾਲਾ ਵਿਖੇ ਪਹੁੰਚ ਕੇ ਮਾਂ ਬਗਲਾਮੁਖੀ ਦੇ ਦਰਬਾਰ ’ਚ ਮੱਥਾ ਟੇਕਿਆ ਅਤੇ ਵਿਧੀ-ਵਿਧਾਨ ਨਾਲ ਪੂਜਾ-ਅਰਚਨਾ ਕੀਤੀ। ਹਵਨ ਯੱਗ ਦੌਰਾਨ ਸ਼ਰਧਾਲੂਆਂ ਨੇ ਪੂਰੀ ਸ਼ਰਧਾ ਨਾਲ ਮੰਤਰਾਂ ਦਾ ਉਚਾਰਨ ਕਰਦਿਆਂ ਪਵਿੱਤਰ ਅਗਨੀ ’ਚ ਆਹੂਤੀਆਂ ਪਾਈਆਂ ਅਤੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਪੂਰਾ ਯੱਗਸ਼ਾਲਾ ਕੰਪਲੈਕਸ ਮਾਂ ਬਗਲਾਮੁਖੀ ਦੇ ਜੈਕਾਰਿਆਂ ਅਤੇ ਭਗਤੀਮਈ ਮਾਹੌਲ ਨਾਲ ਗੂੰਜ ਉੱਠਿਆ। ਸਮਾਗਮ ਦੌਰਾਨ ਸ਼ਰਧਾਲੂਆਂ ਨੇ ਪਰਿਵਾਰ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਆਚਾਰੀਆ ਨੰਦਲਾਲ ਸ਼ਰਮਾ ਨੇ ਮਾਂ ਬਗਲਾਮੁਖੀ ਦੀ ਮਹਿਮਾ ਅਤੇ ਹਵਨ ਯੱਗ ਦੀ ਧਾਰਮਿਕ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਾਂ ਬਗਲਾਮੁਖੀ ਦੀ ਸੱਚੇ ਮਨ ਨਾਲ ਕੀਤੀ ਆਰਾਧਨਾ ਮਨੁੱਖ ਨੂੰ ਆਤਮਿਕ ਸ਼ਕਤੀ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਊਰਜਾ ਪ੍ਰਦਾਨ ਕਰਦੀ ਹੈ। ਧਾਰਮਿਕ ਕਾਰਜਾਂ ਵਿਚ ਸ਼ਮੂਲੀਅਤ ਕਰਨ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਮਨੁੱਖ ਅੰਦਰ ਚੰਗੇ ਵਿਚਾਰਾਂ ਦਾ ਸੰਚਾਰ ਹੁੰਦਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਆਪਣਾ ਜੀਵਨ ਧਾਰਮਿਕ ਅਤੇ ਸਮਾਜਿਕ ਕਾਰਜਾਂ ਨਾਲ ਜੋੜਨ ਅਤੇ ਮਾਤਾ ਰਾਣੀ ਦੀ ਭਗਤੀ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਾਰੇ ਸ਼ਰਧਾਲੂਆਂ ਨੇ ਮਾਂ ਬਗਲਾਮੁਖੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਪਣੇ ਪਰਿਵਾਰਾਂ ਦੀ ਸੁੱਖ-ਸਮ੍ਰਿੱਧੀ, ਖੁਸ਼ਹਾਲੀ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਇਸ ਮੌਕੇ ਮਹੇਸ਼ ਬਾਂਸਲ, ਰੂਪਚੰਦ ਨਾਗਰ, ਸੁਸ਼ੀਲ ਮਿੱਡਾ, ਦੀਪਕ ਪੁਰੀ, ਦੀਪਕ ਬਜਾਜ, ਸੋਨੂੰ ਧਵਨ, ਇੰਦਰਜੀਤ ਰਾਹੀ ਅਤੇ ਸਮਰਾਟ ਮਿੰਟੂ ਸਮੇਤ ਹੋਰ ਸ਼ਰਧਾਲੂ ਵੀ ਹਾਜ਼ਰ ਸਨ।