ਕੇਸਾਂ ਦੇ ਰਾਜੀਨਾਮੇ ਰਾਹੀਂ ਨਿਪਟਾਰੇ ਲਈ ਸਪੈਸ਼ਲ ਲੋਕ ਅਦਾਲਤ 21 ਨਵੰਬਰ ਨੂੰ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ
Publish Date: Tue, 17 Nov 2026 04:51 PM (IST)
Updated Date: Wed, 18 Nov 2026 04:01 AM (IST)
ਸ਼ੈਸ਼ਨ ਜੱਜ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਲੋਕ ਅਦਾਲਤਾਂ ਦਾ ਲਾਹਾ ਲੈਣ ਦੀ ਅਪੀਲ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੀ ਨੇਗੋਸ਼ੇਬਲ ਇੰਸਟਰੂਮੇਂਟ ਐਕਟ 1881 ਦੇ ਕੇਸਾਂ ਦੇ ਰਾਜੀਨਾਮੇ ਰਾਹੀਂ ਨਿਪਟਾਰੇ ਲਈ ਮਿਤੀ 21 ਨਵੰਬਰ 2026 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੀਆਂ ਅਦਾਲਤਾਂ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਮਿਸ ਨੀਲਮ ਅਰੋੜਾ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਅਦਾਲਤੀ ਅਤੇ ਪ੍ਰੀ-ਲੀਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਮਿਤੀ 21 ਨਵੰਬਰ 2026 ਨੂੰ ਸਪੈਸ਼ਲ ਲੋਕ ਅਦਾਲਤ ਲਗਾਈ ਜਾਵੇਗੀ। ਇਸ ਲੋਕ ਅਦਾਲਤ ਵਿੱਚ ਸਿਰਫ ਦ ਨੈਗੋਸ਼ੀਏਬਲ ਇਨਸਟ੍ਰੂਮੈਂਟ ਐਕਟ 1881 ਦੇ ਮਸਲੇ ਲਗਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਤੇ ਆਪਸੀ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿਚ ਫੈਸਲਾ ਹੋਣ ਤੋਂ ਬਾਅਦ ਕੇਸ ਵਿਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ, ਇਸ ਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੋ ਸਕਦੀ। ਉਨ੍ਹਾਂ ਵੱਲੋਂ ਅੱਜ ਆਗਾਮੀ ਲੋਕ ਅਦਾਲਤ ਸਬੰਧੀ ਸਿਵਲ ਤੇ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਰਾਜਨੀਮੇ ਰਾਹੀਂ ਵੱਧ ਤੋਂ ਵੱਧ ਮਾਮਲੇ ਨਿਪਟਾਉਣ ਲਈ ਕਿਹਾ ਗਿਆ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਓ।