- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਮੋਗਾ ਵਿਚ ਅਤੇ ਸਬ-ਡਵੀਜ਼ਨਾਂ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਮੋਗਾ ਵਿਚ ਅਤੇ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਕਪਿਲ ਸਿਬੱਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਕਮ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਦੀ ਨੇਗੋਸ਼ੇਬਲ ਇੰਸਟਰੂਮੇਂਟ ਐਕਟ 1881 ਦੇ ਕੇਸਾਂ ਦੇ ਨਿਪਟਾਰੇ ਲਈ ਸਪੈਸ਼ਲ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਵੱਖਰੇ-ਵੱਖਰੇ ਕੁੱਲ 7 ਬੈਂਚ ਬਣਾਏ ਗਏ। ਇੰਨ੍ਹਾਂ ਬੈਂਚਾਂ ਵਿਚ 02-02 ਬੈਂਚ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਅਤੇ 03 ਬੈਂਚ ਮੋਗਾ ਵਿਖੇ ਬਣਾਏ ਗਏ। ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਸਿਮਰਨ ਸਿੰਘ, ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਸਪੈਸ਼ਲ ਲੋਕ ਅਦਾਲਤ ਵਿਚ ਵੱਖ ਵੱਖ ਬੈਂਚਾਂ ਵਿਚ ਕੁੱਲ 880 ਕੇਸ ਰੱਖੇ ਗਏ ਸਨ, ਜਿੰਨ੍ਹਾਂ ’ਚੋਂ 80 ਪੈਂਡਿੰਗ ਕੇਸਾਂ ਦਾ ਨਿਪਟਾਰਾ ਆਪਸੀ ਰਜਾਮੰਦੀ ਨਾਲ ਕਰਵਾਇਆ ਗਿਆ ਅਤੇ ਕੁੱਲ 2,35,37,436/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇੰਨ੍ਹਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿਚ ਰਾਜੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਅਤੇ ਸਮੇਂ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 12 ਦਸੰਬਰ ਨੂੰ ਲਗਾਈ ਜਾਵੇਗੀ ਅਤੇ ਉਨ੍ਹਾਂ ਨੇ ਜਨਤਾ ਨੂੰ ਇੰਨ੍ਹਾਂ ਲੋਕ ਅਦਾਲਤਾਂ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਅਪੀਲ ਵੀ ਕੀਤੀ।