- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਵਾਹਦ ਇਕ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਸ਼੍ਰੋਮਣੀ ਅਕਾਲੀ ਦਲ ਵਾਹਦ ਇਕ ਅਜਿਹੀ ਖ਼ੇਤਰੀ ਪਾਰਟੀ ਹੈ ਜਿਹੜੀ ਸਾਰੇ ਧਰਮਾਂ ਅਤੇ ਸਾਰੇ ਵਰਗਾਂ ਦੇ ਵਿਕਾਸ ਲਈ ਵਚਨਬੱਧ ਹੈ, ਰਾਸ਼ਟਰੀ ਪਾਰਟੀਆਂ ਵੱਖ ਵੱਖ ਵਰਗਾਂ ਨੂੰ ਵੋਟ ਬੈਂਕ ਵਜੋਂ ਤਾਂ ਜ਼ਰੂਰ ਵਰਤਦੀਆਂ ਹਨ ਪਰ ਉਨ੍ਹਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਸੰਜੀਦਾ ਨਹੀਂ ਰਹਿੰਦੀਆਂ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਨਿਹਾਲ ਸਿੰਘ ਵਾਲਾ ਤੋਂ ਹਲਕਾ ਇੰਚਾਰਜ ਅਤੇ ਕੌਮੀ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੇ ਕੀਤੇ। ਠੇਕੇਦਾਰ ਸੁਖਮੰਦਰ ਸਿੰਘ ਅਤੇ ਗੁਰਦੀਪ ਸਿੰਘ ਦੇ ਦਫ਼ਤਰ ਵਿਖੇ ਇਕ ਸਧਾਰਨ ਪਰ ਪ੍ਰਭਾਵਸ਼ੀਲ ਬੀਸੀ ਵਿੰਗ ਨਾਲ ਸੰਬੰਧਤ ਸ਼ਖ਼ਸੀਅਤਾਂ ਨੇ ਹਲਕਾ ਇੰਚਾਰਜ ਨੂੰ ਬੁਲਾ ਕੇ ਉਨ੍ਹਾਂ ਨਾਲ ਇਸ ਵਰਗ ਦੀਆਂ ਰਾਜਨੀਤਿਕ ਆਰਥਿਕ ਸਮਾਜਿਕ ਮੁਸ਼ਕਲਾਂ ਸਾਂਝੀਆਂ ਕੀਤੀਆਂ। ਰਾਜਵਿੰਦਰ ਸਿੰਘ ਨੇ ਇੰਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਇਸ ਵਰਗ ਦੀਆਂ ਮੁਸ਼ਕਲਾਂ ਲਿਆਉਣਗੇ ਅਤੇ ਉਨ੍ਹਾਂ ਦਾ ਵਾਜਬ ਅਤੇ ਢੁੱਕਵਾਂ ਹੱਲ ਪਾਰਟੀ ਵੱਲੋਂ ਜ਼ਰੂਰ ਕੱਢਿਆ ਜਾਵੇਗਾ। ਰਾਜਵਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਵਾਰ ਪੰਜਾਬ ਵਿਚ ਸਰਕਾਰ ਬਣਾਉਣ ਵਿਚ ਐੱਸਸੀ ਅਤੇ ਬੀਸੀ ਵਰਗ ਦਾ ਵਿਸ਼ੇਸ਼ ਯੋਗਦਾਨ ਰਹੇਗਾ, ਇਸ ਲਈ ਇੰਨ੍ਹਾਂ ਦੇ ਹਿੱਤਾਂ ਦੀ ਤਰਜਮਾਨੀ ਕਰਨੀ ਖ਼ੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਅਹਿਮ ਫ਼ਰਜ਼ ਹੈ। ਇਸ ਮੌਕੇ ਗੁਰਦੀਪ ਸਿੰਘ ਠੇਕੇਦਾਰ, ਸੁਖਮੰਦਰ ਸਿੰਘ ਠੇਕੇਦਾਰ, ਸਰਕਲ ਜੀਤਵਾਲ ਦੇ ਪ੍ਰਧਾਨ ਨੀਟਾ ਸਿਕੰਦਰ ਸਿੰਘ, ਨੰਬਰਦਾਰ ਡਾ. ਨਿਰਮਲ ਸਿੰਘ, ਯੂਥ ਹਲਕਾ ਪ੍ਰਧਾਨ ਜਸਦੀਪ ਸਿੰਘ ਡਾਲਾ, ਪਾਲਾ ਸਿੰਘ ਅਤੇ ਰੇਸ਼ਮ ਸਿੰਘ ਆਦਿ ਹਾਜ਼ਰ ਸਨ।