ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ
ਭਾਰਤੀ ਵਾਲਮੀਕਿ ਧਰਅਭਿਸ਼ੇਕ ਜਿੰਦਲ
Publish Date: Thu, 22 Jan 2026 03:47 PM (IST)
Updated Date: Fri, 23 Jan 2026 04:01 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ: ਭਾਰਤੀ ਵਾਲਮੀਕਿ ਧਰਮ ਭਾਵਾਧਸ ਸੰਗਠਨ ਵੱਲੋਂ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਨਰੇਸ਼ ਬੋਹਤ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੌਰਾਨ ਭਾਰਤੀ ਵਾਲਮੀਕੀ ਧਰਮ ਸਮਾਜ ਭਾਵਾਧਸ ਸੰਗਠਨ ਭਾਰਤ ਲੁਧਿਆਣਾ ਨਾਲ ਸਬੰਧਿਤ ਆਗੂਆਂ ਨਾਲ ਮੁਲਾਕਾਤ ਕਰਕੇ ਵੱਖ-ਵੱਖ ਸਮਾਜਿਕ ਮੁੱਦਿਆਂ ਉੱਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਨਰੇਸ਼ ਬੋਹਤ ਪ੍ਰਧਾਨ ਨੇ ਕਿਹਾ ਕਿ ਭਾਵਾਧਸ ਸੰਗਠਨ ਸਮਾਜ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੋੜਨਾ ਇਸ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਸਮਾਜ ਵਿਚ ਜਾਗਰੂਕਤਾ ਫ਼ੈਲਾਈ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਸਿੱਖਿਆ, ਨਸ਼ਾ ਮੁਕਤੀ ਅਤੇ ਸਮਾਜਿਕ ਸੇਵਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਭਾਵਾਧਸ ਸੰਗਠਨ ਭਾਰਤ ਦੇ ਰਾਸ਼ਟਰੀ ਮੁੱਖ ਸੰਚਾਲਕ ਵਿਜੇ ਦਾਨਵ ਨੇ ਨੌਜਵਾਨ ਵੀਰਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਪੜ੍ਹਾਈ ਵੱਲ ਧਿਆਨ ਦੇਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਰਗੀਆਂ ਬੁਰੀਆਂ ਚੀਜ਼ਾਂ ਤੋਂ ਆਪਣੇ ਆਪ ਨੂੰ ਹਮੇਸ਼ਾ ਦੂਰ ਰੱਖੋ ਕਿਉਂਕਿ ਨਸ਼ਾ ਨਾ ਸਿਰਫ਼ ਵਿਅਕਤੀ ਦੀ ਜ਼ਿੰਦਗੀ ਬਰਬਾਦ ਕਰਦਾ ਹੈ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਪੀੜ੍ਹੀ ਦੇ ਨੌਜਵਾਨਾਂ ਉੱਤੇ ਹੀ ਦੇਸ਼ ਅਤੇ ਸਮਾਜ ਦਾ ਭਵਿੱਖ ਨਿਰਭਰ ਕਰਦਾ ਹੈ ਇਸ ਲਈ ਹਰ ਨੌਜਵਾਨ ਨੂੰ ਚਾਹੀਦਾ ਹੈ ਕਿ ਉਹ ਸਿੱਖਿਆ ਨੂੰ ਆਪਣਾ ਹਥਿਆਰ ਬਣਾਏ ਅਤੇ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਡਟ ਕੇ ਖੜ੍ਹਾ ਹੋਵੇ। ਇਸ ਮੌਕੇ ਅਕਸ਼ੈ ਰਾਜ ਪ੍ਰਾਂਤੀ ਪ੍ਰਭਾਰੀ ਪੰਜਾਬ, ਨਰੇਸ਼ ਬੋਹਤ ਪ੍ਰਧਾਨ ਭਾਵਾਧਸ, ਵਾਲਮੀਕੀ ਸਭਾ ਦੇ ਪ੍ਰਧਾਨ ਹੈਪੀ ਕੁਮਾਰ ਚੋਮੜਾ, ਸ਼ਮੀ ਕੁਮਾਰ ਬੋਹਤ, ਗੋਲੂ ਕੁਮਾਰ, ਸਾਹਿਲ ਕੁਮਾਰ ਦੇ ਇਲਾਵਾ ਹੋਰ ਕਈ ਸਮਾਜਿਕ ਆਗੂ ਅਤੇ ਸਦੱਸ ਮੌਜੂਦ ਸਨ। ਅੰਤ ਵਿਚ ਸਾਰੇ ਹਾਜ਼ਰ ਆਗੂਆਂ ਨੇ ਇਹ ਸੰਕਲਪ ਲਿਆ ਕਿ ਭਾਵਾਧਸ ਸੰਗਠਨ ਵੱਲੋਂ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੀਆਂ ਜਾਗਰੂਕਤਾ ਮੀਟਿੰਗਾਂ ਅਤੇ ਸਮਾਜਿਕ ਕਾਰਜ ਲਗਾਤਾਰ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਸਹੀ ਰਸਤੇ ’ਤੇ ਲਿਆਂਦਾ ਜਾ ਸਕੇ ਅਤੇ ਸਮਾਜ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ।