ਵਿਦਿਆਰਥੀਆਂ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ
ਮਾਣਯੋਗ ਸੀਨੀਅਰ ਕਪਤਾਨਸਤਸੰਗ ਦੌਰਾਨ ਸਾਧਵੀ ਏਕਤਾ ਭਾਰਤੀ ਸੰਬੋਧਨ ਕਰਦੇ ਹੋਏ।
Publish Date: Mon, 23 Feb 2026 03:32 PM (IST)
Updated Date: Tue, 24 Feb 2026 04:01 AM (IST)

ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ: ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਗੁਰਪ੍ਰੀਤ ਸਿੰਘ ਡੀਐੱਸਪੀ ਸਬਡਿਵੀਜ਼ਨ ਮੋਗਾ ਦੀ ਰਹਿਨੁਮਾਈ ਅਨੁਸਾਰ ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਏਐੱਸਆਈ ਕੇਵਲ ਸਿੰਘ ਇੰਚਾਰਜ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਚਿੰਨ੍ਹਾਂ ਅਤੇ ਟ੍ਰੈਫ਼ਿਕ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਸੜਕ ਸੁਰੱਖਿਆ ਸੰਬੰਧੀ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਡਰਾਈਵਿੰਗ ਲਾਇਸੈਂਸ ਬਣਵਾਉਣਾ ਲਾਜ਼ਮੀ ਹੈ, ਓਵਰ ਸਪੀਡ ਵਾਹਨ ਨਾ ਚਲਾਏ ਜਾਣ, ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕੀਤੀ ਜਾਵੇ, ਨਸ਼ਾ ਕਰਕੇ ਵਾਹਨ ਨਾ ਚਲਾਇਆ ਜਾਵੇ ਅਤੇ ਵਾਹਨਾਂ ਦੇ ਜ਼ਰੂਰੀ ਦਸਤਾਵੇਜ਼ ਪੂਰੇ ਰੱਖੇ ਜਾਣ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਐਮਰਜੈਂਸੀ ਸਥਿਤੀ ਵਿਚ 112 ਹੈਲਪ ਲਾਈਨ ਨੰਬਰ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਨਸ਼ਾ ਤਸਕਰਾਂ ਦੀ ਜਾਣਕਾਰੀ ਗੁਪਤ ਤੌਰ ’ਤੇ ਹੈਲਪ ਲਾਈਨ ਨੰਬਰ ’ਤੇ ਦੇਣ ਦੀ ਅਪੀਲ ਕੀਤੀ ਗਈ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਾਅ ਲਈ ਵੀ ਵਿਦਿਆਰਥੀਆਂ ਨੂੰ ਸੁਚੇਤ ਕੀਤਾ ਗਿਆ ਅਤੇ ਸਾਈਬਰ ਹੈਲਪ ਲਾਈਨ ਨੰਬਰ 1930 ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਕਿਸੇ ਵੀ ਠੱਗੀ ਦੀ ਸਥਿਤੀ ਵਿਚ ਤੁਰੰਤ ਸ਼ਿਕਾਇਤ ਦਰਜ ਕਰਵਾਈ ਜਾ ਸਕੇ। ਇਸ ਮੌਕੇ ਸਕੂਲ ਪ੍ਰਿੰਸੀਪਲ ਅਨੁਰਾਗ ਧੂਰੀਆ, ਬਿਕਰਮ ਸਿੰਘ, ਅਮਨਜੋਤ ਕੌਰ, ਗੁਰਪ੍ਰੀਤ ਕੌਰ, ਸ਼ਾਲੂ ਸ਼ਰਮਾ ਅਤੇ ਅਮਰਜੀਤ ਸਿੰਘ ਸਮੇਤ ਅਧਿਆਪਕ ਸਾਹਿਬਾਨ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਵੱਲੋਂ ਸਕੂਲਾਂ ਅਤੇ ਕਾਲਜਾਂ ਵਿਚ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਕਾਨੂੰਨੀ ਜਾਣਕਾਰੀ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸਚੇਤ ਕੀਤਾ ਜਾ ਸਕੇ।