ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ : ਡਾ. ਅਰੋੜਾ
ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ
Publish Date: Mon, 12 Jan 2026 03:33 PM (IST)
Updated Date: Tue, 13 Jan 2026 04:00 AM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨੂੰ ਖੇਡਣ ਨਾਲ ਸਾਡੇ ਸਰੀਰ ਤੰਦਰੁਸਤ ਰਹਿੰਦੇ ਹਨ। ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਹ ਪ੍ਰਗਟਾਵਾ ਮੋਗਾ ਜ਼ਿਲ੍ਹੇ ਦੇ ਪਿੰਡ ਘੱਲਕਲਾਂ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ 86ਵੇਂ ਸਾਲਾਨਾ ਕਬੱਡੀ ਟੂਰਨਾਮੈਂਟ ਦੇ ਉਦਘਾਟਨ ਮੌਕੇ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਚ ਵੱਖ-ਵੱਖ ਖੇਡ ਸਮਾਗਮ ਕਰਵਾ ਕੇ ਪਿੰਡਾਂ ਦੇ ਸਟੇਡੀਅਮਾਂ ਦਾ ਰੂਪ ਬਦਲਿਆ ਹੈ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਘੱਲਕਲਾਂ ਦੇ ਖੇਡ ਮੈਦਾਨ ਦੇ ਨਵੀਨੀਕਰਨ ਲਈ 31 ਲੱਖ 65 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਖਿਡਾਰੀਆਂ ਦਾ ਹੌਂਸਲਾ ਵਧਾਉਂਦੇ ਹੋਏ ਉਨ੍ਹਾਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੇਡ ਪ੍ਰਬੰਧਕਾਂ ਵੱਲੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਉਨ੍ਹਾਂ ਦੇ ਆਉਣ ਤੇ ਧੰਨਵਾਦ ਕੀਤਾ ਗਿਆ ਅਤੇ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।