ਸਿਲਵਰ ਓਕਸ ਸਕੂਲ ’ਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਵਾਹਿਗੁਰੂ ਜੀ ਦਾ ਓਟ ਆਸਰਾ ਲੈ ਕੇ ਨ
Publish Date: Thu, 02 Apr 2026 03:52 PM (IST)
Updated Date: Fri, 03 Apr 2026 04:02 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ: ਵਾਹਿਗੁਰੂ ਜੀ ਦਾ ਓਟ ਆਸਰਾ ਲੈ ਕੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਕੀਤੀ ਜਾਂਦੀ ਹੈ। ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਸਿਲਵਰ ਓਕਸ ਸਕੂਲ ਸੇਵੇਵਾਲਾ ਜੈਤੋ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਂਦੇ ਹੋਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਬੱਚਿਆਂ ਨੇ ਬਹੁਤ ਹੀ ਉਤਸ਼ਾਹ, ਸ਼ਰਧਾ ਅਤੇ ਸੇਵਾ ਭਾਵਨਾ ਨਾਲ ਪਾਠ ਸੁਣਿਆ ਅਤੇ ਸਕੂਲ ਦੀ ਖੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ ਗਈ। ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਤੋਂ ਬਾਅਦ ਦੇਗ ਵਰਤਾਈ ਗਈ। ਇਸ ਤੋਂ ਇਲਾਵਾ ਜਦੋਂ ਨਵਾਂ ਸੈਸ਼ਨ ਸ਼ੁਰੂ ਹੋਇਆ ਤਾਂ ਸਕੂਲ ਪਹੁੰਚਣ ’ਤੇ ਬੱਚਿਆਂ ਦੀਆਂ ਸੈਲਫੀਆਂ ਲਈਆਂ ਗਈਆਂ ਅਤੇ ਬੱਚਿਆਂ ਲਈ ਹੈਂਡ ਪੇਂਟਿੰਗ, ਚੇਂਜ ਦਾ ਚੇਅਰ, ਬਲਾਇੰਡ ਆਰਟਿਸਟ, ਕਮਨੀਕੇਸ਼ਨ ਗੈਪ, ਗਰੁੱਪ ਐਕਟੀਵਿਟੀ ਵਰਗੀਆਂ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਨਵੇਂ ਸੈਸ਼ਨ ਦੇ ਮੌਕੇ ’ਤੇ ਨਵੇਂ ਆਏ ਵਿਦਿਆਰਥੀਆਂ ਦਾ ਦਿਲੋਂ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਸੈ਼ਸ਼ਨ ਨਵੀਆਂ ਆਸਾਂ, ਲਕਸ਼ਾਂ ਅਤੇ ਮੌਕਿਆਂ ਨਾਲ ਸਾਨੂੰ ਅੱਗੇ ਵੱਧਣ ਲਈ ਪ੍ਰੇਰਿਤ ਕਰਦਾ ਹੈ। ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਸਕੂਲ ਦੇ ਸ਼ਾਨਦਾਰ ਨਤੀਜਿਆਂ ਅਤੇ ਕਠਿਨ ਮਿਹਨਤ ਲਈ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਲਗਨ ਨੇ ਵਿਦਿਆਰਥੀਆਂ ਨੂੰ ਸਫਲਤਾ ਦੀਆਂ ਨਵੀਆਂ ਉੱਚਾਈਆਂ ਤੱਕ ਪਹੁੰਚਾਇਆ ਹੈ। ਇਸ ਮੌਕੇ ਨਵੇਂ ਸੈਸ਼ਨ ਦੀ ਸ਼ੁਰੂਆਤ ’ਤੇ ਉਨ੍ਹਾਂ ਨੇ ਸਕੂਲ ਦੇ ਸਾਰੇ ਅਧਿਆਪਕਾਂ ਅਤੇ ਸਟਾਫ਼ ਨੂੰ ਸਕੂਲ ਦੇ ਵਿਕਾਸ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਦੀਨਵ ਸਿੰਗਲਾ ਵੱਲੋਂ ਸਕੂਲ ਦੇ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਅਤੇ ਅਧਿਆਪਕਾਂ ਨੂੰ ਨਵੇਂ ਸੈਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।