ਐੱਸਐੱਸਪੀ ਨੇ ਖੂਨਦਾਨ ਕੈਂਪ ਦਾ ਬੈਨਰ ਰਿਲੀਜ਼ ਕੀਤਾ
ਹਿਊਮਨ ਇੰਪਾਵਰਮੈਂਟ ਸੁਸਾਇਟੀਖੂਨਦਾਨ ਕੈਂਪ ਸਬੰਧੀ ਬੈਨਰ ਜਾਰੀ ਕਰਦੇ ਹੋਏ ਐੱਸਐੱਸਪੀ ਅਜੇ ਗਾਂਧੀ ਤੇ ਹੋਰ।
Publish Date: Wed, 25 Feb 2026 04:17 PM (IST)
Updated Date: Thu, 26 Feb 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ 1 ਮਾਰਚ ਦਿਨ ਐਤਵਾਰ ਆਈਐੱਮਏ ਹਾਲ ਪ੍ਰਤਾਪ ਰੋਡ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਦਾ ਬੈਨਰ ਐੱਸਐੱਸਪੀ ਮੋਗਾ ਅਜੇ ਗਾਂਧੀ ਵੱਲੋਂ ਜਾਰੀ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਮੋਗਾ ਅਜੇ ਗਾਂਧੀ ਵੱਲੋਂ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ, ਉੱਥੇ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ਕੈਂਪ ਵਿਚ ਪਹੁੰਚਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੰਜੀਵ ਕੁਮਾਰ ਨਰੂਲਾ ਨੇ ਕਿਹਾ ਕਿ ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਜੋ ਕਿ ਧਾਰਮਿਕ ਅਤੇ ਸਮਾਜਿਕ ਕੰਮਾਂ ਦੇ ਵਿਚ ਆਪਣਾ ਸਹਿਯੋਗ ਪਾ ਰਹੀ ਹੈ, ਉਸੇ ਕੜੀ ਦੇ ਤਹਿਤ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ ਬਲੱਡ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਜਿਸ ਵਿਚ 300 ਤੋਂ 400 ਤੱਕ ਯੂਨਿਟ ਖੂਨਦਾਨ ਕੀਤਾ ਜਾਵੇਗਾ ਉੱਥੇ ਹੀ ਉਨ੍ਹਾਂ ਨੇ ਸ਼ਹਿਰ ਵਾਸੀਆਂ ਅਤੇ ਵੱਖ ਵੱਖ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਇਸ ਕੈਂਪ ਦੇ ਵਿਚ ਵੱਧ ਤੋਂ ਵੱਧ ਆਪਣਾ ਸਹਿਯੋਗ ਦਿਓ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਜਰਨਲ ਸਕੱਤਰ ਸੰਜੀਵ ਕੁਮਾਰ ਅਰੋੜਾ, ਸੀਨੀਅਰ ਵਾਈਸ ਪ੍ਰਧਾਨ ਵੇਨਿਕਾ ਗੋਇਲ, ਨੈਸ਼ਨਲ ਵਾਈਸ ਪ੍ਰਧਾਨ ਅਜੇ ਕਥੂਰੀਆ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਜਸਵੀਰ ਕੌਰ ਜੱਸੀ, ਜ਼ਿਲ੍ਹਾ ਪ੍ਰਧਾਨ ਸੱਤਪਾਲ ਸਿੰਘ ਕੰਡਾ, ਮੁੱਖ ਸਲਾਹਕਾਰ ਵੀਪੀ ਸੇਠੀ, ਜ਼ਿਲ੍ਹਾ ਸਕੱਤਰ ਮਹਿਲਾ ਵਿੰਗ ਮਨਜੀਤ ਕੌਰ ਆਦਿ ਹਾਜ਼ਰ ਸਨ।