- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲੈਕਟ੍ਰੋ ਹੋਮਿਓਪੈਥੀ ਦੇ ਖ਼ੇਤਰ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਇਲੈਕਟ੍ਰੋ ਹੋਮਿਓਪੈਥੀ ਦੇ ਖ਼ੇਤਰ ਵਿਚ ਸੇਵਾਵਾਂ ਨਿਭਾਅ ਰਹੇ ਰੋਗਮੁਕਤੀ ਇਲੈਕਟ੍ਰੋ ਹੋਮਿਓਪੈਥੀ ਸੈਂਟਰ ਸਿਰਸਾ ਨੂੰ ਪੰਜਾਬੀ ਜਾਗਰਣ ਵੱਲੋਂ ਦਿੱਤਾ ਜਾਣ ਵਾਲਾ ਵੱਕਾਰੀ ‘ਰਤਨ ਪੰਜਾਬ’ ਐਵਾਰਡ ਮਿਲਣ ਜਾ ਰਿਹਾ ਹੈ। ਹਰਿਆਣਾ ਵਿਚ ਸਥਿਤ ਇਹ ਸੈਂਟਰ ਇਲੈਕਟ੍ਰੋ ਹੋਮਿਓਪੈਥੀ ਦੇ ਖੇਤਰ ਵਿਚ ਵਿਸ਼ੇਸ਼ ਸੇਵਾਵਾਂ ਦੇਣ ਵਾਲਾ ਪਹਿਲਾ ਸੈਂਟਰ ਹੈ। ਇਸ ਸਬੰਧੀ ਸਨਮਾਨ ਸਮਾਰੋਹ 29 ਸਤੰਬਰ ਨੂੰ ਚੰਡੀਗੜ੍ਹ ਦੇ ਦ ਲਲਿਤ ਹੋਟਲ ਵਿਖੇ ਕਰਵਾਇਆ ਜਾਵੇਗਾ। ਸਮਾਗਮ ਵਿਚ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਰੋਗਮੁਕਤੀ ਇਲੈਕਟ੍ਰੋ ਹੋਮਿਓਪੈਥੀ ਸੈਂਟਰ ਨਾਲ ਐੱਮਡੀ ਡਾ. ਰਾਜੇਸ਼ ਕੁਮਾਰ ਕਿਡਨੀ ਅਤੇ ਸਰਵਾਈਕਲ ਨਾਲ ਸਬੰਧਤ ਸਮੱਸਿਆਵਾਂ ਦੇ ਇਲਾਜ ਲਈ ਸੇਵਾਵਾਂ ਦੇ ਰਹੇ ਹਨ। ਇਸੇ ਤਰ੍ਹਾਂ ਡਾ. ਰਾਜ ਬਾਲਾ ਔਰਤਾਂ ਨਾਲ ਸਬੰਧਤ ਸਿਹਤ ਸਮੱਸਿਆਵਾਂ ਦੇ ਖੇਤਰ ਵਿਚ ਸੇਵਾਵਾਂ ਨਿਭਾਅ ਰਹੇ ਹਨ। ਇਸ ਸੈਂਟਰ ਵੱਲੋਂ ਵੱਖ-ਵੱਖ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਲੋਕਾਂ ਨੂੰ ਇਲੈਕਟ੍ਰੋ ਹੋਮਿਓਪੈਥੀ ਰਾਹੀਂ ਸੇਵਾਵਾਂ ਪ੍ਰਦਾਨ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ‘ਰਤਨ ਪੰਜਾਬ’ ਐਵਾਰਡ ਲਈ ਚੋਣ ਹੋਣ ਨੂੰ ਸੈਂਟਰ ਨਾਲ ਜੁੜੀ ਟੀਮ ਨੇ ਆਪਣੇ ਕੰਮ ਦੀ ਮਾਨਤਾ ਦੱਸਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਸਨਮਾਨ ਸਮਾਰੋਹ ਵਿਚ ਵੱਖ-ਵੱਖ ਖੇਤਰਾਂ ਵਿਚ ਆਪਣੀਆਂ ਸੇਵਾਵਾਂ ਅਤੇ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਰੋਗਮੁਕਤੀ ਇਲੈਕਟ੍ਰੋ ਹੋਮਿਓਪੈਥੀ ਸੈਂਟਰ ਸਿਰਸਾ ਨੂੰ ਮਿਲਣ ਵਾਲਾ ਇਹ ਐਵਾਰਡ ਸਿਹਤ ਸੇਵਾਵਾਂ ਦੇ ਖੇਤਰ ਵਿਚ ਸੈਂਟਰ ਦੀ ਪਛਾਣ ਨੂੰ ਹੋਰ ਮਜ਼ਬੂਤ ਕਰਨ ਵਾਲਾ ਮੌਕਾ ਮੰਨਿਆ ਜਾ ਰਿਹਾ ਹੈ।