ਪੰਜਾਬ ਨੂੰ ਬਚਾਉਣਾ ਲਈ ਅਕਾਲੀ ਦਲ ਦਾ ਸਾਥ ਜ਼ਰੂਰੀ : ਗਾਬੜੀਆ ਆਉਣ ਵਾਲੀਆਂ ਵਿਧਾਨ ਸਭਾ
Publish Date: Sat, 24 Oct 2026 03:37 PM (IST)
Updated Date: Sat, 24 Oct 2026 03:40 PM (IST)
ਸਾਬਕਾ ਕੈਬਨਿਟ ਮੰਤਰੀ ਨੇ ਬੀਬੀ ਵਿੰਗ ਨਾਲ ਕੀਤਾ ਵਿਚਾਰ ਵਟਾਂਦਰਾ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਨੂੰ ਮਜ਼ਬੂਤ ਤੇ ਉਤਸਾਹਤ ਕਰਨ ਲਈ ਬੀਸੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਮੋਗਾ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿਚ ਬੀਸੀ ਭਾਈਚਾਰੇ ਦੇ ਆਗੂਆਂ ਤੇ ਵਰਕਰਾਂ ਨਾਲ ਇਕ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿਚ ਸੰਜੀਤ ਸਿੰਘ ਸੰਨੀ ਗਿੱਲ, ਜ਼ਿਲ੍ਹਾ ਪ੍ਰਧਾਨ ਦਿਹਾਤੀ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਝੰਡੇਆਣਾ, ਸ਼ਹਿਰੀ ਪ੍ਰਧਾਨ ਸੁਖਚੈਨ ਸਿੰਘ ਰਾਮੂੰਵਾਲੀਆ, ਬੂਟਾ ਸਿੰਘ ਦੌਲਤਪੁਰਾ, ਸ੍ਰਪਰਸਤ ਜੋਗਿੰਦਰ ਸਿੰਘ ਲੁਹਾਮ, ਹਰਮੇਲ ਸਿੰਘ ਡਰੋਲੀ ਪ੍ਰਧਾਨ ਵਿਸ਼ਵਕਰਮਾ ਭਵਨ, ਮਹਿੰਦਰ ਸਿੰਘ ਕਲਸੀ, ਪਰਮਜੋਤ ਸਿੰਘ ਖ਼ਾਲਸਾ, ਗੁਰਨਾਮ ਸਿੰਘ ਲਵਲੀ ਤੋਂ ਇਲਾਵਾ ਸਹਿਰ ਦੀਆਂ ਹੋਰ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਇਸ ਮੌਕੇ ’ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੂੰ ਜੀ ਆਇਆਂ ਆਖਦਿਆਂ ਆਖਿਆ ਕਿ ਉਨ੍ਹਾਂ ਨੂੰ ਅੱਜ ਅਤਿਅੰਤ ਖੁਸ਼ੀ ਹੋਈ ਹੈ ਕਿ ਬੀਸੀ ਵਿੰਗ ਦੇ ਕੌਮੀ ਪ੍ਰਧਾਨ ਉਨ੍ਹਾਂ ਵਿਚਕਾਰ ਹਨ। ਉਨ੍ਹਾਂ ਆਖਿਆ ਕਿ ਬੀਸੀ ਭਾਈਚਾਰੇ ਦਾ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਆਪਣੀਆਂ ਨਵੀਆਂ ਤਕਨੀਕਾਂ ਨਾਲ ਹਰ ਖ਼ੇਤਰ ਦੇ ਮਸ਼ੀਨੀ ਯੁੱਗ ਵਿਚ ਵੱਡਾ ਯੋਗਦਾਨ ਹੈ ਅਤੇ ਇਸ ਭਾਈਚਾਰੇ ਨੇ ਸ਼੍ਰੋਮਣੀ ਅਕਾਲੀ ਦਲ ਦਾ ਹਮੇਸ਼ਾ ਸਾਥ ਦਿੱਤਾ ਹੈ ਅਤੇ ਬੀਸੀ ਭਾਈਚਾਰੇ ਦੇ ਲੋਕ ਗਵਾਹ ਹਨ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਰਕਾਰ ਹੁੰਦਿਆਂ ਜੋ ਬੀਸੀ ਵਿੰਗ ਦੇ ਨਾਲ ਜੁੜੀਆਂ ਸ੍ਰੈਣੀਆਂ ਹਨ, ਉਨ੍ਹਾਂ ਨੂੰ ਨਾਲ ਲੈਕੇ ਚੱਲੇ ਤੇ ਪਾਰਟੀ ਵੱਲੋਂ ਪੂਰਾ ਮਾਣ ਸਤਿਕਾਰ ਦਿੱਤਾ ਗਿਆ ਅਤੇ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਨੂੰ ਬੀਸੀ ਭਾਈਚਾਰੇ ’ਤੇ ਮਾਣ ਹੈ। ਇਸ ਸਮੇਂ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਆਪ ਸਰਕਾਰ ਦੇ ਰਾਜ ਦੌਰਾਨ ਅੱਜ ਪੰਜਾਬ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੂਬੇ ਅੰਦਰ ਹਰ ਖ਼ੇਤਰ ਵਿਚ ਨਿਘਾਰ ਆਇਆ ਪਿਆ ਹੈ ਅਤੇ ਅੱਜ ਪੰਜਾਬ ਦੀ ਜਵਾਨੀ ਨੂੰ ਨ਼ਾ ਖਾ ਰਿਹਾ ਹੈ ਅਤੇ ਸੂਬੇ ਸਿਰ ਪੰਜ ਸੌ ਕਰੋੜ ਦੇ ਕਰੀਬ ਕਰਜਾ ਹੋ ਗਿਆ ਹੈ ਜੋ ਆਪ ਸਰਕਾਰ ਦੀ ਵੱਡੀ ਨਾਕਾਮੀ ਹੈ। ਇਸ ਮੌਕੇ ’ਤੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਝੰਡੇਆਣਾ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ। ਸਮਾਗਮ ਦੇ ਅੰਤ ਵਿਚ ਚਰਨਜੀਤ ਸਿੰਘ ਝੰਡੇਆਣਾ ਨੇ ਮੀਟਿੰਗ ਵਿਚ ਪੁੱਜੇ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਸੋਨੂੰ ਕੜਵਲ, ਸੰਜੀਵ ਕੁਮਾਰ ਰੀਟਾ, ਹਰਜਿੰਦਰ ਸਿੰਘ ਸਰੰਦਾ, ਜੀਤਾ ਸਿੰਘ ਰੱਖੜਾ, ਗੁਰਜੰਟ ਸਿੰਘ ਸਾਹੋਕੇ, ਸੁਖਬੀਰ ਸਿੰਘ, ਹਰਜਿੰਦਰ ਸਿੰਘ ਬੱਡੂਵਾਲੀਆ, ਜਤਿੰਦਰਪਾਲ ਸਿੰਘ ਗੁਰਮਤਿ ਰਾਗੀ ਗ੍ਰੰਥੀ ਸਭਾ ਦੇ ਪ੍ਰਧਾਨ, ਰਾਜਾ ਸਿੰਘ ਭਾਰਤ ਵਾਲੇ, ਅਵਤਾਰ ਸਿੰਘ ਵਿਰਦੀ, ਮੱਖਣ ਸਿੰਘ ਪ੍ਰਧਾਨ, ਦੀਪੂ ਕੰਡਾ, ਯਸ਼ਪਾਲ ਪਾਲੀ, ਬਿੰਦਰੀ ਘੱਲ ਕਲਾਂ, ਸੁਰੇਸ ਭੱਲਾ, ਜਸਪਾਲ ਸਿੰਘ, ਕੁਲਵੰਤ ਸਿੰਘ ਮੱਲੀਆਂ ਵਾਲਾ, ਗੁਰਚਰਨ ਸਿੰਘ ਬਿੱਟੂ ਸਿੰਘਾਂਵਾਲਾ, ਗੁਰਚਰਨ ਸਿੰਘ ਚਰਨਾ ਸਿੰਘਾ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੀਸੀ ਭਾਈਚਾਰੇ ਦੇ ਵਰਕਰ ਹਾਜ਼ਰ ਸਨ।