ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਕੀਤਾ ਸੰਘਰਸ਼ ਦਾ ਐਲਾਨ ਮੈਡੀਕਲ ਪ੍ਰੈਕਟ ੀਸ਼ਨਰਜ਼ ਐਸੋਸੀਏਸ਼ਨ
Publish Date: Sun, 15 Nov 2026 03:47 PM (IST)
Updated Date: Sun, 15 Nov 2026 03:48 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਸੂਬਾ ਕਮੇਟੀ ਮੀਟਿੰਗ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਮੋਗਾ ਵਿਖੇ ਹੋਈ। ਜਿਸ ਵਿਚ ਸੂਬਾ ਜਨਰਲ ਸਕੱਤਰ ਗੁਰਮੇਲ ਸਿੰਘ ਮਾਛੀਕੇ, ਸੂਬਾ ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ, ਵਿੱਤ ਸਕੱਤਰ ਰਾਕੇਸ਼ ਮਹਿਤਾ, ਸੀਨੀਅਰ ਮੀਤ ਪ੍ਰਧਾਨ ਸੀਆਰ ਸ਼ੰਕਰ ਅਤੇ ਜਸਵਿੰਦਰ ਸਿੰਘ ਖੀਵਾ ਕਮੇਟੀ ਆਗੂਆਂ ਤੋਂ ਇਲਾਵਾ ਜ਼ਿਲ੍ਹਾ ਆਗੂ ਵੀ ਸ਼ਾਮਿਲ ਹੋਏ। ਮੀਟਿੰਗ ਦਾ ਪ੍ਰਮੁੱਖ ਅਜੰਡਾ ਸਰਕਾਰ ਵੱਲੋਂ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਟ੍ਰੇਨਿੰਗ ਦੇਣ ਦਾ ਫੈਸਲਾ ਅਤੇ ਇਸ ਦੀ ਅਮਲਦਾਰੀ ਦੀ ਸਮੀਖਿਆ। ਪਿੰਡਾਂ ਅਤੇ ਸ਼ਹਿਰੀ ਸਲੱਮ ਏਰੀਆ ਵਿਚ ਪਿਛਲੇ 50 ਤੋਂ ਵੀ ਵੱਧ ਵਰਿਆਂ ਤੋਂ ਗਰੀਬ ਜਨਤਾ ਨੂੰ ਮੁਢਲੀਆਂ ਸਿਹਤ ਸੇਵਾਵਾਂ ਦਿੰਦੇ ਆ ਰਹੇ ਅਨਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕੋਈ ਟ੍ਰੇਨਿੰਗ ਦੇ ਕੇ ਕੰਮ ਕਰਨ ਦਾ ਕਾਨੂੰਨੀ ਅਧਿਕਾਰ ਦੇਣ ਮੰਗ ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਲਗਾਤਾਰ ਸੰਘਰਸ਼ ਕਰਨ ਦੇ ਨਾਲ ਨਾਲ ਸਰਕਾਰ ਨਾਲ ਗੱਲਬਾਤ ਵੀ ਕਰਦੀ ਆ ਰਹੀ ਹੈ ਖਾਸ ਕਰਕੇ ਪਿਛਲੇ ਦੋ ਸਾਲ ਤੋਂ ਸਰਕਾਰ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ। 26 ਨਵੰਬਰ 2024 ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸਾਡੀ ਸੂਬਾ ਲੀਡਰਸ਼ਿਪ ਨਾਲ ਵਿਸ਼ੇਸ਼ ਪੈਨਲ ਮੀਟਿੰਗ ਕੀਤੀ ਗਈ ਸੀ। ਜਿਸ ਵਿਚ ਜਲਦੀ ਹੀ ਟ੍ਰੇਨਿੰਗ ਸ਼ੁਰੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਦੋ ਸਾਲ ਗੁਜ਼ਰ ਗਏ। ਸਾਡੇ ਵੱਲੋਂ ਅਨੇਕਾਂ ਵਾਰ ਮੰਤਰੀ ਸਾਹਿਬਾਨ ਅਤੇ ਤਮਾਮ ਵਿਧਾਇਕਾਂ ਨੂੰ ਬਾਰ ਬਾਰ ਮਿਲ ਕੇ ਪੁੱਛ ਪੜਤਾਲ ਕੀਤੀ ਜਾਂਦੀ ਰਹੀ। ਪਰ ਸਰਕਾਰ ਕੰਨਾਂ ਘੇਸਲ ਮਾਰ ਕੇ ਬੈਠੀ ਰਹੀ। ਸੋ ਮਜਬੂਰ ਹੋ ਕੇ ਅਸੀਂ 11 ਅਪ੍ਰੈਲ 2026 ਨੂੰ ਸੰਗਰੂਰ ਮੁੱਖ ਮੰਤਰੀ ਸਾਹਿਬ ਦੀ ਰਿਹਾਇਸ਼ ਮੂਹਰੇ ਜਬਰਦਸਤ ਰੋਸ ਰੈਲੀ ਕੀਤੀ। ਜਿਸ ਦੇ ਦਬਾਅ ਹੇਠ 16 ਅਪ੍ਰੈਲ ਨੂੰ ਸਿਹਤ ਮੰਤਰੀ ਡਾ. ਬਲਵੀਰ ਸਿੰਘ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ ਕਮੇਟੀ ਵੱਲੋਂ ਸੂਬਾਈ ਵਫ਼ਦ ਨਾਲ ਕੀਤੀ ਮੀਟਿੰਗ ਵਿਚ ਟ੍ਰੇਨਿੰਗ ਦੇ ਕੇ ਪ੍ਰਾਇਮਰੀ ਸਿਹਤ ਸੇਵਾਵਾਂ ਦੇਣ ਸਬੰਧੀ ਸਹਿਮਤੀ ਬਣੀ ਸੀ। ਇਸ ਨੂੰ ਲਾਗੂ ਕਰਵਾਉਣ ਲਈ ਸਾਡੇ ਵੱਲੋਂ ਲਗਾਤਾਰ ਕੀਤੀਆਂ ਕੋਸ਼ਿਸ਼ਾਂ ਦਾ ਹੀ ਸਿੱਟਾ ਸੀ ਕਿ ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਵੱਲੋਂ 21 ਜੁਲਾਈ 2026 ਨੂੰ ਪੰਜਾਬ ਦੇ ਸਿਵਲ ਸਰਜਨਾਂ ਦੇ ਨਾਮ ਇਕ ਸਰਕੁਲਰ ਜਾਰੀ ਕੀਤਾ ਰਜਿਸਟਰਡ ਪੱਤਰ ਰਾਹੀਂ ਸੂਬਾ ਪ੍ਰਧਾਨ ਨੂੰ ਵੀ ਭੇਜੀ ਗਈ ਸੀ। ਇਸ ਵਿਚ ਪੰਜਾਬ ਦੇ ਅਨ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਤੋਂ ਸਵੈ ਘੋਸ਼ਣਾ, ਵਿਦਿਅਕ ਯੋਗਤਾ ਅਤੇ ਤਜ਼ਰਬੇ ਸਬੰਧੀ ਜਾਣਕਾਰੀ ਇਕੱਤਰ ਕਰਨ ਦੀ ਹਦਾਇਤ ਕੀਤੀ। ਇਸ ਸਮੇਂ ਸੂਬਾ ਸਹਾਇਕ ਸਕੱਤਰ ਰਣਜੀਤ ਸਿੰਘ ਸੋਹੀ ਅਤੇ ਸੁਖਚੈਨ ਸਿੰਘ ਬੋਪਾਰਾਏ, ਸਹਾਇਕ ਸਲਾਹਕਾਰ ਧਰਮਪਾਲ ਔੜ, ਸਹਾਇਕ ਕੈਸ਼ੀਅਰ ਤਾਰਾ ਚੰਦ ਭਾਵਾ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਮੇਵਾ ਸਿੰਘ ਬਰਾੜ ਅਤੇ ਸਕੱਤਰ ਮਨਪ੍ਰੀਤ ਸਿੰਘ ਬੁਰਜ਼ ਡੱਲਾ ਮਾਨਸਾ ਦੇ ਪ੍ਰਧਾਨ ਸੱਤ ਪਾਲ ਰਿਸ਼ੀ, ਸ਼ਹੀਦ ਭਗਤ ਸਿੰਘ ਨਗਰ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ, ਸੂਬਾ ਕਮੇਟੀ ਮੈਂਬਰ ਸੁਖਪਾਲ ਸਿੰਘ, ਸਵਰਨ ਸਿੰਘ ਮੋਗਾ, ਕੇਸਰ ਖਾਂ, ਟਹਿਲ ਸਿੰਘ ਮੋਹਾਲੀ, ਪ੍ਰਤਾਪ ਸਿੰਘ ਸੋਢੀ ਨੇ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਉਲੀਕੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਅਤੇ ਇਸ ਸਮੇਂ ਬਲਜਿੰਦਰ ਸਿੰਘ ਰੌਲੀ, ਸੰਦੀਪ ਜੋਸ਼ੀ, ਬਲਜੀਤ ਸਿੰਘ ਆਦਿ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।