ਯੂਕੇ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਖੇਡ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸੰਪੰਨ ਇਲਾਕੇ ਦੀ ਨਾਮਵਰ ਸੰਸਥਾ
Publish Date: Mon, 16 Nov 2026 04:05 PM (IST)
Updated Date: Mon, 16 Nov 2026 04:06 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਇਲਾਕੇ ਦੀ ਨਾਮਵਰ ਸੰਸਥਾ ਯੂਕੇ ਇੰਟਰਨੈਸ਼ਨਲ ਸਕੂਲ ਵਿਚ ਅੱਜ ਖੇਡ ਸਮਾਰੋਹ ਦੇ ਵਿਸ਼ੇਸ਼ ਮੌਕੇ ’ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਣਾ ਬਾਸੀ , ਨੀਰਜ਼ ਖੌਸਲਾ , ਰੰਜਨਾ ਖੌਸਲਾ, ਨਿਧੀ ਖੌਸਲਾ, ਪ੍ਰਿੰਸੀਪਲ ਪਵਨਦੀਪ ਕੌਰ ਵੱਲੋਂ ਵਿਸ਼ੇਸ਼ ਤੌਰ ਤੇ ਹਲਕਾ ਵਿਧਾਇਕ ਸਰਦਾਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਹਰਪ੍ਰੀਤ ਸਿੰਘ ਰਿੱਕੀ, ਚੇਅਰਮੈਨ ਲੈਂਡ ਮਾਰਗੇਜ ਡਾ. ਗੁਰਮੀਤ ਸਿੰਘ ਗਿੱਲ ਐੱਮਸੀ, ਗੁਰਬਖਸ਼ ਸਿੰਘ ਕੁੱਕੂ, ਮੈਂਬਰ ਬਲਾਕ ਸੰਮਤੀ; ਸੂਬੇਦਾਰ ਗੁਲਜ਼ਾਰ ਸਿੰਘ, ਡਾ. ਹਰਮੀਤ ਸਿੰਘ ਲਾਡੀ ਪ੍ਰਧਾਨ ਮੈਡੀਕਲ ਐਸੋਸੀਏਸ਼ਨ ਡਾ. ਸੱਤਪਾਲ ਬੱਬਰ ਗਗਨ ਦਾਹੂਜਾ ਅਤੇ ਡਾ. ਭੁਪਿੰਦਰ ਸਿੰਘ ਜੱਜ ਸਮੂਹ ਮਹਿਮਾਨਾਂ ਦਾ ਫੁੱਲਾਂ ਨਾਲ ਨਿੱਘੇ ਤੌਰ ’ਤੇ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਹ ਸਾਲਾਨਾ ਖੇਡ ਮੁਕਾਬਲੇ ਬੜੇ ਉਤਸ਼ਾਹ, ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਏ ਗਏ। ਇਸ ਖੇਡ ਸਮਾਗਮ ਦੌਰਾਨ ਸਕੂਲ ਦਾ ਮੈਦਾਨ ਵਿਦਿਆਰਥੀਆਂ ਦੇ ਜੋਸ਼, ਖੇਡ ਭਾਵਨਾ ਅਤੇ ਤਾੜੀਆਂ ਦੀ ਗੂੰਜ ਨਾਲ ਗੂੰਜ ਉੱਠਿਆ। ਖੇਡ ਮੁਕਾਬਲਿਆਂ ਵਿਚ ਰੱਸਾਕਸ਼ੀ, ਕਰਾਟੇ ਮੁਕਾਬਲੇ, ਬਾਸਕਟਬਾਲ, 100 ਮੀਟਰ , 400 ਮੀਟਰ ਦੌੜ, ਟ੍ਰਿਪਲ ਰੇਸ ਅਤੇ ਹੋਰ ਕਈ ਦਿਲਚਸਪ ਛੋਟਿਆਂ ਅਤੇ ਵੱਡਿਆਂ ਵਿਦਿਆਰਥੀਆਂ ਦੀਆਂ ਖੇਡਾਂ ਕਰਵਾਈਆਂ ਗਈਆਂ। ਹਰ ਖੇਡ ਵਿੱਚ ਵਿਦਿਆਰਥੀਆਂ ਨੇ ਪੂਰੇ ਜੋਸ਼, ਹਿੰਮਤ, ਮਿਹਨਤ ਅਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕੀਤਾ। ਇਸ ਸਮਾਗਮ ਵਿਚ ਵੱਖ-ਵੱਖ ਖੇਡਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪਵਨਦੀਪ ਕੌਰ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਵਿਚ ਹੀ ਨਹੀਂ, ਸਗੋਂ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਵੀ ਅੱਗੇ ਲਿਆਉਣਾ ਹੈ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ’ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮੂਹ ਸਟਾਫ਼ ਦੇ ਮੈਂਬਰ ਸ਼ਾਮਲ ਸਨ।