- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਮੋਗ ਾ ਦੇ ਪਿੰਡ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਜ਼ਿਲ੍ਹਾ ਮੋਗਾ ਦੇ ਪਿੰਡ ਹਿੰਮਤਪੁਰਾ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਸਾਹਿਬ ਦੇ ਵਜ਼ੀਰ ਬਾਬਾ ਜਗਤਾਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਹਰਜਿੰਦਰ ਸਿੰਘ ਨੂੰ ਘਰ ਬਣਾਉਣ ਲਈ 8 ਮਰਲੇ ਜਗ੍ਹਾ ਦੇਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਇਹ ਉਪਰਾਲਾ ਸਮੂਹ ਗੁਰਦੁਆਰਾ ਬਾਬਾ ਜੀਵਨ ਸਿੰਘ ਕਮੇਟੀ, ਪਿੰਡ ਵਾਸੀਆਂ ਅਤੇ ਸਮੂਹ ਗ੍ਰਾਂਮ ਪੰਚਾਇਤ ਦੇ ਸਹਿਯੋਗ ਨਾਲ ਅਮਲ ਵਿਚ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਬਾਬਾ ਜਗਤਾਰ ਸਿੰਘ ਪਿਛਲੇ ਕਰੀਬ 35 ਸਾਲਾਂ ਤੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਸਾਹਿਬ ਵਿਖੇ ਪਾਠੀ ਸਿੰਘ ਵਜੋਂ ਆਪਣੀਆਂ ਧਾਰਮਿਕ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਨੇ ਲੰਬੇ ਸਮੇਂ ਤੋਂ ਗੁਰੂ ਘਰ ਦੀ ਮਰਿਆਦਾ, ਗੁਰਬਾਣੀ ਪਾਠ ਅਤੇ ਸੰਗਤ ਦੀ ਸੇਵਾ ਪ੍ਰਤੀ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਈ ਹੈ। ਉਨ੍ਹਾਂ ਦੀ ਲੰਬੀ ਅਤੇ ਨਿਰੰਤਰ ਸੇਵਾ ਨੂੰ ਧਿਆਨ ਵਿਚ ਰੱਖਦਿਆਂ ਇਹ ਉਪਰਾਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਕਮੇਟੀ, ਪਿੰਡ ਵਾਸੀਆਂ ਅਤੇ ਗ੍ਰਾਂਮ ਪੰਚਾਇਤ ਦੇ ਸਾਂਝੇ ਸਹਿਯੋਗ ਨਾਲ ਪਿੰਡ ਦੀ ਸ਼ਾਮਲਾਟ ’ਚੋਂ 8 ਮਰਲੇ ਜਗ੍ਹਾ ਬਾਬਾ ਜਗਤਾਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਹਰਜਿੰਦਰ ਸਿੰਘ ਨੂੰ ਘਰ ਬਣਾਉਣ ਲਈ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਜਗ੍ਹਾ ’ਤੇ ਗੁਰੂ ਘਰ ਦੇ ਵਜ਼ੀਰ ਲਈ ਘਰ ਬਣਾਕੇ ਦੇਣ ਦੀ ਯੋਜਨਾ ਹੈ ਤਾਂ ਜੋ ਉਹ ਆਪਣੇ ਪਰਿਵਾਰ ਸਮੇਤ ਸੁਖਾਵੇਂ ਢੰਗ ਨਾਲ ਜੀਵਨ ਬਤੀਤ ਕਰ ਸਕਣ। ਇਹ ਉਪਰਾਲਾ ਗੁਰੂ ਘਰ ਵਿਚ ਲੰਬੇ ਸਮੇਂ ਤੋਂ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਪ੍ਰਤੀ ਸਤਿਕਾਰ ਅਤੇ ਸਹਿਯੋਗ ਦੀ ਭਾਵਨਾ ਨੂੰ ਦਰਸਾਉਂਦਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਧਾਰਮਿਕ ਅਸਥਾਨਾਂ ਵਿਚ ਸੇਵਾ ਕਰਨ ਵਾਲੇ ਪਾਠੀਆਂ, ਗ੍ਰੰਥੀਆਂ ਅਤੇ ਹੋਰ ਸੇਵਾਦਾਰਾਂ ਦੀਆਂ ਜ਼ਰੂਰਤਾਂ ਵੱਲ ਧਿਆਨ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਗੁਰਦੁਆਰਾ ਕਮੇਟੀ, ਗ੍ਰਾਂਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਮਿਲ ਕੇ ਕੀਤਾ ਗਿਆ ਇਹ ਉਪਰਾਲਾ ਆਪਸੀ ਭਾਈਚਾਰੇ, ਸਹਿਯੋਗ ਅਤੇ ਸੇਵਾ ਭਾਵਨਾ ਦੀ ਇਕ ਮਿਸਾਲ ਵਜੋਂ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਵੱਲੋਂ ਇਸ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਜਾ ਰਿਹਾ ਹੈ ਕਿ ਗੁਰੂ ਘਰ ਦੀ ਸੇਵਾ ’ਚ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਸੇਵਾਦਾਰਾਂ ਦੀ ਸਹਾਇਤਾ ਕਰਨਾ ਇਕ ਨੇਕ ਕਾਰਜ ਹੈ। ਇਸ ਸਮੇਂ ਸਰਪੰਚ ਬਾਦਲ ਸਿੰਘ, ਸੁਰਜੀਤ ਸਿੰਘ ਮੈਂਬਰ, ਸਾਬਕਾ ਮੈਂਬਰ ਸੋਹਣ ਸਿੰਘ, ਸੁਖਪਾਲ ਸਿੰਘ ਮੈਂਬਰ, ਪਰਮਜੀਤ ਸਿੰਘ ਪੇਂਟਰ, ਪਰਮਜੀਤ ਸਿੰਘ ਨਿੱਕਾ, ਸੂਬੇਦਾਰ ਗੁਰਮੇਲ ਸਿੰਘ, ਕਾਕਾ ਸਿੰਘ, ਸੁਖਪਾਲ ਸਿੰਘ, ਲਾਡੀ ਸਿੰਘ, ਆਕਾਸ਼ ਸਿੰਘ, ਟੋਨੀ ਸਿੰਘ, ਬਾਬਾ ਗੁਰਵਿੰਦਰ, ਡਾ ਸੰਦੀਪ ਸਿੰਘ ਲੈਬ, ਸੋਮਾ ਸਿੰਘ, ਚਰਨਜੀਤ ਸਿੰਘ, ਬੱਬੀ ਸਿੰਘ, ਸੀਰਾ ਸਿੰਘ, ਮੈਂਡੀ ਸਿੰਘ, ਬੂਟਾ ਸਿੰਘ, ਨਿੱਕਾ ਸਿੰਘ, ਗੁਰਦੁਆਰਾ ਬਾਬਾ ਜੀਵਨ ਸਿੰਘ ਦੀ ਸਮੂਹ ਕਮੇਟੀ, ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।