ਅੰਮ੍ਰਿਤਪਾਲ ਮਹਿਰੋ ਦੀ ਮੋਗਾ ਅਦਾਲਤ ’ਚ ਪੇਸ਼ੀ ਸੋਸ਼ਲ ਮੀਡੀਆ ਇਨਫਲੂਐਂਸਰ
Publish Date: Tue, 22 Sep 2026 07:09 PM (IST)
Updated Date: Wed, 23 Sep 2026 04:06 AM (IST)
* ਗਨ ਕਲਚਰ ਉਤਸ਼ਾਹਿਤ ਕਰਨ ਸਬੰਧੀ ਥਾਣਾ ਮਹਿਣਾ ’ਚ ਦਰਜ ਮਾਮਲੇ ’ਚ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਅਦਾਲਤ ਕੈਪਸ਼ਨ : ‘ਕਮਲ ਭਾਬੀ’ ਹੱਤਿਆਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਗਨ ਕਲਚਰ ਨਾਲ ਸਬੰਧਤ ਮਾਮਲੇ ਵਿਚ ਪ੍ਰੋਡਕਸ਼ਨ ਵਾਰੰਟ ’ਤੇ ਮੋਗਾ ਅਦਾਲਤ ਵਿਚ ਪੇਸ਼ ਕਰਦੀ ਹੋਈ ਪੁਲਿਸ। ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ‘ਕਮਲ ਭਾਬੀ’ ਹੱਤਿਆਕਾਂਡ ਦੇ ਮੁੱਖ ਮੁਲਜ਼ਮਾਂ ’ਚ ਸ਼ਾਮਲ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਮੰਗਲਵਾਰ ਨੂੰ ਮੋਗਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਥਾਣਾ ਮਹਿਣਾ ਪੁਲਿਸ ਵੱਲੋਂ ਉਸ ਨੂੰ ਸੋਸ਼ਲ ਮੀਡੀਆ ’ਤੇ ਹਥਿਆਰਾਂ ਤੇ ਬੰਦੂਕਾਂ ਨਾਲ ਸਬੰਧਤ ਪੋਸਟਾਂ ਪਾਉਣ ਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਦੋਸ਼ਾਂ ਨਾਲ ਸਬੰਧਤ ਮਾਮਲੇ ’ਚ ਪ੍ਰੋਡਕਸ਼ਨ ਵਾਰੰਟ ’ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਮਹਿਰੋ ਵਿਰੁੱਧ ਥਾਣਾ ਮਹਿਣਾ ਵਿਖੇ ਐੱਫ਼ਆਈਆਰ ਨੰਬਰ 136 ਸਾਲ 2024 ਦਰਜ ਹੈ। ਪੁਲਿਸ ਮੁਤਾਬਕ ਮਾਮਲੇ ’ਚ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀਆਂ ਤਸਵੀਰਾਂ ਜਾਂ ਪੋਸਟਾਂ ਰਾਹੀਂ ਗਨ ਕਲਚਰ ਨੂੰ ਉਤਸ਼ਾਹਿਤ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਇਸ ਮਾਮਲੇ ਦੀ ਕਾਨੂੰਨੀ ਕਾਰਵਾਈ ਅੱਗੇ ਵਧਾਉਣ ਲਈ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ਰਾਹੀਂ ਮੋਗਾ ਅਦਾਲਤ ਵਿੱਚ ਲਿਆਂਦਾ ਗਿਆ। ਪੇਸ਼ੀ ਦੌਰਾਨ ਪੁਲਿਸ ਵੱਲੋਂ ਮਾਮਲੇ ਨਾਲ ਸਬੰਧਤ ਰਿਕਾਰਡ ਅਤੇ ਜਾਂਚ ਨਾਲ ਜੁੜੀ ਜਾਣਕਾਰੀ ਅਦਾਲਤ ਦੇ ਸਾਹਮਣੇ ਪੇਸ਼ ਕੀਤੀ ਗਈ। ਪੁਲਿਸ ਵੱਲੋਂ ਮਾਮਲੇ ਨਾਲ ਸਬੰਧਤ ਸੋਸ਼ਲ ਮੀਡੀਆ ਸਮੱਗਰੀ, ਰਿਕਾਰਡ ਅਤੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।