- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਮੋਗਾ ਦੇ ਪਿੰਡ ਨਿਧਾਂਵਾਲਾ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਹਲਕਾ ਮੋਗਾ ਦੇ ਪਿੰਡ ਨਿਧਾਂਵਾਲਾ ਵਿਖੇ ਅੱਜ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਪਰਿਵਾਰਾਂ ਨੂੰ ਪੱਕੀਆਂ ਰਜਿਸਟਰੀਆਂ ਰਾਹੀਂ ਮਾਲਕੀ ਹੱਕ ਪ੍ਰਦਾਨ ਕੀਤੇ ਗਏ। ਇਸ ਪਹਿਲਕਦਮੀ ਤਹਿਤ ਲੰਬੇ ਸਮੇਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦੀ ਕਾਨੂੰਨੀ ਮਾਲਕੀ ਦਾ ਅਧਿਕਾਰ ਮਿਲਿਆ ਹੈ। ਇਹ ਕਦਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਸਬੰਧੀ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਬਣਾਉਣ ਦੀ ਦਿਸ਼ਾ ਵਿਚ ਮਹੱਤਵਪੂਰਨ ਸਾਬਤ ਹੋਵੇਗਾ। ਇਸ ਮੌਕੇ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਾ ਅਧਿਕਾਰ ਦਿਵਾਉਣਾ ਅਤੇ ਉਨ੍ਹਾਂ ਨੂੰ ਜਾਇਦਾਦ ਸਬੰਧੀ ਅਨਿਸ਼ਚਿਤਤਾ ਤੋਂ ਰਾਹਤ ਪ੍ਰਦਾਨ ਕਰਨਾ ਹੈ। ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਮੁੱਖ ਉਦੇਸ਼ ਆਮ ਲੋਕਾਂ ਤੱਕ ਉਨ੍ਹਾਂ ਦੇ ਅਧਿਕਾਰਾਂ ਦਾ ਲਾਭ ਪਹੁੰਚਾਉਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਤੱਕ ਸਰਕਾਰੀ ਸਹੂਲਤਾਂ ਅਤੇ ਲੋਕ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ। ਵਿਧਾਇਕਾ ਨੇ ਕਿਹਾ ਕਿ ਹਰੇਕ ਪਰਿਵਾਰ ਲਈ ਆਪਣਾ ਘਰ ਸਿਰਫ਼ ਰਹਿਣ ਦੀ ਜਗ੍ਹਾ ਨਹੀਂ ਹੁੰਦਾ, ਸਗੋਂ ਇਹ ਉਸ ਦੀ ਮਿਹਨਤ, ਸੁਪਨਿਆਂ ਅਤੇ ਭਾਵਨਾਵਾਂ ਨਾਲ ਜੁੜਿਆ ਹੁੰਦਾ ਹੈ। ਅਜਿਹੇ ਵਿੱਚ ਘਰ ਦੀ ਕਾਨੂੰਨੀ ਮਾਲਕੀ ਮਿਲਣਾ ਪਰਿਵਾਰ ਲਈ ਇੱਕ ਵੱਡੀ ਪ੍ਰਾਪਤੀ ਹੈ। ‘ਮੇਰਾ ਘਰ ਮੇਰੇ ਨਾਮ’ ਵਰਗੀਆਂ ਯੋਜਨਾਵਾਂ ਲੋਕਾਂ ਨੂੰ ਅਧਿਕਾਰ ਸੰਪੰਨ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਵਿੱ=ਚ ਸਥਿਰਤਾ ਲਿਆਉਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪਿੰਡ ਨਿਧਾਂਵਾਲਾ ’ਚ ਪਰਿਵਾਰਾਂ ਨੂੰ ਮਾਲਕੀ ਹੱਕ ਪ੍ਰਦਾਨ ਕਰਨਾ ਇਸੇ ਉਦੇਸ਼ ਵੱਲ ਇਕ ਸ਼ਲਾਘਾਯੋਗ ਕਦਮ ਹੈ। ਇਸ ਪਹਿਲਕਦਮੀ ਨਾਲ ਲਾਭਪਾਤਰੀ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਕਾਨੂੰਨੀ ਮਾਲਕੀ ਮਿਲਣ ਨਾਲ ਰਾਹਤ ਮਿਲੇਗੀ ਅਤੇ ਉਨ੍ਹਾਂ ਦਾ ਭਵਿੱਖ ਹੋਰ ਸੁਰੱਖਿਅਤ ਬਣਾਉਣ ਵਿਚ ਮਦਦ ਮਿਲੇਗੀ।