- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਦੇਵਪ੍ਰਿਯ ਤਿਆਗੀ ਅਤੇ ਪ੍ਰੀਤੀ ਤਿਆਗੀ ਨੇ ਕਿਹਾ ਕਿ ਬੱਚੇ ਕਿਸੇ ਵੀ ਸਮਾਜ ਅਤੇ ਰਾਸ਼ਟਰ ਦੀ ਸਭ ਤੋਂ ਅਨਮੋਲ ਪੂੰਜੀ ਹਨ। ਉਨ੍ਹਾਂ ਦਾ ਭਵਿੱਖ ਸਿਰਫ਼ ਕਿਤਾਬੀ ਸਿੱਖਿਆ ਜਾਂ ਡਿਗਰੀਆਂ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ, ਸਗੋਂ ਉਨ੍ਹਾਂ ਵਿਚ ਚੰਗੇ ਸੰਸਕਾਰ, ਸਕਾਰਾਤਮਕ ਸੋਚ, ਸੰਵੇਦਨਸ਼ੀਲਤਾ ਅਤੇ ਸਹੀ-ਗਲਤ ਦੀ ਪਹਿਚਾਣ ਕਰਨ ਦੀ ਸਮਝ ਵਿਕਸਿਤ ਕਰਨਾ ਵੀ ਉਤਨਾ ਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਬੱਚਿਆਂ ਦਾ ਜ਼ਿਆਦਾਤਰ ਸਮਾਂ ਮੋਬਾਈਲ ਅਤੇ ਇੰਟਰਨੈੱਟ ’ਤੇ ਬੀਤ ਰਿਹਾ ਹੈ। ਅਜਿਹੇ ਵਿਚ ਬੱਚਿਆਂ ਅੰਦਰ ਕਿਤਾਬਾਂ ਪ੍ਰਤੀ ਰੁਚੀ ਅਤੇ ਨਿਯਮਿਤ ਪੜ੍ਹਨ ਦੀ ਆਦਤ ਵਿਕਸਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਦੇਵਪ੍ਰਿਯ ਤਿਆਗੀ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੜ੍ਹਨਾ ਸਿਰਫ਼ ਪ੍ਰੀਖਿਆਵਾਂ ਵਿਚ ਚੰਗੇ ਅੰਕ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋਂ ਸੋਚਣ, ਸਮਝਣ ਅਤੇ ਜੀਵਨ ਨੂੰ ਸਹੀ ਨਜ਼ਰੀਏ ਨਾਲ ਦੇਖਣ ਦੀ ਕਲਾ ਹੈ। ਕਿਤਾਬਾਂ ਮੌਨ ਅਧਿਆਪਕ ਹੁੰਦੀਆਂ ਹਨ, ਜੋ ਮਨੁੱਖ ਦੇ ਵਿਚਾਰਾਂ ਨੂੰ ਵਿਸ਼ਾਲ ਬਣਾਉਂਦੀਆਂ ਹਨ। ਬੱਚਿਆਂ ਨੂੰ ਅਜਿਹੀਆਂ ਕਿਤਾਬਾਂ ਨਾਲ ਜੋੜਨਾ ਚਾਹੀਦਾ ਹੈ, ਜੋ ਉਨ੍ਹਾਂ ਦੇ ਗਿਆਨ ਦੇ ਨਾਲ-ਨਾਲ ਚਰਿੱਤਰ ਅਤੇ ਸ਼ਖ਼ਸੀਅਤ ਦਾ ਵੀ ਨਿਰਮਾਣ ਕਰਨ। ਪ੍ਰੀਤੀ ਤਿਆਗੀ ਨੇ ਕਿਹਾ ਕਿ ਬੱਚਿਆਂ ਦੀ ਸ਼ਖ਼ਸੀਅਤ ਦੇ ਨਿਰਮਾਣ ਵਿਚ ਪਰਿਵਾਰ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਮਾਪੇ ਸਿਰਫ਼ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ ਦੀ ਜ਼ਿੰਮੇਵਾਰੀ ਤੱਕ ਹੀ ਸੀਮਤ ਨਾ ਰਹਿਣ, ਸਗੋਂ ਉਨ੍ਹਾਂ ਨਾਲ ਸਮਾਂ ਬਿਤਾਉਣ, ਉਨ੍ਹਾਂ ਦੀਆਂ ਜਿਗਿਆਸਾਵਾਂ ਨੂੰ ਸਮਝਣ ਅਤੇ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕਰਨ। ਬੱਚਿਆਂ