- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਦੇ ਜੀਵਨ ਪੱਧਰ ਵਿਚ ਸੁਧਾਰ ਕੀਤਾ ਜਾ ਸਕੇ। ਕੈਬਨਿਟ ਮੰਤਰੀ ਈਟੀਓ ਐਤਵਾਰ ਨੂੰ ਇੱਥੇ ਮਜ੍ਹਬੀ ਸਿੱਖ ਵਾਲਮੀਕਿ ਭਲਾਈ ਮੰਚ ਪੰਜਾਬ ਦੇ ਰਾਜਨੀਤਿਕ ਵਿੰਗ ਰਿਪਬਲਿਕਨ ਪਾਰਲੀਮੈਂਟ ਪੰਜਾਬ ਵੱਲੋਂ ਮਜ੍ਹਬੀ ਸਿੱਖ ਵਾਲਮੀਕਿ ਮਹਾ ਪੰਚਾਇਤ ਪਿੰਡ ਰਾਜਿਆਣਾ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਸਮਾਗਮ ਵਿਚ ਪਹੁੰਚੇ ਹੋਏ ਸਨ।ਇਸ ਮੌਕੇ ਇਲਾਕੇ ਸਮੇਤ ਵੱਖ-ਵੱਖ ਸਥਾਨਾਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਪੰਜਾਬ ਸਰਕਾਰ ਦੀ ਲੋਕ ਭਲਾਈ ਅਤੇ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਕਿਹਾ ਉਹਨਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ, ਤਰੱਕੀ ਅਤੇ ਖੁਸ਼ਹਾਲੀ ਲਈ ਯਤਨਸ਼ੀਲ ਹੈ। ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਸਮਾਜ ਦੇ ਪਛੜੇ ਅਤੇ ਲੋੜਵੰਦ ਵਰਗਾਂ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਸਮਾਜ ਦੇ ਹਰੇਕ ਵਰਗ ਨੂੰ ਬਰਾਬਰ ਮੌਕੇ ਅਤੇ ਮਾਣ-ਸਤਿਕਾਰ ਮਿਲਣਾ ਇੱਕ ਮਜ਼ਬੂਤ ਅਤੇ ਖੁਸ਼ਹਾਲ ਪੰਜਾਬ ਦੀ ਨੀਂਹ ਹੈ। ਇਸ ਲਈ ਆਪਸੀ ਭਾਈਚਾਰਕ ਸਾਂਝ, ਸਮਾਜਿਕ ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਮਹਾ ਪੰਚਾਇਤ ਦਾ ਮੁੱਖ ਉਦੇਸ਼ ਮਜ੍ਹਬੀ ਸਿੱਖ ਅਤੇ ਵਾਲਮੀਕਿ ਭਾਈਚਾਰੇ ਨੂੰ ਇੱਕ ਸਾਂਝੇ ਮੰਚ