- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਪਾਰਟੀ ਦੀ ਮੀਟਿੰਗ ਦੌਰਾਨ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ: ਕਾਂਗਰਸ ਪਾਰਟੀ ਦੀ ਮੀਟਿੰਗ ਦੌਰਾਨ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਐੱਸਸੀ ਵਿੰਗ ਦੇ ਜ਼ਿਲ੍ਹਾ ਮੋਗਾ ਪ੍ਰਧਾਨ ਜੀਵਨ ਸਿੰਘ ਰੱਤੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਆਪਣੀ ਭੈਣ ਮਾਲਵਿਕਾ ਸੂਦ ਨੂੰ ਹਰ ਹਾਲਤ ਵਿਚ ਜਿਤਾਵਾਂਗੇ ਅਤੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਰੇਕ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਅਤੇ ਮਾਲਵਿਕਾ ਸੂਦ ਦੀ ਜਿੱਤ ਲਈ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਵਰਕਰਾਂ ਦੀ ਮਿਹਨਤ, ਇਕਜੁੱਟਤਾ ਅਤੇ ਲੋਕਾਂ ਦਾ ਸਹਿਯੋਗ ਹੀ ਜਿੱਤ ਦਾ ਰਾਹ ਪੱਧਰਾ ਕਰੇਗਾ। ਜੀਵਨ ਸਿੰਘ ਰੱਤੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਦੀ ਰਹੀ ਹੈ ਅਤੇ ਪਾਰਟੀ ਦੇ ਹਰ ਵਰਕਰ ਦਾ ਫਰਜ਼ ਬਣਦਾ ਹੈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਏ। ਇਸ ਮੌਕੇ ਚਰਨਜੀਤ ਸਿੰਘ ਕਾਕਾ, ਗੁਰਜੰਟ ਸਿੰਘ, ਸੰਦੀਪ ਸਿੰਘ ਘਾਰੂ, ਡਾਕਟਰ ਸੁਖਦੀਪ ਸਿੰਘ, ਜਸਵੰਤ ਸਿੰਘ ਗੱਗੀ, ਤਰਸੇਮ ਸਿੰਘ, ਕੁਲਵੰਤ ਸਿੰਘ, ਰਜਵੰਤ ਸਿੰਘ, ਲਾਭ ਸਿੰਘ, ਸੁਖਚੈਨ ਸਿੰਘ ਗੋਰਾ, ਸੁਖਚੈਨ ਸਿੰਘ ਉਰਫ਼ ਗੱਬਰ, ਗੁਰਪ੍ਰੀਤ ਸਿੰਘ, ਗੋਬਿੰਦ ਸਿੰਘ ਦੁਬਈ ਵਾਲੇ, ਕੁਲਵਿੰਦਰ ਸਿੰਘ, ਸੋਮਾ ਸਿੰਘ, ਮਨੀ ਰਾਣਾ, ਗੋਪੀ ਸਿੰਘ, ਰਜਿੰਦਰ ਸਿੰਘ ਸਮੇਤ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।