- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਾਰਸ ਪੰਜਾਬ ਵੱਲੋਂ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਅਕਾਲੀ ਦਲ ਵਾਰਸ ਪੰਜਾਬ ਵੱਲੋਂ ਹਲਕਾ ਧਰਮਕੋਟ ਦੀ ਜ਼ਿੰਮੇਵਾਰੀ ਜਸਵਿੰਦਰ ਸਿੰਘ ਸਿੱਧੂ ਨੂੰ ਸੌਂਪੇ ਜਾਣ ਤੋਂ ਬਾਅਦ ਉਨ੍ਹਾਂ ਨੇ ਹਲਕੇ ਅੰਦਰ ਆਪਣੀਆਂ ਸਿਆਸੀ ਅਤੇ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ। ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਮਿਲਦਿਆਂ ਹੀ ਜਸਵਿੰਦਰ ਸਿੰਘ ਸਿੱਧੂ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਇੱਕੋ ਦਿਨ 23 ਸਰਕਲ ਪ੍ਰਧਾਨਾਂ, ਚਾਰ ਬਲਾਕ ਪ੍ਰਧਾਨਾਂ, ਚਾਰ ਕੋਆਰਡੀਨੇਟਰਾਂ ਅਤੇ ਚਾਰ ਬਲਾਕਾਂ ਦੇ ਹੋਰ ਅਹੁਦੇਦਾਰਾਂ ਦੀ ਸੂਚੀ ਜਾਰੀ ਕਰ ਦਿੱਤੀ। ਉਨ੍ਹਾਂ ਦੇ ਇਸ ਕਦਮ ਨੂੰ ਹਲਕੇ ਅੰਦਰ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਸਬੰਧੀ ਜਸਵਿੰਦਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਅਕਾਲੀ ਦਲ ਵਾਰਸ ਪੰਜਾਬ ਦੇ ਆਗੂਆਂ, ਅਹੁਦੇਦਾਰਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ। ਇਸ ਮੌਕੇ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਪਾਰਟੀ ਸਮਰਥਕਾਂ ਨੇ ਹਲਕਾ ਧਰਮਕੋਟ ਵਿੱਚ ਪਾਰਟੀ ਦੀਆਂ ਵਧ ਰਹੀਆਂ ਸਰਗਰਮੀਆਂ ਦਾ ਅਹਿਸਾਸ ਕਰਵਾਇਆ। ਜਸਵਿੰਦਰ ਸਿੰਘ ਸਿੱਧੂ ਵੱਲੋਂ ਕੀਤੀਆਂ ਗਈਆਂ ਇਨ੍ਹਾਂ ਨਿਯੁਕਤੀਆਂ ਦਾ ਮੁੱਖ ਮਕਸਦ ਪਾਰਟੀ ਦੇ ਸੰਗਠਨ ਨੂੰ ਪਿੰਡਾਂ ਅਤੇ ਸਰਕਲ ਪੱਧਰ ਤੱਕ ਮਜ਼ਬੂਤ ਕਰਨਾ ਅਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਬਣਾਉਣਾ ਮੰਨਿਆ ਜਾ ਰਿਹਾ ਹੈ। 23 ਸਰਕਲ ਪ੍ਰਧਾਨਾਂ ਦੀ ਨਿਯੁਕਤੀ ਨਾਲ ਹਲਕੇ ਦੇ ਵੱਖ-ਵੱਖ ਖੇਤਰਾਂ ਵਿਚ ਪਾਰਟੀ ਨੂੰ ਨਵਾਂ ਜਥੇਬੰਦਕ ਆਧਾਰ ਮਿਲਣ ਦੀ ਉਮੀਦ ਹੈ। ਇਸੇ ਤਰ੍ਹਾਂ ਚਾਰ ਬਲਾਕ ਪ੍ਰਧਾਨਾਂ ਅਤੇ ਕੋਆਰਡੀਨੇਟਰਾਂ ਦੀ ਨਿਯੁਕਤੀ ਰਾਹੀਂ ਵੱਖ-ਵੱਖ ਬਲਾਕਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਯੋਜਨਾ ਹੈ। ਸਿਆਸੀ ਮਾਹੌਲ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਆਪਣੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਜਸਵਿੰਦਰ ਸਿੰਘ ਸਿੱਧੂ ਵੱਲੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਨੂੰ 2027 ਦੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਦੀਆਂ ਤਿਆਰੀਆਂ ਦੇ ਪਹਿਲੇ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਜਸਵਿੰਦਰ ਸਿੰਘ ਸਿੱਧੂ ਵੱਲੋਂ ਤਿਆਰ ਕੀਤੀ ਗਈ ਇਹ ਜਥੇਬੰਦਕ ਟੀਮ ਆਉਣ ਵਾਲੇ ਦਿਨਾਂ ਵਿਚ ਹਲਕਾ ਧਰਮਕੋਟ ਅੰਦਰ ਕਿੰਨੀ ਸਰਗਰਮੀ ਨਾਲ ਕੰਮ ਕਰਦੀ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਕਿੰਨੀ ਸਫ਼ਲ ਰਹਿੰਦੀ ਹੈ। ਫਿਲਹਾਲ ਉਨ੍ਹਾਂ ਦੇ ਗ੍ਰਹਿ ਵਿਖੇ ਹੋਇਆ ਵੱਡਾ ਇਕੱਠ ਅਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਨੇ ਹਲਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਜ਼ਰੂਰ ਛੇੜ ਦਿੱਤੀ ਹੈ। 2027 ਦੀਆਂ ਚੋਣਾਂ ਵਿਚ ਇਸ ਸਰਗਰਮੀ ਦਾ ਕਿੰਨਾ ਸਿਆਸੀ ਲਾਭ ਮਿਲਦਾ ਹੈ, ਇਸ ਦਾ ਫ਼ੈਸਲਾ ਆਖ਼ਰਕਾਰ ਹਲਕੇ ਦੇ ਵੋਟਰ ਹੀ ਕਰਨਗੇ।