- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਲ ਗੁਰਪੁਰਬ ਕਮੇਟੀ ਮੋਗਾ ਦੀ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਜ਼ਰੂਰੀ ਮੀਟਿੰਗ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਬਲਜੀਤ ਸਿੰਘ ਵਿੱਕੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸਮੁੱਚੀ ਕਾਰਵਾਈ ਦਾ ਸੰਚਾਲਨ ਬਲਦੇਵ ਸਿੰਘ ਛਾਬੜਾ ਜਨਰਲ ਸਕੱਤਰ ਵੱਲੋਂ ਕੀਤਾ ਗਿਆ। ਜਿਸ ਵਿਚ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਪਵਿੱਤਰ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕੀਤੀਆਂ ਜਾ ਰਹੀਆਂ ਰਹੀਆਂ ਪ੍ਰਭਾਤ ਫੇਰੀਆਂ ਨੂੰ ਮੋਗਾ ਸ਼ਹਿਰ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਭਰਪੂਰ ਹੁੰਗਾਰੇ ਨਾਲ ਪ੍ਰਭਾਤ ਫੇਰੀਆਂ ਦੀ ਸੰਪੂਰਨਤਾ ਉਪਰੰਤ ਗੁਰੂ ਨਾਨਕ ਨਗਰ ਕੀਰਤਨ ਮਿਤੀ 23 ਨਵੰਬਰ 2026 ਦਿਨ ਸੋਮਵਾਰ ਸਵੇਰੇ 10 ਵਜੇ ਗੁਰਦੁਆਰਾ ਕਲਗੀਧਰ ਸਾਹਿਬ ਦੱਤ ਰੋਡ ਮੋਗਾ ਤੋਂ ਆਰੰਭ ਕਰਨ ਦੇ ਪ੍ਰੋਗਰਾਮ ਉਲੀਕੇ ਗਏ। ਇੰਨ੍ਹਾਂ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦੇ ਹੋਏ ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਗੁਰੂ ਨਾਨਕ ਨਗਰ ਕੀਰਤਨ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਚੱਲ ਕੇ ਜੀਟੀ ਰੋਡ ਤੋਂ ਬੱਸ ਸਟੈਂਡ ਮੇਨ ਚੌਕ ਤੋਂ ਪੁਰਾਣੀ ਕਚਹਿਰੀ ਰੋਡ ਤੋਂ ਮੈਜਿਸਟਿਕ ਚੌਂਕ ਪਾਰ ਕਰਦੇ ਹੋਏ ਗੁਰਦੁਆਰਾ ਬੀਬੀ ਕਾਹਨ ਕੌਰ (ਰੇਲਵੇ ਫਾਟਕ) ਅੱਗੋਂ ਲੰਘਦੇ ਹੋਏ ਡਾਕਟਰ ਸ਼ਾਮ ਲਾਲ ਚੌਕ ਤੋਂ ਗੁਰਦੁਆਰਾ ਸੰਤ ਗੁਲਾਬ ਸਿੰਘ ਘੋਲੀਆ ਅੱਗੋਂ ਲੰਘ ਕੇ ਪ੍ਰਤਾਪ ਰੋਡ ਚੌਕ ਤੋਂ ਮੇਨ ਬਾਜ਼ਾਰ ਬਾਗ਼ ਗਲੀ ਅੱਗੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਚੌਂਕ ਸ਼ੇਖਾਂ ਰਾਹੀਂ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਕੋਲੋਂ ਲੰਘਦੇ ਹੋਏ ਗੁਰਦੁਆਰਾ ਦਸਮੇਸ਼ ਪ੍ਰਕਾਸ਼ ਤੋਂ ਗੁਰਦੁਆਰਾ ਬਾਬਾ ਹਿੰਮਤ ਸਿੰਘ ਤੋਂ ਗੁਰਦੁਆਰਾ ਅਕਾਲਸਰ ਚੌਕ ਪਾਰ ਕਰਦੇ ਹੋਏ ਪੁਰਾਣਾ ਰਤਨ ਸਿਨੇਮਾ ਲੰਘ ਕੇ ਗੁਰਦੁਆਰਾ ਸਰਦਾਰ ਨਗਰ ਦੇ ਅੱਗੋਂ ਲੰਘ ਕੇ ਰੇਲਵੇ ਫਾਟਕ ਪਾਰ ਕਰਦੇ ਹੋਏ ਈਸ਼ਵਰ ਚੌਕ ਤੋਂ ਕਬਾੜੀਆ ਬਜਾਰ ਰਾਹੀਂ ਸਮਾਪਤੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੱਤ ਰੋਡ ਮੋਗਾ ਵਿਖੇ ਹੋਵੇਗੀ ਹੋਵੇਗੀ । ਸਮਾਪਤੀ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਬਲਜੀਤ ਸਿੰਘ ਵਿੱਕੀ ਪ੍ਰਧਾਨ ਅਤੇ ਬਲਦੇਵ ਸਿੰਘ ਛਾਬੜਾ ਜਨਰਲ ਸਕੱਤਰ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਨਾਨਕ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ। ਇਸ ਸਮੇਂ ਬਲਜੀਤ ਸਿੰਘ ਵਿੱਕੀ, ਬਲਦੇਵ ਸਿੰਘ ਛਾਬੜਾ ਜਨਰਲ ਸਕੱਤਰ, ਸਰਬਜੀਤ ਸਿੰਘ ਐਡਵੋਕੇਟ, ਸਤਨਾਮ ਸਿੰਘ ਬੀਏ, ਬਲਜਿੰਦਰ ਸਿੰਘ ਸਹਿਗਲ, ਬਲਵਿੰਦਰ ਸਿੰਘ ਦੌਲਤਪੁਰਾ, ਅਮਰੀਕ ਸਿੰਘ ਬਾਰਦਾਨੇ ਵਾਲੇ, ਹਰਵਿੰਦਰ ਸਿੰਘ ਮਘੇੜਾ, ਜਗਸੀਰ ਸਿੰਘ ਮਾਨ, ਸਵਰਨ ਸਿੰਘ, ਗੁਰਦੇਵ ਸਿੰਘ ਟੈਲੀਫੋਨ ਵਾਲੇ, ਕੁਲਦੀਪ ਸਿੰਘ ਗਿਆਨੀ ਬ੍ਰਦਰਜ਼, ਦਰਸ਼ਨ ਸਿੰਘ ਅਰੋੜਾ, ਕੁਲਵਿੰਦਰ ਸਿੰਘ, ਸੁਖਜੀਵਨ ਸਿੰਘ ਗਿੱਲ ਸੁੱਖਾ ਰੌਲੀ, ਸਵਰਨ ਸਿੰਘ ਕੋਕਰੀ, ਜਸਵੰਤ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਸ਼ਮੂਲੀਅਤ ਕੀਤੀ।