- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਲੋਕਾਂ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਦੀਦਾਰੇ ਵਾਲਾ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਪਿੰਡ ਵਾਸੀਆਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਤਹਿਸੀਲਦਾਰ ਬਲਜੀਤ ਸਿੰਘ ਅਤੇ ਡਾਇਰੈਕਟਰ ਡੇਅਰੀ ਬੋਰਡ ਦਵਿੰਦਰ ਸਿੰਘ ਤਖਤੂਪੁਰਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਪੰਜਾਬ ਸਰਕਾਰ ਦਾ ਇਕ ਇਤਿਹਾਸਕ ਉਪਰਾਲਾ ਹੈ, ਜਿਸ ਰਾਹੀਂ ਲਾਲ ਲਕੀਰ ਦੇ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇੰਨ੍ਹਾਂ ਪਰਿਵਾਰਾਂ ਨੂੰ ਆਪਣੇ ਘਰਾਂ ਦੇ ਪੱਕੇ ਮਾਲਕ ਬਣਨ ਦਾ ਮਾਣ ਹਾਸਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਸਰਟੀਫ਼ਿਕੇਟ ਲੋਕਾਂ ਲਈ ਸਿਰਫ਼ ਕਾਗਜ਼ ਦਾ ਟੁਕੜਾ ਨਹੀਂ, ਸਗੋਂ ਉਨ੍ਹਾਂ ਦੇ ਸਾਲਾਂ ਪੁਰਾਣੇ ਸੁਪਨੇ ਅਤੇ ਹੱਕ ਦੀ ਪ੍ਰਾਪਤੀ ਦਾ ਪ੍ਰਤੀਕ ਹਨ। ਵਿਧਾਇਕ ਬਿਲਾਸਪੁਰ ਨੇ ਇਸ ਲੋਕ-ਹਿਤੈਸ਼ੀ ਯੋਜਨਾ ਨੂੰ ਲਾਗੂ ਕਰਨ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਮਾਲਕੀ ਹੱਕ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।