- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਰਵਾਈ ਮੁਕਾਬਲਿਆਂ ਦੀ ਸ਼ੁਰੂਆਤ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮੋਗਾ ਜ਼ਿਲ੍ਹੇ ਵਿਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਹੋ ਗਿਆ ਹੈ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਐੱਸਬੀਆਰਐੱਸ ਗੁਰੂਕੁਲ ਮੋਗਾ ਤੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਏਡੀਸੀ ਜਸਪਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਜਿੰਦਲ ਵੀ ਮੌਜੂਦ ਸਨ ਇਸ ਮੌਕੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ।ਦੀਆਂ-2026’ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਵਿਚ ਖੇਡ ਭਾਵਨਾ ਪੈਦਾ ਕਰਨ ਅਤੇ ਉਭਰ ਰਹੀਆਂ ਖੇਡ ਪ੍ਰਤਿਭਾਵਾਂ ਨੂੰ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਇਕ ਵਧੀਆ ਮੰਚ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਖਿਡਾਰੀਆਂ ਨੂੰ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਮੰਚ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਵਿੱਚ ਖੇਡਾਂ ਨੂੰ ਜਨ-ਅੰਦੋਲਨ ਦਾ ਰੂਪ ਦੇਣਾ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣਾ ਹੈ। ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਜ਼ਿਲ੍ਹਾ ਪੱਧਰੀ ਇਹ ਖੇਡ ਮੁਕਾਬਲੇ 2 ਅਕਤੂਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਨਿਰਧਾਰਤ ਖੇਡ ਮੈਦਾਨਾਂ ਅਤੇ ਖੇਡ ਸਥਾਨਾਂ ’ਤੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿੱਚ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਐੱਸਬੀਆਰਐੱਸ ਗੁਰੂਕੁਲ ਮੋਗਾ ਵਿਖੇ ਫੁੱਟਬਾਲ, ਤੈਰਾਕੀ, ਵਾਲੀਬਾਲ ਅਤੇ ਤੀਰਅੰਦਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਅਤੇ ਜਗਤ ਸੇਵਕ ਪਬਲਿਕ ਸਕੂਲ ਮਹਿਣਾ ਵਿਖੇ ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਹੋ ਰਹੇ ਹਨ। ਨਾਨਕ ਕਾਲਜ ਮੋਗਾ ਵਿਖੇ ਐਥਲੈਟਿਕਸ ਅਤੇ ਬਾਸਕਿਟਬਾਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਜਦਕਿ ਓਲੰਪੀਅਨ ਬਲਬੀਰ ਸਿੰਘ ਇੰਡੋਰ ਸਟੇਡੀਅਮ ਟਾਊਨ ਹਾਲ ਮੋਗਾ ਵਿਖੇ ਬੈਡਮਿੰਟਨ ਦੇ ਮੁਕਾਬਲੇ ਚੱਲ ਰਹੇ ਹਨ। ਇਸੇ ਤਰ੍ਹਾਂ ਗੋਧੇਵਾਲਾ ਇੰਡੋਰ ਸਟੇਡੀਅਮ ਮੋਗਾ ਵਿਖੇ ਕੁਸ਼ਤੀ, ਕਬੱਡੀ ਨੈਸ਼ਨਲ ਸਟਾਈਲ, ਬਾਕਸਿੰਗ, ਪਾਵਰਲਿਫਟਿੰਗ, ਜੂਡੋ, ਗੱਤਕਾ ਅਤੇ ਕਿੱਕ ਬਾਕਸਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਬਲੂਮਿੰਗ ਬਡਜ ਸਕੂਲ ਮੋਗਾ ਵਿਖੇ ਹੈਂਡਬਾਲ, ਲਾਅਨ ਟੈਨਿਸ ਅਤੇ ਸ਼ੂਟਿੰਗ ਦੇ ਮੁਕਾਬਲੇ ਹੋ ਰਹੇ ਹਨ। ਡੀਐੱਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਟੇਬਲ ਟੈਨਿਸ ਅਤੇ ਚੈੱਸ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਐਸਟਰੋ ਟਰਫ ਹਾਕੀ ਸਟੇਡੀਅਮ ਢੁੱਡੀਕੇ ਵਿਖੇ ਹਾਕੀ ਦੇ ਲੜਕਿਆਂ ਦੇ ਮੁਕਾਬਲੇ ਚੱਲ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇਸ਼ ਭਗਤ ਕਾਲਜ ਡਗਰੂ ਮੋਗਾ ਵਿਖੇ ਕ੍ਰਿਕਟ ਅਤੇ ਟੈਨਿਸ ਬਾਲ ਕ੍ਰਿਕਟ ਦੇ ਲੜਕਿਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।