- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰ ਕੇਐੱਸ ਸੀਨੀਅਰ ਸੈਕੰਡਰੀ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਆਰਕੇਐੱਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੋਗਾ ਵਿਖੇ 31 ਅਕਤੂਬਰ 2026 ਨੂੰ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਅਤੇ ਜਿਨਸੀ ਸ਼ੋਸ਼ਣ ਤੋਂ ਬਚਾਅ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਸੁਰੱਖਿਅਤ ਬਚਪਨ ਅਭਿਆਨ ਤਹਿਤ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਪੋਕਸੋ ਐਕਟ 2012 ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਕਰਵਾਇਆ ਗਿਆ। ਇਸ ਮੌਕੇ ਮਿਡਲ ਸਕੂਲ ਦੇ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਵਿਸ਼ੇ ’ਤੇ ਭਾਸ਼ਣ ਦਿੱਤੇ, ਕਵਿਤਾਵਾਂ ਸੁਣਾਈਆਂ ਅਤੇ ਪੇਂਟਿੰਗ ਮੁਕਾਬਲੇ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋਗਰਾਮ ਦੌਰਾਨ ਪਹੁੰਚੇ ਕਾਨੂੰਨੀ ਮਾਹਿਰਾਂ ਅਤੇ ਸਮਾਜ ਸੇਵੀਆਂ ਵੱਲੋਂ ਵਿਦਿਆਰਥੀਆਂ ਨੂੰ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ, ਨਿੱਜੀ ਸੁਰੱਖਿਆ ਅਤੇ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਵਿਰੁੱਧ ਆਵਾਜ਼ ਉਠਾਉਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਬੱਚਿਆਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਬਾਰੇ ਬਿਨ੍ਹਾਂ ਡਰ ਆਪਣੇ ਮਾਪਿਆਂ ਜਾਂ ਭਰੋਸੇਯੋਗ ਵਿਅਕਤੀ ਨੂੰ ਦੱਸਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁਨੀਸ਼ ਅਰੋੜਾ ਏਡੀਜੇ, ਰਾਜੇਸ਼ ਸ਼ਰਮਾ ਪੈਨਲ ਐਡਵੋਕੇਟ, ਜਸਦੀਪ ਸਿੰਘ ਸਮਾਜ ਸੇਵੀ ਅਤੇ ਹੋਰ ਵਿਸ਼ੇਸ਼ ਮਹਿਮਾਨਾਂ ਨੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਸਕੂਲ ਦੇ ਪ੍ਰਧਾਨ ਰਮਨ ਸੂਦ, ਮੈਨੇਜਮੈਂਟ ਮੈਂਬਰ ਵਿਪਨ ਸੂਦ ਮੌਜੂਦ ਸਨ। ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਰਜਨੀ ਅਰੋੜਾ ਨੇ ਪ੍ਰੋਗਰਾਮ ਵਿਚ ਪਹੁੰਚੇ ਸਮੂਹ ਮੁੱਖ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਮਹਿਮਾਨਾਂ ਵੱਲੋਂ ਆਪਣਾ ਕੀਮਤੀ ਸਮਾਂ ਕੱਢ ਕੇ ਵਿਦਿਆਰਥੀਆਂ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਮਹੱਤਵਪੂਰਨ ਜਾਣਕਾਰੀ ਦੇਣ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਬੱਚਿਆਂ ਦੇ ਸੁਰੱਖਿਅਤ ਅਤੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਦੇ ਹਨ। ਇਸ ਜਾਗਰੂਕਤਾ ਸੈਸ਼ਨ ਦੌਰਾਨ ਸੀਨੀਅਰ ਕੋਆਰਡੀਨੇਟਰ ਮੀਨਾਕਸ਼ੀ ਕੌੜਾ ਅਤੇ ਮਿਡਲ ਸਕੂਲ ਕੋਆਰਡੀਨੇਟਰ ਸਨਪ੍ਰੀਤ ਕੌਰ ਮੌਜੂਦ ਰਹੇ। ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸੁਰੱਖਿਅਤ ਵਾਤਾਵਰਨ ਪ੍ਰਦਾਨ ਕਰਨਾ ਅਤੇ ਉਨ੍ਹਾਂ ਵਿਚ ਜਾਗਰੂਕਤਾ ਤੇ ਆਤਮ-ਵਿਸ਼ਵਾਸ ਪੈਦਾ ਕਰਨਾ ਸੀ। ਇਸ ਮੌਕੇ ਦਿੱਤਾ ਗਿਆ ਨਾਅਰਾ ਸੁਰੱਖਿਅਤ ਬਚਪਨ ਸਸ਼ਕਤ ਭਾਰਤ ਪ੍ਰੋਗਰਾਮ ਦਾ ਮੁੱਖ ਸੰਦੇਸ਼ ਬਣਿਆ।