- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ ਐੱਸਐੱਫ਼ਸੀ ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਜੋ ਕਿ ਆਈਸੀਐੱਸਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਅੱਜ ‘ਬਾਲ ਦਿਵਸ’ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਾਰਥਨਾ ਸਭਾ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਬਾਲ ਦਿਵਸ ਨਾਲ ਸਬੰਧਤ ਭਾਸ਼ਣ, ਕਵਿਤਾਵਾਂ, ਸ਼ਬਦ ਗਾਇਨ, ਕੋਰੀਓਗ੍ਰਾਫੀ ਅਤੇ ਮਨਮੋਹਕ ਨਾਚ ਪੇਸ਼ ਕੀਤੇ ਗਏ। ਇੰਨ੍ਹਾਂ ਪੇਸ਼ਕਾਰੀਆਂ ਰਾਹੀਂ ਬੱਚਿਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕੇਜੀ ਵਿੰਗ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਡਰਾਇੰਗ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਕੇਜੀ ਵਿੰਗ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ, ਜਿੰਨ੍ਹਾਂ ਵਿਚ ਬੱਚਿਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਖੇਡਾਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਖੇਡ ਭਾਵਨਾ, ਫੁਰਤੀ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੇ ਅੰਤ ਵਿਚ ਸਕੂਲ ਦੇ ਸਮੂਹ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਸੁੰਦਰ ਤੋਹਫ਼ੇ ਭੇਟ ਕੀਤੇ ਗਏ, ਜਿਸ ਨਾਲ ਬੱਚਿਆਂ ਦੀ ਖੁਸ਼ੀ ਹੋਰ ਵੀ ਵਧ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਦੇ ਸੀਐੱਮਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।