- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਮੋਗਾ ਜ਼ਿਲ੍ਹੇ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ 26 ਨਵੰਬਰ ਨੂੰ ਹੋਣ ਵਾਲੇ ਵਿਸ਼ਾਲ ਰਾਜ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਲਾਹਕਾਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਸਕੱਤਰ ਤੇ ਹਲਕਾ ਇੰਚਾਰਜ ਜਲੰਧਰ ਕੈਂਟ ਦੀਪਕ ਬਾਲੀ ਨੇ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਵੱਖ-ਵੱਖ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮੋਗਾ ਬਰਿੰਦਰ ਕੁਮਾਰ ਸ਼ਰਮਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ ਗੁਰਤੇਜ ਸਿੰਘ ਖੋਸਾ ਪ੍ਰਸ਼ਾਸਨ ਤਰਫੋਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸਰਤਾਜ ਸਿੰਘ ਚਾਹਲ ਵੀ ਮੌਜੂਦ ਸਨ। ਕੁਲਤਾਰ ਸਿੰਘ ਸੰਧਵਾਂ ਅਤੇ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਵਾਲਾ ਇਹ ਸਮਾਗਮ ਲੋਕਾਂ ਲਈ ਅਹਿਮ ਸਾਬਤ ਹੋਵੇਗਾ। ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਨਾਲ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਰਾਸ਼ਨ ਦੀ ਸਹੂਲਤ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਲਈ ਕਰੀਬ 116 ਏਕੜ ਜਗ੍ਹਾ ਵਿਚ ਵਿਸ਼ਾਲ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਵਿਚ ਇਕ ਲੱਖ ਤੋਂ ਵੱਧ ਲੋਕਾਂ, ਪਾਰਟੀ ਵਰਕਰਾਂ ਅਤੇ ਵਲੰਟੀਅਰ ਸ਼ਮੂਲੀਅਤ ਕਰਨਗੇ । ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਉਣ ਵਾਲੇ ਲੋਕਾਂ ਦੀ ਵੱਡੀ ਗਿਣਤੀ ਨੂੰ ਧਿਆਨ ਵਿਚ ਰੱਖਦਿਆਂ ਸਮਾਗਮ ਵਾਲੀ ਥਾਂ