- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਡੀਕਲ ਪ੍ਰੈਕ ਟੀਸ਼ਨਰਜ਼ ਐਸੋਸੀਏਸ਼ਨ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਵਫ਼ਦ ਨੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ਵਿਚ ਮਿੰਨੀ ਸਕੱਤਰੇਤ ਚੰਡੀਗੜ੍ਹ ਵਿਖੇ ਪ੍ਰਿੰਸੀਪਲ ਸਿਹਤ ਸਕੱਤਰ ਕੁਮਾਰ ਰਾਹੁਲ ਨਾਲ ਟ੍ਰੇਨਿੰਗ ਸ਼ੁਰੂ ਕਰਵਾਉਣ ਸਬੰਧੀ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿਚ ਵਿਚਾਰ ਵਟਾਂਦਰਾ ਕਰਨ ਉਪਰੰਤ ਪ੍ਰਿੰਸੀਪਲ ਸਿਹਤ ਸਕੱਤਰ ਨੇ ਤੁਰੰਤ ਵਿਉਂਤਬੰਦੀ ਲਈ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਤਹਿਤ ਸੂਬਾਈ ਵਫ਼ਦ ਦੀ ਨਵ-ਨਿਯੁਕਤ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਅਨਿਲ ਗੋਇਲ ਨਾਲ ਅਹਿਮ ਮੀਟਿੰਗ ਹੋਈ। ਇਸ ਮੌਕੇ ਵਫ਼ਦ ਨੇ ਸਪੱਸ਼ਟ ਕੀਤਾ ਕਿ ਉਕਤ ਪ੍ਰੈਕਟੀਸ਼ਨਰਾਂ ਦੀ ਮੰਗ ਡਾਕਟਰ ਬਣਨ ਦੀ ਬਿਲਕੁਲ ਨਹੀਂ ਹੈ। ਉਨ੍ਹਾਂ ਕਿਹਾ ਸਾਡੀ ਮੰਗ ਸਿਰਫ਼ ਪ੍ਰਾਇਮਰੀ ਸਿਹਤ ਸੇਵਾਵਾਂ ਦੇਣ ਲਈ ਹੈਲਥ ਪ੍ਰੋਵਾਈਡਰ ਵਜੋਂ ਟ੍ਰੇਨਿੰਗ ਦੀ ਹੈ, ਅਸੀਂ ਸਿਰਫ਼ ਮੁੱਢਲੀਆਂ ਸਿਹਤ ਸੇਵਾਵਾਂ ਦੇ ਕੇ ਸਵੈ-ਰੁਜ਼ਗਾਰ ਜਾਰੀ ਰੱਖਣਾ ਚਾਹੁੰਦੇ ਹਾਂ। ਵਫ਼ਦ ਨੇ ਦੱਸਿਆ ਕਿ ਇਸ ਤਰ੍ਹਾਂ ਦੀ ਸ਼ਾਰਟ ਟਰਮ ਟ੍ਰੇਨਿੰਗ ਦੂਜੇ ਸੂਬਿਆਂ ਵਿਚ ਵੀ ਕਰਵਾਈ ਗਈ ਹੈ, ਜਿੱਥੇ ਪ੍ਰੈਕਟੀਸ਼ਨਰਾਂ ਨੂੰ ਹੈਲਥ ਪ੍ਰੋਵਾਈਡਰ ਵਜੋਂ ਟ੍ਰੇਨਿੰਗ ਦੇ ਕੇ ਪ੍ਰਾਇਮਰੀ ਸਿਹਤ ਸੇਵਾਵਾਂ ਨਾਲ ਜੋੜਿਆ ਗਿਆ ਹੈ। ਇਸ ਨਾਲ ਸਰਕਾਰ ਵੱਲੋਂ ਸਿਹਤ ਸੇਵਾਵਾਂ ਅਤੇ ਰੋਜ਼ਗਾਰ ਦੇਣ ਦੇ ਕੀਤੇ ਵਾਅਦੇ ਦੀ ਪੂਰਤੀ ਲਈ ਵੀ ਸਹਾਈ ਹੋਵੇਗੀ। ਸਗੋਂ ਪਹਿਲਾਂ ਤੋਂ ਪਿੰਡਾਂ