- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਸੁਤੰਤਰਤਾ ਸੈਨਾਨੀ ਭਵਨ ਵਿਚ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜ਼ਿਲ੍ਹਾ ਸਕੱਤਰ ਸਰਬਜੀਤ ਦੌਧਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਹੋਈ ਸਾਂਝਾ ਮੰਚ ਅਤੇ ਸਾਂਝਾ ਫਰੰਟ ਦੀ ਮੀਟਿੰਗ ਦੇ ਫੈਸਲੇ ਅਨੁਸਾਰ ਪ੍ਰਧਾਨ ਮੰਤਰੀ ਦੇ ਦੌਰੇ ਕਾਰਨ 17 ਜੁਲਾਈ ਨੂੰ ਚੰਡੀਗੜ੍ਹ ਹੋਣ ਵਾਲੀ ਮਹਾਂ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ ਹੁਣ 7 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ 39 ਵਿਖੇ ਹੋਵੇਗੀ। ਸੂਬਾ ਪ੍ਰਧਾਨ ਭਜਨ ਸਿੰਘ ਗਿੱਲ ਨੇ ਦੱਸਿਆ ਕਿ 17 ਜੁਲਾਈ 2020 ਨੂੰ ਪੰਜਾਬ ਸਰਕਾਰ ਨੇ ਇਕ ਨੋਟੀਫੀਕੇਸ਼ਨ ਜਾਰੀ ਕਰਕੇ ਇਸ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਕੇਂਦਰੀ ਤਨਖ਼ਾਹ ਸਕੇਲ ਲਾਗੂ ਕਰਕੇ, ਉਨ੍ਹਾਂ ਨੂੰ ਛੇਵੇਂ ਪੇ ਕਮਿਸ਼ਨ ਤੋਂ ਵੱਖ ਕਰ ਦਿੱਤਾ ਜਿਸ ਕਰਕੇ ਇਸ ਨੋਟੀਫੀਕੇਸ਼ਨ ਦੇ ਵਿਰੋਧ ਵਿਚ ਡੀਸੀ ਦਫ਼ਤਰ ਮੋਗਾ ਅੱਗੇ ਸਾਂਝਾ ਫਰੰਟ ਅਤੇ ਸਾਂਝਾ ਮੰਚ ਦੀ ਕੋਆਰਡੀਨੇਸ਼ਨ ਕਮੇਟੀ ਵੱਲੋਂ ਇਸ ਨੋਟੀਫ਼ਈਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਸ ਮੌਕੇ ਸੁਰਿੰਦਰ ਰਾਮ ਕੁੱਸਾ, ਗਿਆਨ ਸਿੰਘ ਸਾਬਕਾ ਡੀਪੀਆਰਓ ਪ੍ਰੈੱਸ ਸਕੱਤਰ, ਪ੍ਰੇਮ ਕੁਮਾਰ ਵਿੱਤ ਸਕੱਤਰ , ਨਾਇਬ ਸਿੰਘ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਪੈਨਸ਼ਨਰਾਂ ਤੇ ਛੇਵੇਂ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ. ਅਨੁਸਾਰ 2.59 ਦਾ ਗੁਣਾਂਕ ਲਾਗੂ ਕਰਾਉਣ, ਬੁਢਾਪੇ ਵਿਚ ਹੈਲਥ ਕੇਅਰ ਟੇਕਰ ਰੱਖਣ ਲਈ ਕਮਿਸ਼ਨ ਦੀ ਸਿਫਾਰਸ਼ ਲਾਗੂ ਕਰਵਾਉਣ, ਡੀਏ ਦੀਆਂ ਕਿਸ਼ਤਾਂ ਦਾ 178 ਮਹੀਨੇ ਦਾ ਬਕਾਇਆ ਅਤੇ 18 ਫੀਸਦੀ ਘੱਟ ਮਿਲ ਰਿਹਾ, ਇਹ ਡੀਏ ਪ੍ਰਾਪਤ ਕਰਨ ਲਈ 29 ਜੁਲਾਈ ਨੂੰ ਸੰਗਰੂਰ ਵਿਖੇ ਨਵੀਂ ਦਾਣਾ ਮੰਡੀ ’ਚ 11 ਵਜੇ ਮਹਾਂ ਰੈਲੀ ਕਰਨ ਦਾ ਫੈਸਲਾ ਬਰਕਰਾਰ ਹੈ ਅਤੇ ਇਸ ਤੋਂ ਬਾਅਦ ਵਿਤ ਮੰਤਰੀ ਹਰਪਾਲ ਚੀਮਾਂ ਦੇ ਘਰ ਵੱਲ ਵਿਸ਼ਾਲ ਮਾਰਚ ਕੀਤਾ ਜਾਵੇਗਾ। ਇਸ ਲਈ ਸਮੂਹ ਪੈਨਸ਼ਨਰਾਂ ਨੂੰ ਸੰਗਰੂਰ ਰੈਲੀ ’ਤੇ ਜਾਣ ਲਈ ਹੁਣ ਤੋਂ ਹੀ ਤਿਆਰੀਆਂ ਵਿੱਢ ਦੇਣੀਆਂ ਚਾਹੀਦੀਆਂ ਹਨ। ਇਸ ਰੈਲੀ ’ਤੇ ਸਾਂਝਾ ਮੰਚ ਅਤੇ ਸਾਂਝਾ ਫਰੰਟ ਦੇ ਆਗੂਆਂ ਵੱਲੋਂ ਵੱਡੀ ਗਿਣਤੀ