ਸੂਬਾ ਪੱਧਰੀ ਰੋਸ ਮੁਜ਼ਾਹਰੇ ਦਾ ਕੀਤਾ ਐਲਾਨ
ਪੰਜਾਬ ਪੈਨਸ਼ਨਰਜ਼ ਯੂਨੀਅਨਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਮੌਕੇ ਦੀ ਫ਼ੋਟੋ।
Publish Date: Sat, 21 Feb 2026 04:14 PM (IST)
Updated Date: Sun, 22 Feb 2026 04:01 AM (IST)

ਸੂਬਾ ਸਰਕਾਰ ’ਤੇ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਨੂੰ ਤਬਾਹ ਕਰਨ ਦਾ ਲਾਇਆ ਦੋਸ਼ ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ ਵਿਖੇ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿਚ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਟਰਾਂਸਪੋਰਟ ਮੁਲਾਜ਼ਮਾਂ ਦੀ ਕੌਮੀ ਨੇਤਾ ਕਾਮਰੇਡ ਐੱਚਵੀ ਅਨੰਤ ਸੱਬਾਰਾਓ, ਜਥੇਬੰਦੀ ਦੇ ਸੀਨੀਅਰ ਆਗੂ ਚਮਕੌਰ ਸਿੰਘ ਡਗਰੂ, ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ ਦੇ ਛੋਟੇ ਭਰਾ ਜਗਦੇਵ ਸਿੰਘ ਪੱਪਾ ਭੁੰਗਰਨੀ ਅਤੇ ਹੋਰ ਵੱਖ ਵੱਖ ਸ਼ਖ਼ਸੀਅਤਾਂ ਨੂੰ ਯਾਦ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਸੂਬਾ ਚੇਅਰਮੈਨ ਕਾਮਰੇਡ ਗੁਰਦੀਪ ਸਿੰਘ ਮੋਤੀ ਨੇ ਸਬੋਧਨ ਕਰਦਿਆਂ ਕਾਮਰੇਡ ਐੱਚਵੀ ਅਨੰਤ ਸੁਬਾਰਾਓ ਵੱਲੋਂ ਦੇਸ਼ ਭਰ ਦੇ ਟਰਾਂਸਪੋਰਟ ਮੁਲਾਜ਼ਮਾਂ ਦੀ ਬਿਹਤਰੀ ਲਈ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਜਗਦੀਸ਼ ਸਿੰਘ ਚਾਹਲ ਨੇ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਵਿਸ਼ੇਸ਼ ਤੌਰ ’ਤੇ ਟਰਾਂਸਪੋਰਟ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਭਗਵੰਤ ਮਾਨ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਸੰਬੋਧਨ ਕਰਦੇ ਹੋਏ ਸੂਬਾਈ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ, ਸੂਬਾਈ ਆਗੂ ਸਵਰਨ ਸਿੰਘ ਹਠੂਰ,ਵਿੱਤ ਸਕੱਤਰ ਪ੍ਰਿਤਪਾਲ ਸਿੰਘ ਪੰਡੋਰੀ, ਪ੍ਰੈੱਸ ਸਕੱਤਰ ਕੁਲਵੰਤ ਸਿੰਘ ਚਾਨੀ ਅਤੇ ਭੁਪਿੰਦਰ ਸਿੰਘ ਸੇਖੋਂ, ਨਸੀਬ ਸਿੰਘ ਜੜੋਤ, ਹਰਜਿੰਦਰ ਸਿੰਘ ਸੀਲੋਂ, ਬੂਟਾ ਸਿੰਘ ਭੱਟੀ, ਸਵਰਨ ਸਿੰਘ ਤਰਨ ਤਾਰਨ, ਮੁਖਤਿਆਰ ਸਿੰਘ ਫਿਰੋਜ਼ਪੁਰ, ਅੰਗਰੇਜ਼ ਸਿੰਘ ਸ੍ਰੀ ਮੁਕਤਸਰ ਸਾਹਿਬ, ਨਿਰਵੈਰ ਸਿੰਘ ਅੰਮ੍ਰਿਤਸਰ, ਅਮਰੀਕ ਸਿੰਘ ਬਟਾਲਾ, ਗੁਰਦੀਪ ਸਿੰਘ ਪਠਾਨਕੋਟ , ਸਤਪਾਲ ਸਿੰਘ ਸਹਿਗਲ , ਗੁਰਮੀਤ ਸਿੰਘ ਚੰਡੀਗੜ੍ਹ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਜੰਟ ਸਿੰਘ ਕੋਕਰੀ ਨੇ ਪਿਛਲੇ ਸਮੇਂ ਦੌਰਾਨ ਹੋਏ ਵੱਖ ਵੱਖ ਐਕਸ਼ਨਾਂ ਦਾ ਰੀਵਿਊ ਕਰਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਨੇ ਪੰਜਾਬ ਦੀ ਸਰਕਾਰੀ ਟਰਾਂਸਪੋਰਟ ਦਾ ਬੇੜਾ ਗ਼ਰਕ ਕਰਕੇ ਰੱਖ ਦਿੱਤਾ ਹੈ । ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਸਫ਼ਰ ਸਹੂਲਤ ਦੇਣ, ਰੈਲੀਆਂ ਵਾਸਤੇ ਸਰਕਾਰੀ ਬੱਸਾਂ ਭੇਜਣ ਅਤੇ ਹੋਰ ਵੱਖ ਵੱਖ ਵਰਗਾਂ ਨੂੰ ਮੁਫ਼ਤ ਬੱਸ ਸਰਵਿਸ ਦੇ ਪੰਜਾਬ ਸਰਕਾਰ ਵੱਲ ਪੰਜਾਬ ਰੋਡਵੇਜ਼ ਦੇ 1000 ਕਰੋੜ ਰੁਪਏ ਬਕਾਇਆ ਖੜ੍ਹੇ ਹਨ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਫਲੀਟ 2407 ਤੋਂ ਘੱਟਕੇ ਸਿਰਫ 1460 ਰਹਿ ਗਿਆ ਹੈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫੀਸਦੀ ਦੀ ਦਰ ਨਾਲ ਡੀਏ ਦੀਆਂ ਬਕਾਇਆ ਪਈਆਂ ਪੰਜ ਕਿਸਤਾਂ ਤੁਰੰਤ ਦਿੱਤੀਆਂ ਜਾਣ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਪੰਜਾਬ ਰੋਡਵੇਜ਼ ਦੇ ਇੰਸਪੈਕਟਰਾਂ ਦੇ ਤਨਖਾਹ ਸਕੇਲਾਂ ਸਬੰਧੀ ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ 316 ਪਟੀਸ਼ਨਰਾਂ ਵਾਂਗ ਤੁਰੰਤ ਹੋਰਨਾਂ ’ਤੇ ਵੀ ਲਾਗੂ ਕੀਤਾ ਜਾਵੇ। ਮੀਟਿੰਗ ਵਿਚ ਇਹ ਮੰਗ ਵੀ ਕੀਤੀ ਗਈ ਕਿ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿਚ ਪਏ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਸੱਦੇ ’ਤੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ 12 ਫਰਵਰੀ ਨੂੰ ਹੋਈ ਚੋਣ ਵਿਆਪੀ ਹੜਤਾਲ ਅਤੇ ਵੱਖ ਵੱਖ ਪੱਧਰ ’ ਤੇ ਹੋਈਆਂ ਰੈਲੀਆਂ ’ਚ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸਾਥੀਆਂ ਵੱਲੋਂ ਕੀਤੀ ਗਈ ਸ਼ਮੂਲੀਅਤ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਟਰਾਂਸਪੋਰਟ ਦੇ ਸਰਕਾਰੀ ਅਦਾਰੇ ਨੂੰ ਬਿਲਕੁਲ ਤਬਾਹ ਕਰਨ ਦੀ ਨੀਤੀ ਤਹਿਤ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਸਰਕਾਰੀ ਬੱਸਾਂ ਦੀ ਕੀਤੀ ਜਾ ਰਹੀ ਦੁਰਵਰਤੋਂ ਦੇ ਵਿਰੋਧ ਵਿਚ ਅਤੇ ਤੁਰੰਤ ਸਰਕਾਰੀ ਬੱਸਾਂ ਨਵੀਆਂ ਪਾਉਣ ਦੀ ਮੰਗ ਨੂੰ ਲੈ ਕੇ ਮਿਤੀ 24 ਫ਼ਰਵਰੀ ਨੂੰ ਰੋਪੜ ਅਤੇ 28 ਫ਼ਰਵਰੀ ਨੂੰ ਸ਼੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਰੋਡਵੇਜ਼ ਦੇ ਡੀਪੂਆਂ ਸਾਹਮਣੇ ਗੇਟ ਰੈਲੀਆਂ ਕਰਨ ਅਤੇ 7 ਮਾਰਚ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪੱਟੀ ਵਿਖੇ ਰਿਹਾਇਸ਼ ਸਾਹਮਣੇ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕਰਨ ਤੋਂ ਬਾਅਦ ਪੱਟੀ ਸ਼ਹਿਰ ਵਿਚ ਰੋਸ ਮਾਰਚ ਕਰਨ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦਾ ਨਿਰਣਾ ਲਿਆ ਗਿਆ। ਇਸ ਦੇ ਨਾਲ ਹੀ ਪੰਜਾਬ ਮੁਲਾਜ਼ਿਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਉਲੀਕੇ ਜਾਣ ਵਾਲੇ ਸਾਰੇ ਐਕਸ਼ਨਾਂ ਨੂੰ ਵੀ ਸਫ਼ਲ ਬਣਾਉਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਮਨਜੀਤ ਸਿੰਘ, ਮਹਿੰਦਰ ਸਿੰਘ, ਸੋਮ ਨਾਥ ਅਰੋੜਾ, ਅਜਮੇਰ ਸਿੰਘ, ਦਲਜੀਤ ਸਿੰਘ, ਸੱਤਪਾਲ ਚੰਡੀਗੜ੍ਹ, ਸ਼ਿੰਦਰਪਾਲ ਸਿੰਘ, ਜਸਵਿੰਦਰ ਸਿੰਘ ਬਰਾੜ, ਹਰਨੇਕ ਸਿੰਘ, ਬਲਵਿੰਦਰ ਸਿੰਘ, ਅਜਮੇਰ ਸਿੰਘ ਅਖਾੜਾ, ਓਂਕਾਰ ਸਿੰਘ, ਓਮ ਪ੍ਰਕਾਸ਼, ਮਾਲਵਿੰਦਰ ਸਿੰਘ, ਗਮਦੂਰ ਸਿੰਘ, ਨਛੱਤਰ ਸਿੰਘ, ਪਵਿੱਤਰ ਸਿੰਘ, ਅਜੀਤ ਸਿੰਘ, ਹਰਭਜਨ ਸਿੰਘ ਅਤੇ ਚਮਕੌਰ ਸਿੰਘ ਆਦਿ ਹਾਜ਼ਰ ਸਨ।